ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਦੇ ਦੇਹਾਂਤ 'ਤੇ CM ਸਮੇਤ ਰਾਜਨੀਤਕ ,ਧਾਰਮਿਕ ਅਤੇ ਕਿਸਾਨ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
Published : Aug 4, 2024, 8:43 pm IST
Updated : Aug 4, 2024, 10:08 pm IST
SHARE ARTICLE
Joginder Singh ji file image
Joginder Singh ji file image

ਸ. ਜੋਗਿੰਦਰ ਸਿੰਘ ਜੀ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ ਅਤੇ ਅੱਜ ਸ਼ਾਮ ਉਨ੍ਹਾਂ ਨੇ ਆਖ਼ਰੀ ਸਾਹ ਲਿਆ

Joginder Singh Spokesman : ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਸਾਡੇ ਦਰਮਿਆਨ ਨਹੀਂ ਰਹੇ। ਸ. ਜੋਗਿੰਦਰ ਸਿੰਘ (83) ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ ਅਤੇ ਅੱਜ ਸ਼ਾਮ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਨ੍ਹਾਂ ਦੀ ਅੰਤਮ ਅਰਦਾਸ ਅਤੇ ਅੰਤਮ ਸਸਕਾਰ ਚੰਡੀਗੜ੍ਹ ਵਿਖੇ ਸੈਕਟਰ-25 ਦੇ ਸ਼ਮਸ਼ਾਨ ਘਾਟ ਵਿਖੇ ਸੋਮਵਾਰ (5 ਅਗਸਤ) ਨੂੰ ਦੁਪਹਿਰ 3 ਵਜੇ ਹੋਵੇਗਾ।

ਉਨ੍ਹਾਂ ਦੇ ਦੇਹਾਂਤ 'ਤੇ ਪੰਜਾਬ ਦੇ ਕਈ ਰਾਜਨੀਤਕ ਆਗੂਆਂ ,ਧਾਰਮਿਕ ਆਗੂਆਂ ਅਤੇ ਕਿਸਾਨ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸਪੋਕਸਮੈਨ ਅਖਬਾਰ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ (83) ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਲਿਖਿਆ ,ਜੋਗਿੰਦਰ ਸਿੰਘ ਦਾ ਅੱਜ ਸ਼ਾਮੀਂ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਧੀਆਂ ਹਨ।

ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੋਗਿੰਦਰ ਸਿੰਘ ਨੂੰ ਸਮਰਪਿਤ ਪੱਤਰਕਾਰ ਦੱਸਿਆ, ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਪੋਕਸਮੈਨ ਅਖ਼ਬਾਰ ਦੀ ਸਥਾਪਨਾ ਕਰ ਕੇ ਇਸ ਨੂੰ ਸਿਖਰਾਂ 'ਤੇ ਪਹੁੰਚਾਉਣ ਵਾਲੇ ਨਿਡਰ ਪੱਤਰਕਾਰ ਜੋਗਿੰਦਰ ਸਿੰਘ ਪੇਸ਼ੇਵਰ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਇਨਸਾਨ ਸਨ, ਜਿਨ੍ਹਾਂ ਵੱਲੋਂ ਆਪਣੀਆਂ ਲਿਖਤਾਂ ਰਾਹੀਂ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੀ ਤਰੱਕੀ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।     

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੋਕ ਸੰਦੇਸ਼ ਵਿੱਚ ਲਿਖਿਆ , ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਬਹੁਤ ਦੁੱਖ ਹੋਇਆ। ਪੱਤਰਕਾਰੀ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਵਾਹਿਗੁਰੂ ਉਹਨਾਂ ਦੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

 ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੋਕ ਸੰਦੇਸ਼ ਵਿੱਚ ਲਿਖਿਆ ,ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰ ਅਤੇ (ਉਨ੍ਹਾਂ ਦੀ ਬੇਟੀ) ਨਿਮਰਤ ਕੌਰ ਪ੍ਰਤੀ ਮੇਰੀ ਦਿਲੀ ਹਮਦਰਦੀ। ਨੇਕ ਆਤਮਾ ਨੂੰ ਪਰਮਾਤਮਾ ਸ਼ਾਂਤੀ ਬਖਸ਼ੇ।  

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ਰੋਜ਼ਾਨਾ ਸਪੋਕਸਮੈਨ ਦੇ ਦੂਰਅੰਦੇਸ਼ੀ ਬਾਨੀ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਸਦਮਾ ਅਤੇ ਦੁੱਖ ਹੋਇਆ। ਸੱਚਾਈ ਅਤੇ ਪੱਤਰਕਾਰੀ ਨੂੰ ਬਰਕਰਾਰ ਰੱਖਣ ਲਈ ਤੁਹਾਡੇ ਅਣਥੱਕ ਯਤਨਾਂ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਪਰਿਵਾਰ ਅਤੇ ਟੀਮ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਵਾਹਿਗੁਰੂ ਜੀ ਤੁਹਾਨੂੰ ਇਸ ਔਖੀ ਘੜੀ ਵਿੱਚੋਂ ਲੰਘਣ ਦਾ ਬਲ ਬਖਸ਼ਣ। 

ਲੁਧਿਆਣਾ ਤੋਂ ਕਾਂਗਰਸ ਦੇ MP ਰਾਜਾ ਵੜਿੰਗ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਦਾ ਇਸ ਸੰਸਾਰ ਤੋਂ ਅਕਾਲ ਚਲਾਣਾ ਕਰ ਜਾਣਾ ਪੱਤਰਕਾਰੀ ਜਗਤ ‘ਚ ਪੈਣ ਵਾਲਾ ਡੂੰਘਾ ਘਾਟਾ ਹੈ। ਉਨ੍ਹਾਂ ਆਪਣੀ ਪੱਤਰਕਾਰੀ ਰਾਹੀਂ ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਨਾਲ ਨਾਲ “ਉੱਚਾ ਦਰ ਬਾਬੇ ਨਾਨਕ ਦਾ” ਸੰਸਥਾਨ ਦੀ ਸਥਾਪਨਾ ਰਾਹੀਂ ਸਮੁੱਚੇ ਪੰਜਾਬੀ ਜਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜਣ ਦਾ ਕੰਮ ਕੀਤਾ। ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

MP ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ਆਪਣੀ ਪੱਤਰਕਾਰੀ ਨਾਲ ਸੱਚ ਦੀ ਆਵਾਜ਼ ਨੂੰ ਚੁੱਕਣ ਵਾਲੇ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਦਾ ਅਕਾਲ ਚਲਾਣਾ ਕਰ ਜਾਣਾ ਜਿੱਥੇ ਬਹੁਤ ਹੀ ਦੁੱਖਦਾਈ ਹੈ ਉਸ ਦੇ ਨਾਲ ਹੀ ਪੱਤਰਕਾਰੀ ਜਗਤ ‘ਚ ਪੈਣ ਵਾਲਾ ਬਹੁਤ ਵੱਡਾ ਘਾਟਾ ਹੈ। ਮੈਂ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ। ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।                            

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ। ਉਨ੍ਹਾਂ ਦੀ ਪਤਨੀ ਜਗਜੀਤ ਕੌਰ, ਬੇਟੀ ਨਿਮਰਤ ਕੌਰ ਅਤੇ ਸਮੁੱਚੇ ਪਰਿਵਾਰ ਨਾਲ ਦਿਲੀ ਹਮਦਰਦੀ। ਵਾਹਿਗੁਰੂ ਜੀ ਦਾ ਆਸ਼ੀਰਵਾਦ ਤੁਹਾਨੂੰ ਇਸ ਔਖੀ ਘੜੀ ਵਿੱਚ ਦੁੱਖ ਸਹਿਣ ਦਾ ਬਲ ਬਖਸ਼ੇ। ਮੈਂ ਵਿਛੜੀ ਆਤਮਾ ਦੀ ਸਦੀਵੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ।

ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੋਕ ਸੰਦੇਸ਼ ਵਿੱਚ ਲਿਖਿਆ , ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਪਤਨੀ ਜਗਜੀਤ ਕੌਰ, ਬੇਟੀ ਨਿਮਰਤ ਅਤੇ ਸਮੁੱਚੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ਅਦਾਰਾ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਸੀਨੀਅਰ ਆਪ ਆਗੂ ਨੀਲ ਗਰਗ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ਦੁਖਦਾਈ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਪਰਿਵਾਰ ਅਤੇ ਸਨੇਹੀਆਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ‘‘ਸ. ਜੋਗਿੰਦਰ ਸਿੰਘ ਸਾਰੀ ਜ਼ਿੰਦਗੀ ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਲਈ ਲੜਦੇ ਰਹੇ ਅਤੇ ਉਨ੍ਹਾਂ ਨੇ ਇਸ ਦਿਸ਼ਾ ਵਿਚ ਅਪਣਾ ਸੰਘਰਸ਼ ਨਿਰੰਤਰ ਜਾਰੀ ਰਖਿਆ। ਸ. ਜੋਗਿੰਦਰ ਸਿੰਘ ਦੇ ਅਕਾਲ ਚਲਾਣੇ ਨਾਲ ਪੈਦਾ ਹੋਏ ਖਲਾਅ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ।’’

ਸੁੱਚਾ ਸਿੰਘ ਛੋਟੇਪੁਰ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ‘‘ਰੋਜ਼ਾਨਾ ਸਪੋਕਸਮੈਨ ਦੇ ਬਾਨੀ ਅਤੇ ਧਾਰਮਿਕ ਸ਼ਖ਼ਸੀਅਤ ਜੋਗਿੰਦਰ ਸਿੰਘ ਦੇ ਇਸ ਸੰਸਾਰ ਤੋਂ ਜਾਣ ਨਾਲ ਮੀਡੀਆ, ਸਮਾਜ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਜੋਗਿੰਦਰ ਸਿੰਘ ਵਲੋਂ ਜਿੱਥੇ ਮੀਡੀਆ ਰਾਹੀਂ ਪੰਥ ਦੀ ਆਵਾਜ਼ ਨੂੰ ਬੁਲੰਦ ਕੀਤਾ ਗਿਆ ਹੈ, ਉੱਥੇ ‘ਉੱਚਾ ਦਰ ਬਾਬਾ ਨਾਨਕ’ ਬਣਾਉਣ ਵਿਚ ਵੀ ਅਪਣਾ ਵਡਮੁੱਲਾ ਯੋਗਦਾਨ ਪਾਇਆ।’’

ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ ,ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਨਾਲ ਦਿਲੋ ਹਮਦਰਦੀ। ਵਾਹਿਗੁਰੂ ਜੀ ਉਹਨਾਂ ਦੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਤਾਕਤ ਅਤੇ ਤਸੱਲੀ ਦੇਵੇ। ਮੈਂ ਵਿਛੜੀ ਆਤਮਾ ਦੀ ਸਦੀਵੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ਸ. ਜੋਗਿੰਦਰ ਸਿੰਘ ਦੇ ਪਰਿਵਾਰ ਅਤੇ ਅਦਾਰਾ ਸਪੋਕਸਮੈਨ ਨਾਲ ਦੁੱਖ ਸਾਂਝਾ ਕਰਦੇ ਹਾਂ। ਉਨ੍ਹਾਂ ਨੇ ਅਖ਼ਬਾਰ ਖੋਲ੍ਹਿਆ, ਸੋਸ਼ਲ ਮੀਡੀਆ ’ਤੇ ਕੰਮ ਸ਼ੁਰੂ ਕੀਤਾ। ਜਿਨ੍ਹਾਂ ਸਿੱਖੀ ਸਿਧਾਂਤਾਂ ਦੀ ਉਨ੍ਹਾਂ ਪੂਰੀ ਪ੍ਰਪੱਕਤਾ ਨਾਲ ਸੇਵਾ ਕੀਤੀ ਹੈ, ਲੋਕਾਂ ਨੂੰ ਜਾਗਰੂਕ ਕਰਨ ਲਈ ਕੰਮ ਕੀਤਾ, ਉਹ ਸ਼ਲਾਘਾਯੋਗ ਹਨ ਪਰ ਅਜੇ ਉਹ ਬਹੁਤ ਸਾਰੀ ਸੇਵਾ ਕਰ ਸਕਦੇ ਸੀ ਸ਼ਾਇਦ ਵਾਹਿਗੁਰੂ ਨੂੰ ਨਾ-ਮਨਜ਼ੂਰ ਹੋਵੇਗਾ। ਅਸੀਂ ਸਤਿਗੁਰੂ ਦੇ ਚਰਨਾਂ ’ਚ ਅਰਦਾਸ ਕਰਦੇ ਹਾਂ ਕਿ ਉਨ੍ਹਾਂ ਦੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ।

ਸਿਹਤ ਮੰਤਰੀ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ਰੋਜ਼ਾਨਾ ਸਪੋਕਸਮੈਨ ਦੇ ਸੰਸਥਾਪਕ ਸੰਪਾਦਕ ਸਰਦਾਰ ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਤੇ ਬਹੁਤ ਦੁੱਖ ਹੋਇਆ। ਪੱਤਰਕਾਰੀ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਵਾਹਿਗੁਰੂ ਉਹਨਾਂ ਦੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

 ਬੀਬੀ ਜਗੀਰ ਕੌਰ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ‘‘ਸ. ਜੋਗਿੰਦਰ ਸਿੰਘ ਜੀ ਦੇ ਵਿਛੋੜੇ ਨਾਲ ਕੌਮ ਨਿਧੜਕ ਤੇ ਦੂਰਅੰਦੇਸ਼ੀ ਵਾਲੀ ਪੰਥਕ ਕਲਮ ਤੋਂ ਵਾਂਝੀ ਹੋ ਗਈ ਹੈ। ਅੱਜ ਜਦੋਂ ਸਰੀਰਕ ਰੂਪ ਵਿਚ ਉਹ ਸਾਡੇ ਦਰਮਿਆਨ ਨਹੀਂ ਰਹੇ ਪਰ ਉਨ੍ਹਾਂ ਦੀ ਕਲਮ ਨਵੀਂ ਪੀੜ੍ਹੀ ਲਈ ਹਮੇਸ਼ਾਂ ਪ੍ਰੇਰਨਾਸਰੋਤ ਰਹੇਗੀ।’’

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਸ. ਜੋਗਿੰਦਰ ਸਿੰਘ ਜੀ ਦਾ ਅਕਾਲ ਚਲਾਣਾ ਕਰ ਜਾਣਾ ਬਹੁਤ ਹੀ ਮੰਦਭਾਗੀ ਖ਼ਬਰ ਹੈ ਕੌਮ ਦੇ ਨਾਮ ’ਤੇ ਅਖ਼ਬਾਰ ਚਲਾਉਂਦੇ ਸੀ, ਇਨ੍ਹਾਂ ਦਾ ਮਾਂ ਬੋਲੀ ਦੀ ਸੇਵਾ ’ਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਅੱਜ ਜੋ ਘਾਟਾ ਪਿਆ ਹੈ, ਮੈਂ ਉਸ ਲਈ ਬਹੁਤ ਚਿੰਤਤ ਹਾਂ। ਮੈਂ ਦਿਲਾਂ ਦੀਆਂ ਗਹਿਰਾਈਆਂ ਤੋਂ ਮੈਂ ਅਫ਼ਸੋਸ ਕਰਦਾ ਹਾਂ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement