ਮਨੁੱਖੀ ਅਧਿਕਾਰਾਂ ਬਾਰੇ ਆਵਾਜ਼ ਬੁਲੰਦ ਕਰਨ ਨਾਲ ਮੈਂ ਦੇਸ਼ ਵਿਰੋਧੀ ਨਹੀਂ ਹੋ ਜਾਂਦਾ : MP ਤਨਮਨਜੀਤ ਸਿੰਘ ਢੇਸੀ 

By : KOMALJEET

Published : Aug 4, 2023, 6:21 pm IST
Updated : Aug 4, 2023, 6:21 pm IST
SHARE ARTICLE
MP Tanmanjeet Singh Dhesi
MP Tanmanjeet Singh Dhesi

ਕਿਹਾ, ਸ਼ਰਾਰਤੀ ਅਨਸਰਾਂ ਵਲੋਂ ਕੀਤੀ ਸ਼ਿਕਾਇਤ 'ਤੇ ਇਸ ਤਰ੍ਹਾਂ ਕਿਸੇ ਨੂੰ ਵੀ ਰੋਕ ਕੇ ਰੱਖਣਾ ਯੋਗ ਕਾਰਵਾਈ ਨਹੀਂ 

ਅੰਮ੍ਰਿਤਸਰ/ਚੰਡੀਗੜ੍ਹ (ਕੋਮਲਜੀਤ ਕੌਰ): ਬੀਤੇ ਦਿਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਯੂ.ਕੇ. ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਰੋਕਿਆ ਗਿਆ ਸੀ ਅਤੇ ਕਰੀਬ ਦੋ ਘੰਟੇ ਤਕ ਪੁਛਗਿਛ ਕੀਤੀ ਗਈ ਸੀ।

ਇਸ ਬਾਰੇ ਵਿਸਥਾਰ ਜਾਣਕਾਰੀ ਸਾਂਝੀ ਕਰਦਿਆਂ ਸਾਂਸਦ ਤਨਮਨਜੀਤ ਸਿੰਘ ਢੇਸੀ ਨੇ ਦਸਿਆ ਕਿ ਉਹ ਲੰਡਨ ਤੋਂ ਗੁਰੂ ਕਿ ਨਗਰੀ ਅੰਮ੍ਰਿਤਸਰ ਵਿਖੇ ਆਏ ਸਨ ਅਤੇ ਇਮੀਗ੍ਰੇਸ਼ਨ ਜਾਂਚ ਦੌਰਾਨ ਉਨ੍ਹਾਂ ਦਾ ਪਾਸਪੋਰਟ ਅਤੇ ਹੋਰ ਦਸਤਾਵੇਜ਼ ਚੈੱਕ ਕੀਤੇ ਗਏ। ਜਾਂਚ ਅਧਿਕਾਰੀਆਂ ਨੇ ਪਹਿਲਾਂ ਉਨ੍ਹਾਂ ਨੂੰ 15 ਮਿੰਟ ਇੰਤਜ਼ਾਰ ਕਰਨ ਦਾ ਕਿਹਾ ਗਿਆ ਪਰ ਜਦੋਂ ਸਾਂਸਦ ਨੇ ਇਸ ਬਾਰੇ ਪੁੱਛਿਆ ਤਾਂ ਉਨ੍ਹਾਂ ਨੂੰ ਦਸਿਆ ਗਿਆ ਕਿ ਓ.ਸੀ.ਆਈ. ਕਾਰਡ ਵਿਚ ਕੁਝ ਪ੍ਰੇਸ਼ਾਨੀ ਆ ਰਹੀ ਹੈ। ਉਨ੍ਹਾਂ ਵਲੋਂ ਓ.ਸੀ.ਆਈ. ਕਾਰਡ ਸਸਪੈਂਡ ਕੀਤੇ ਜਾਣ ਦਾ ਖ਼ਦਸ਼ਾ ਜ਼ਾਹਰ ਕੀਤਾ ਗਿਆ। 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਦਸਿਆ ਕਿ ਉਨ੍ਹਾਂ ਦਾ ਜਨਮ ਭਾਵੇਂ ਹੀ ਯੂ.ਕੇ. ਦਾ ਹੈ ਪਰ ਉਹ ਹਰ ਸਾਲ ਪੰਜਾਬ ਆਉਂਦੇ ਹਨ ਅਤੇ ਇਥੇ ਪੜ੍ਹ ਵੀ ਚੁੱਕੇ ਹਨ। ਉਨ੍ਹਾਂ ਨੇ ਜਾਂਚ ਅਧਿਕਾਰੀਆਂ ਨੂੰ ਅਪਣੇ ਸੰਸਦ ਮੈਂਬਰ ਹੋਣ ਬਾਰੇ ਵੀ ਜਾਣਕਾਰੀ ਦਿਤੀ ਪਰ ਉਨ੍ਹਾਂ ਦਾ ਕਹਿਣਾ ਸੀ ਕਿ ਇਸ ਬਾਰੇ ਦਿੱਲੀ ਤੋਂ ਸਪਸ਼ਟੀਕਰਨ ਲੈਣਾ ਪਵੇਗਾ ਜਿਸ ਲਈ ਉਨ੍ਹਾਂ ਨੂੰ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। ਇਸ ਦੇ ਚਲਦੇ ਹੀ ਕਰੀਬ ਢਾਈ ਘੰਟੇ ਮਗਰੋਂ ਉਨ੍ਹਾਂ ਨੇ ਜਾਂਚ ਮੁਕੰਮਲ ਹੋਣ ਮਗਰੋਂ ਮੈਨੂੰ ਉਥੋਂ ਜਾਣ ਦਿਤਾ।

ਇਹ ਵੀ ਪੜ੍ਹੋ: ਮੁੱਖ ਸਕੱਤਰ ਵਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ 

ਸਾਂਸਦ ਢੇਸੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਵਾਈ ਅੱਡੇ 'ਤੇ ਰੋਕੇ ਜਾਣ ਬਾਰੇ ਕੁਝ ਗ਼ਲਤ ਅਫਵਾਹਾਂ ਵੀ ਫੈਲਾਈਆਂ ਜਾ ਰਹੀਆਂ ਸਨ ਜਿਸ ਬਾਰੇ ਉਨ੍ਹਾਂ ਨੇ ਅਪਣੇ ਸੋਸ਼ਲ ਮੀਡੀਆ ਖਾਤੇ 'ਤੇ ਸਪਸ਼ਟੀਕਰਨ ਦਿਤਾ ਸੀ। ਉਨ੍ਹਾਂ ਦਸਿਆ ਕਿ ਪਿਛਲੇ ਸਾਲ ਜਦੋਂ ਉਹ ਭਾਰਤ ਆਏ ਤਾਂ ਕਿਸਾਨ ਮੋਰਚੇ ਅਤੇ ਜਥੇਬੰਦੀਆਂ ਵਲੋਂ ਉਨ੍ਹਾਂ ਨੂੰ ਭਰਪੂਰ ਪਿਆਰ ਮਿਲਿਆ ਸੀ ਪਰ ਉਸ ਦੇ ਨਾਲ ਹੀ ਕਈ ਲੋਕਾਂ ਵਲੋਂ ਉਨ੍ਹਾਂ ਨੂੰ ਦੇਸ਼ ਵਿਰੋਧੀ ਵੀ ਕਿਹਾ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਉਹ ਦੁਨੀਆਂ ਵਿਚ ਕੀਤੇ ਵੀ ਕਿਸੇ ਭਾਈਚਾਰੇ ਨਾਲ ਵਿਤਕਰਾ ਹੁੰਦਾ ਹੈ ਤਾਂ ਮਨੁੱਖੀ ਅਧਿਕਾਰਾਂ ਲਈ ਅਪਣੀ ਆਵਾਜ਼ ਬੁਲੰਦ ਕਰਦੇ ਹਨ ਫਿਰ ਭਾਵੇਂ ਉਹ ਪਾਕਿਸਤਾਨ ਹੋਵੇ, ਮਿਆਂਮਾਰ ਜਾਣ ਸ਼੍ਰੀਲੰਕਾ ਪਰ ਉਨ੍ਹਾਂ ਵਲੋਂ ਚੁੱਕੇ ਜਾਂਦੇ ਕਦਮਾਂ ਦੀ ਤਾਰੀਫ਼ ਵੀ ਹੁੰਦੀ ਹੈ ਅਤੇ ਕਈ ਲੋਕ ਇਸ ਦਾ ਵਿਰੋਧ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮਨੁੱਖੀ ਅਧਿਕਾਰਾਂ ਬਾਰੇ ਆਵਾਜ਼ ਬੁਲੰਦ ਕਰਨ ਨਾਲ ਮੈਂ ਦੇਸ਼ ਵਿਰੋਧੀ ਨਹੀਂ ਹੋ ਜਾਂਦਾ।

ਇਹ ਵੀ ਪੜ੍ਹੋ: ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ 

ਸਾਂਸਦ ਤਨਮਨਜੀਤ ਸਿੰਘ ਢੇਸੀ ਨੇ ਦਸਿਆ ਕਿ ਅਸੀਂ ਵਿਦੇਸ਼ ਵਿਚ ਬੈਠੇ ਹਨ ਪਰ ਭਾਰਤ ਅਤੇ ਪੰਜਾਬ ਨਾਲ ਸਾਡਾ ਪਿਛੋਕੜ ਜੁੜਿਆ ਹੈ ਅਤੇ ਅਸੀਂ ਚਾਹੁੰਦੇ ਹਨ ਕਿ ਇਥੇ ਵੱਧ ਤੋਂ ਵੱਧ ਸੈਰ ਸਪਾਟਾ ਵਧੇ ਅਤੇ ਹੋਰਨਾਂ ਦੇਸ਼ਾਂ ਨਾਲ ਸਬੰਧ ਮਜ਼ਬੂਤ ਹੋਣ। ਉਨ੍ਹਾਂ ਦਸਿਆ ਕਿ ਜਿਸ ਹਵਾਈ ਅੱਡੇ 'ਤੇ ਉਨ੍ਹਾਂ ਨੂੰ ਢਾਈ ਘੰਟੇ ਲਈ ਰੋਕਿਆ ਗਿਆ ਉਸ ਨੂੰ ਬਣਾਉਣ ਲਈ ਸਭ ਤੋਂ ਵੱਧ ਸੰਘਰਸ਼ ਉਨ੍ਹਾਂ ਨੇ ਹੀ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੀਆਂ ਸ਼ਿਕਾਇਤਾਂ ਕਰਨ ਨਾਲ ਮੈਨੂੰ ਕੋਈ ਫ਼ਰਕ ਨਹੀਂ ਪਵੇਗਾ ਪਰ ਇਸ ਨਾਲ ਸਾਡਾ ਸਾਰਿਆਂ ਦਾ ਅਕਸ ਖ਼ਰਾਬ ਹੁੰਦਾ ਹੈ। ਅਜਿਹੇ ਸ਼ਰਾਰਤੀ ਅਨਸਰਾਂ ਵਲੋਂ ਕੀਤੀਆਂ ਸ਼ਿਕਾਇਤਾਂ 'ਤੇ ਗ਼ੌਰ ਕਰਨਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਕਿਸੇ ਨੂੰ ਵੀ ਰੋਕ ਕਰ ਰੱਖਣਾ, ਯੋਗ ਕਾਰਵਾਈ ਨਹੀਂ ਹੈ।

ਜ਼ਿਕਰਯੋਗ ਹੈ ਕਿ ਸਾਂਸਦ ਤਨਮਨਜੀਤ ਸਿੰਘ ਢੇਸੀ ਦੇ ਸਾਰੇ ਦਸਤਾਵੇਜ਼ ਪੂਰੇ ਹੋਣ ਮਗਰੋਂ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਬਾਹਰ ਜਾਣ ਦਿਤਾ ਗਿਆ ਸੀ। ਐਮ.ਪੀ. ਢੇਸੀ ਵੀਰਵਾਰ ਸਵੇਰੇ ਏਅਰ ਇੰਡੀਆ ਦੀ ਫ਼ਲਾਈਟ ਏ.ਆਈ.-118 ਜ਼ਰੀਏ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ਸਨ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਤਕਰੀਬਨ ਦੋ ਘੰਟੇ ਦੀ ਪੁਛਗਿਛ ਮਗਰੋਂ ਉਨ੍ਹਾਂ ਨੂੰ ਜਾਣ ਦਿਤਾ ਸੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement