ਮੋਬਾਈਲ 'ਤੇ ਭੇਜੇ ਲਿੰਕ ਜ਼ਰੀਏ ਕਿਸੇ ਜਗ੍ਹਾ ਤੋਂ ਵੀ ਪੇਸ਼ੀ ਵਿਚ ਹੋ ਸਕਣਗੇ ਸ਼ਾਮਲ
ਨਹੀਂ ਪਵੇਗੀ ਡਿਸਟ੍ਰਿਕਟ ਮੈਜਿਸਟਰੇਟ ਕੋਰਟ 'ਚ ਆਉਣ ਦੀ ਜ਼ਰੂਰਤ
ਵਡੇਰੀ ਉਮਰ ਕਾਰਨ ਆਉਣ ਵਾਲੀਆਂ ਸਰੀਰਕ ਸਮੱਸਿਆਵਾਂ ਦੇ ਮੱਦੇਨਜ਼ਰ ਲਿਆ ਫ਼ੈਸਲਾ
ਮੋਹਾਲੀ : ਹੁਣ ਬਜ਼ੁਰਗਾਂ ਨੂੰ ਆਨਲਾਈਨ ਪੇਸ਼ੀ ਦੀ ਸਹੂਲਤ ਮਿਲੇਗੀ ਜਿਸ ਦੇ ਚਲਦੇ ਉਨ੍ਹਾਂ ਨੂੰ ਹੁਣ ਡਿਸਟ੍ਰਿਕਟ ਮੈਜਿਸਟਰੇਟ ਕੋਰਟ ਵਿਚ ਜਾਣ ਦੀ ਜ਼ਰੂਰਤ ਨਹੀਂ ਪਵੇਗੀ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਭਤੀਜੇ ਸਚਿਨ ਨੂੰ ਆਹਮੋ ਸਾਹਮਣੇ ਬਿਠਾ ਕੇ ਦਿੱਲੀ ਪੁਲਿਸ ਕਰੇਗੀ ਪੁਛਗਿਛ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸੀਨੀਅਰ ਸਿਟੀਜ਼ਨ ਅਤੇ ਉਨ੍ਹਾਂ ਦੇ ਵਕੀਲਾਂ ਨੂੰ ਜਲਦੀ ਹੀ ਉਨ੍ਹਾਂ ਦੀਆਂ ਅਦਾਲਤਾਂ ਵਿਚ ਆਨਲਾਈਨ ਪੇਸ਼ੀ ਦੀ ਸਹੂਲਤ ਦਿਤੀ ਜਾਵੇਗੀ।
ਇਹ ਵੀ ਪੜ੍ਹੋ: 2030 ਤਕ 10 ਕਰੋੜ ਤੋਂ ਵੱਧ ਨੌਕਰੀਆਂ ਪੈਦਾ ਕਰੇਗਾ ਭਾਰਤ ਦਾ ਨਿਰਮਾਣ ਖੇਤਰ : ਰਿਪੋਰਟ
ਜਾਣਕਾਰੀ ਅਨੁਸਾਰ ਡੀ.ਸੀ.ਕੰਪਲੈਕਸ ਵਿਖੇ ਟਰਾਇਲ ਰਨ ਕੀਤਾ ਗਿਆ ਜੋ ਪੂਰੀ ਤਰ੍ਹਾਂ ਸਫ਼ਲ ਰਿਹਾ ਹੈ ਅਤੇ ਹੁਣ ਜਲਦੀ ਹੀ ਇਸ ਨੂੰ ਰਸਮੀ ਤੌਰ 'ਤੇ ਲਾਂਚ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਡੇਰੀ ਉਮਰ ਕਾਰਨ ਕਈ ਸਰੀਰਕ ਸਮੱਸਿਆਵਾਂ ਪੇਸ਼ ਅਉਂਦੀਆਂ ਹਨ। ਇਸ ਦੇ ਮੱਦੇਨਜ਼ਰ ਇਸ ਐਕਟ ਨਾਲ ਸਬੰਧਤ ਅਪੀਲ ਕੇਸਾਂ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਆਨਲਾਈਨ ਪੇਸ਼ ਹੋਣ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਤਹਿਤ ਬਜ਼ੁਰਗਾਂ ਅਤੇ ਉਨ੍ਹਾਂ ਦੇ ਵਕੀਲਾਂ ਦੇ ਰਜਿਸਟਰਡ ਮੋਬਾਈਲ ਨੰਬਰਾਂ 'ਤੇ ਹਾਜ਼ਰੀ ਦੀ ਮਿਤੀ ਅਤੇ ਆਨਲਾਈਨ ਲਿੰਕ ਭੇਜ ਦਿਤਾ ਜਾਵੇਗਾ। ਸੁਣਵਾਈ ਵਾਲੇ ਦਿਨ ਸਬੰਧਤ ਬਜ਼ੁਰਗ ਅਤੇ ਉਨ੍ਹਾਂ ਦੇ ਵਕੀਲ ਉਸ ਲਿੰਕ 'ਤੇ ਕਲਿੱਕ ਕਰ ਕੇ ਕਿਸੇ ਵੀ ਜਗ੍ਹਾ ਤੋਂ ਸੁਣਵਾਈ ਵਿਚ ਸ਼ਾਮਲ ਹੋ ਸਕਦੇ ਹਨ।