ਮੁੱਖ ਸਕੱਤਰ ਵਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

By : KOMALJEET

Published : Aug 4, 2023, 6:11 pm IST
Updated : Aug 4, 2023, 6:12 pm IST
SHARE ARTICLE
Chief Secretary Anurag Verma
Chief Secretary Anurag Verma

ਮੁੱਖ ਸਕੱਤਰ ਨੇ 100 ਏਕੜ ਪੰਚਾਇਤੀ ਜ਼ਮੀਨ ਨਿਜੀ ਵਿਅਕਤੀਆਂ ਨੂੰ ਤਬਦੀਲ ਕਰਨ ਵਿਚ ਹੋਈਆਂ ਬੇਨਿਯਮੀਆਂ ਦਾ ਸਖ਼ਤ ਨੋਟਿਸ ਲਿਆ

ਚੰਡੀਗੜ੍ਹ, 4 ਅਗਸਤ: ਨਿਜੀ ਵਿਅਕਤੀਆਂ ਨੂੰ 100 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਵਿਚ ਹੋਈਆਂ ਬੇਨਿਯਮੀਆਂ ਦਾ ਸਖ਼ਤੀ ਨਾਲ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਹੈ ਕਿ ਸੇਵਾਮੁਕਤ ਡੀ.ਡੀ.ਪੀ.ਓ. ਕੁਲਦੀਪ ਸਿੰਘ ਅਤੇ 27-2-2023 ਦੇ ਉਸ (ਕੁਲਦੀਪ ਸਿੰਘ) ਵਲੋਂ ਦਿਤੇ ਹੁਕਮਾਂ ਦੇ ਹੋਰ ਲਾਭਪਾਤਰਤੀਆ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈ.ਪੀ.ਸੀ. ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਐਫ਼.ਆਈ.ਆਰ. ਦਰਜ ਕੀਤੀ ਜਾਵੇ।  

ਇਹ ਵੀ ਪੜ੍ਹੋ:  ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ

ਅਨੁਰਾਗ ਵਰਮਾ ਵਲੋਂ ਕੀਤੀ ਗਈ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਲਦੀਪ ਸਿੰਘ ਵਲੋਂ ਵੱਡੇ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਗਈਆਂ ਸਨ। ਕੁਲਦੀਪ ਸਿੰਘ ਨੂੰ 24-2-2023 ਨੂੰ ਏਡੀਸੀ (ਡੀ) ਪਠਾਨਕੋਟ ਵਜੋਂ ਤਾਇਨਾਤ ਸਨ ਜਿਸ ਦਿਨ ਸ਼ੁੱਕਰਵਾਰ ਸੀ। ਉਸਨੇ 28-2-2023 ਭਾਵ ਮੰਗਲਵਾਰ ਨੂੰ ਸੇਵਾਮੁਕਤ ਹੋਣਾ ਸੀ। ਇਸ ਲਈ, ਉਸਨੇ ਅਗਲੇ ਕੰਮਕਾਜੀ ਦਿਨ ਭਾਵ 27-2-2023 (ਸੋਮਵਾਰ) ਨੂੰ ਸੁਣਵਾਈ ਲਈ ਕੇਸ ਸੂਚੀਬੱਧ ਕੀਤਾ। ਕੁਲਦੀਪ ਸਿੰਘ ਨੇ 27-2-2023 ਨੂੰ ਹੀ ਨਿਜੀ ਪਟੀਸ਼ਨਰਾਂ ਦੇ ਹੱਕ ਵਿਚ ਕੇਸ ਦਾ ਫ਼ੈਸਲਾ ਸੁਣਾਇਆ। ਉਨ੍ਹਾਂ ਨੇ ਗ੍ਰਾਮ ਪੰਚਾਇਤ ਨੂੰ ਇਸ ਦੇ ਸਬੂਤ ਰਿਕਾਰਡ ’ਤੇ ਲਿਆਉਣ ਦਾ ਕੋਈ ਮੌਕਾ ਦੇਣਾ ਜ਼ਰੂਰੀ ਨਹੀਂ ਸਮਝਿਆ।

ਇਹ ਵੀ ਪੜ੍ਹੋ: ਪੰਜਾਬ ਵਿਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁਧ ਸ਼ਿਕਾਇਤਾਂ ਲਈ ਵ੍ਹਟਸਐਪ ਨੰਬਰ ਲਾਂਚ

ਜਾਂਚ ਰਿਪੋਰਟ ਵਿਚ ਸਾਫ ਤੌਰ ’ਤੇ ਕਿਹਾ ਗਿਆ ਹੈ ਕਿ ਅਜਿਹੇ ਮਾਮਲਿਆਂ ਵਿਚ 26 ਜਨਵਰੀ 1950 ਤੋਂ ਲੈ ਕੇ ਹੁਣ ਤਕ ਦੀਆਂ ਸਾਰੀਆਂ ਜਮ੍ਹਾਂਬੰਦੀਆਂ ਦੀ ਜਾਂਚ ਕੀਤੀ ਜਾਵੇ। ਕੁਲਦੀਪ ਸਿੰਘ ਨੇ ਇਨ੍ਹਾਂ ਜਮ੍ਹਾਂਬੰਦੀਆਂ ਨੂੰ ਰਿਕਾਰਡ ’ਤੇ ਲਿਆਉਣ ਦੀ ਖੇਚਲ ਨਹੀਂ ਕੀਤੀ। ਇਹ ਪਾਇਆ ਗਿਆ ਕਿ ਉਸ ਦੁਆਰਾ ਕੀਤੀਆਂ ਗਈਆਂ ਬੇਨਿਯਮੀਆਂ ਪਹਿਲੀ ਨਜ਼ਰੇ ਜਾਣਬੁੱਝ ਕੇ ਕੀਤੀਆਂ ਗਈਆਂ ਅਤੇ ਦੋਸ਼ਪੂਰਨ ਸਨ ਕਿਉਂਕਿ ਕੁਲੈਕਟਰ ਨੂੰ ਅਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਭਲੀਭਾਂਤ ਪਤਾ ਸੀ ਕਿ ਉਹ (ਕੁਲਦੀਪ ਸਿੰਘ ) 28.02.2023 ਨੂੰ ਸੇਵਾਮੁਕਤ ਹੋ ਰਿਹਾ ਹੈ। ਆਪਣੀ ਸੇਵਾਮੁਕਤੀ ਤੋਂ ਸਿਰਫ 24 ਘੰਟੇ ਪਹਿਲਾਂ ਉਸਨੇ ਇੱਕ ਕੇਸ ਦਾ ਫ਼ੈਸਲਾ ਕੀਤਾ ਜਿਸ ਵਿੱਚ 734 ਕਨਾਲ 1 ਮਰਲਾ (91.75 ਏਕੜ) ਸ਼ਾਮਲਾਟ ਜ਼ਮੀਨ ਨਿੱਜੀ ਵਿਅਕਤੀਆਂ ਦੇ ਹੱਕ ਵਿਚ ਅਤੇ ਕੁਲੈਕਟਰ ਦੀ ਕਾਰਵਾਈ ਨਾਲ ਗ੍ਰਾਮ ਪੰਚਾਇਤ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ।

ਅਨੁਰਾਗ ਵਰਮਾ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਕੁਲਦੀਪ ਸਿੰਘ ਵਿਰੁਧ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਨਿਯਮ 2.2 (ਬੀ) ਤਹਿਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ ਹਨ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਨਿਯਮਾਂ ਤਹਿਤ ਲੋੜ ਅਨੁਸਾਰ ਕੁਲਦੀਪ ਸਿੰਘ ਦੇ ਬਣਦੇ ਸੇਵਾਮੁਕਤੀ ਦੇ ਲਾਭ ਨਾ ਦਿਤੇ ਜਾਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement