ਹਰ ਪਿੰਡ ਵਿਚ ਬਣੇਗੀ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀ ਯਾਦਗਾਰ, ਪਰਿਵਾਰਾਂ ਦੇ ਸਨਮਾਨ ਲਈ ਵੀ ਹੋਣਗੇ ਪ੍ਰੋਗਰਾਮ
Published : Aug 4, 2023, 4:40 pm IST
Updated : Aug 4, 2023, 4:40 pm IST
SHARE ARTICLE
Laljit Singh Bhullar
Laljit Singh Bhullar

"ਮੇਰੀ ਮਿੱਟੀ-ਮੇਰਾ ਦੇਸ਼" ਮੁਹਿੰਮ ਤਹਿਤ ਹਰ ਪਿੰਡ ਤੋਂ ਮਿੱਟੀ ਇਕੱਠੀ ਕਰਕੇ ਲਿਜਾਈ ਜਾਵੇਗੀ ਦਿੱਲੀ


 

ਚੰਡੀਗੜ੍ਹ - ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀ ਯਾਦ ਵਿੱਚ ਹਰ ਪਿੰਡ ਵਿੱਚ ਯਾਦਗਾਰਾਂ ਬਣਾ ਕੇ ਉਨ੍ਹਾਂ ਨੂੰ ਵਿਲੱਖਣ ਤਰੀਕੇ ਨਾਲ ਸ਼ਰਧਾਂਜਲੀ ਦੇਵੇਗਾ। ਉਨ੍ਹਾਂ ਦੱਸਿਆ ਕਿ 9 ਤੋਂ 30 ਅਗਸਤ ਤੱਕ ਚੱਲਣ ਵਾਲੀ ''ਮੇਰੀ ਮਿੱਟੀ-ਮੇਰਾ ਦੇਸ਼'' ਮੁਹਿੰਮ ਤਹਿਤ ਪਿੰਡ ਪੱਧਰ ਤੋਂ ਲੈ ਕੇ ਦਿੱਲੀ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਤੇ ਯੁਵਾ ਮਾਮਲੇ ਵਿਭਾਗ ਵੱਲੋਂ 'ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ' ਦੀ ਸਮਾਪਤੀ ਵਜੋਂ ਦੇਸ਼-ਵਿਆਪੀ 'ਮੇਰੀ ਮਿੱਟੀ-ਮੇਰਾ ਦੇਸ਼' ਮੁਹਿੰਮ ਉਲੀਕੀ ਜਾ ਰਹੀ ਹੈ ਜਿਸ ਤਹਿਤ ਦੇਸ਼ ਲਈ ਆਪਾ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ, ਡਿਊਟੀ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਸੁਰੱਖਿਆ ਕਰਮੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਸੂਬੇ ਦੇ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 9 ਅਗਸਤ ਤੋਂ 15 ਅਗਸਤ ਤੱਕ ਪੰਚਾਇਤ ਤੇ ਪਿੰਡ ਪੱਧਰ 'ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ਅਤੇ ਹਰੇਕ ਪਿੰਡ ਦੇ ਸ਼ਹੀਦਾਂ ਅਤੇ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਲਈ ਯਾਦਗਾਰਾਂ ਬਣਾਈਆਂ ਜਾਣਗੀਆਂ, ਜਿੱਥੇ ਪਿੰਡ ਦੇ ਸਾਰੇ ਮਹਾਨ ਯੋਧਿਆਂ ਦੇ ਨਾਮ ਉਕਰੇ ਜਾਣਗੇ। ਇਸ ਦੇ ਨਾਲ ਹੀ ਪੰਚਾਇਤਾਂ ਵੱਲੋਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਵਾਰਸਾਂ, ਰੱਖਿਆ ਸੇਵਾਵਾਂ, ਸੀ.ਏ.ਪੀ.ਐਫ. ਤੇ ਸੂਬਾ ਪੁਲਿਸ ਦੇ ਸੇਵਾ-ਮੁਕਤ ਜਵਾਨਾਂ ਤੇ ਬਹਾਦਰਾਂ ਯੋਧਿਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਸਮਾਰੋਹ ਕਰਵਾਏ ਜਾਣਗੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਪਿੰਡ ਵਾਸੀ ਆਪਣੇ ਪਿੰਡ ਦੀ ਮਿੱਟੀ ਹੱਥਾਂ ਵਿੱਚ ਲੈ ਕੇ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚ 75 ਬੂਟੇ ਲਗਾਏ ਜਾਣਗੇ। ਲੋਕ ਆਪਣੇ ਹੱਥਾਂ ਵਿੱਚ ਮਿੱਟੀ ਲੈ ਕੇ ਸਹੁੰ ਚੁੱਕਦੇ ਹੋਏ ਸੈਲਫੀ ਲੈਣਗੇ ਅਤੇ ਇਸ ਨੂੰ ਸਮਰਪਿਤ ਵੈੱਬਸਾਈਟ 'ਤੇ ਅਪਲੋਡ ਕਰਨਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰੇਕ ਪੰਚਾਇਤ/ਪਿੰਡ ਤੋਂ ਇਕੱਤਰ ਕੀਤੀ ਗਈ ਮਿੱਟੀ ਨੂੰ ਨੌਜਵਾਨ ਵਲੰਟੀਅਰਾਂ ਅਤੇ ਹੋਰ ਵਿਅਕਤੀਆਂ ਵੱਲੋਂ ਬਲਾਕ ਪੱਧਰ ਤੱਕ ਲਿਜਾਇਆ ਜਾਵੇਗਾ। ਬਲਾਕ ਪੱਧਰ ਤੋਂ ਸਾਰੀਆਂ ਪੰਚਾਇਤਾਂ/ਪਿੰਡਾਂ ਦੀ ਮਿੱਟੀ ਵਾਲੇ ਕਲਸ਼ਾਂ ਨੂੰ ਕੌਮੀ ਰਾਜਧਾਨੀ ਵਿਖੇ ਲਿਜਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੇ ਆਖ਼ਰੀ ਹਫ਼ਤੇ ਦਿੱਲੀ ਦੇ ਕਰਤੱਵ ਪੱਥ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿੱਥੇ ਦੇਸ਼ ਭਰ ਵਿੱਚੋਂ ਲਿਆਂਦੀ ਗਈ ਮਿੱਟੀ ਨਾਲ ਇੱਕ ਯਾਦਗਾਰ ਬਣਾਈ ਜਾਵੇਗੀ ਅਤੇ ਵਿਲੱਖਣ ਬਗੀਚਾ ਤਿਆਰ ਕੀਤਾ ਜਾਵੇਗਾ ਅਤੇ ਇਸ ਬਗੀਚੇ ਵਿੱਚ ਦੇਸੀ ਬੂਟੇ ਲਗਾਏ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement