
7 ਅਤੇ 8 ਅਗਸਤ ਨੂੰ ਪੁਲਿਸ ਅਕੈਡਮੀ ਫਿਲੌਰ ਵਿਚ ਦਿਤੀ ਜਾਵੇਗੀ ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਕ ਸੁਧਾਰਾਂ ਬਾਰੇ ਸਿਖਲਾਈ
ਹਰੇਕ ਸਕੂਲ ’ਚੋਂ ਇਕ ਅਧਿਆਪਕ ਨੂੰ ਸਕੂਲ ਮਾਡਲ ਅਫ਼ਸਰ ਕੀਤਾ ਨਿਯੁਕਤ
ਪਟਿਆਲਾ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿਚ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਸੂਬੇ ਦੇ 280 ਸਕੂਲਾਂ ਦੀ ਚੋਣ ਕੀਤੀ ਗਈ ਹੈ। ਹਰੇਕ ਜ਼ਿਲ੍ਹੇ ਵਿਚੋਂ ਵੱਖ-ਵੱਖ ਸਕੂਲਾਂ ਦੀ ਚੋਣ ਕਰਕੇ ਇਨ੍ਹਾਂ ਸਕੂਲਾਂ ਵਿਚੋਂ ਇਕ ਅਧਿਆਪਕ ਨੂੰ ਸਕੂਲ ਮਾਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਜਿੱਤ ਨਾਲ ਕੀਤੀ ਸ਼ੁਰੂਆਤ; ਚੀਨ ਨੂੰ 7-2 ਨਾਲ ਹਰਾਇਆ
ਇਨ੍ਹਾਂ ਸਾਰੇ ਅਧਿਆਪਕਾਂ ਨੂੰ 7 ਅਤੇ 8 ਅਗਸਤ ਨੂੰ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਸਿਖਲਾਈ ਲਈ ਭੇਜਿਆ ਜਾਵੇਗਾ। ਇਨ੍ਹਾਂ ਵਿਚੋਂ ਅੰਮ੍ਰਿਤਸਰ ਦੇ 20 ਅਧਿਆਪਕਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਵਿਚੋਂ ਜਿਥੇ ਇਕ ਅਧਿਆਪਕਾ ਸੰਦੀਪ ਕੌਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਉਥੇ ਹੀ ਜਲੰਧਰ ਤੋਂ ਵੀ 20 ਅਧਿਆਪਕਾਂ ਦੀ ਚੋਣ ਕਰਕੇ ਵੀਨਾ ਨੀਲਵਾਲ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ|
ਇਹ ਵੀ ਪੜ੍ਹੋ: ਆਦਮਪੁਰ ਗੋਲੀਕਾਂਡ: ASI ਦਾ ਲੜਕਾ ਕੁਲਵੰਤ ਸਿੰਘ ਨਿਕਲਿਆ ਮੁੱਖ ਮੁਲਜ਼ਮ
ਤਰਨਤਾਰਨ, ਮੋਗਾ, ਰੋਪੜ, ਫਾਜ਼ਿਲਕਾ, ਸੰਗਰੂਰ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਸ੍ਰੀ ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਮਲੇਰਕੋਟਲਾ, ਫਰੀਦਕੋਟ, ਮੋਹਾਲੀ, ਬਟਾਲਾ, ਗੁਰਦਾਸਪੁਰ, ਐਸ.ਬੀ.ਐਸ.ਨਗਰ, ਪਟਿਆਲਾ ਦੇ 10-10 ਅਧਿਆਪਕਾਂ ਦੀ ਚੋਣ ਕੀਤੀ ਗਈ ਹੈ। ਲੁਧਿਆਣਾ ਜ਼ਿਲ੍ਹੇ ਵਿਚੋਂ ਵੱਧ ਤੋਂ ਵੱਧ 30 ਅਧਿਆਪਕ ਚੁਣੇ ਗਏ ਹਨ।