CM ਭਗਵੰਤ ਮਾਨ ਨੇ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
Published : Aug 4, 2024, 7:24 pm IST
Updated : Aug 4, 2024, 7:43 pm IST
SHARE ARTICLE
CM Bhagwant Mann
CM Bhagwant Mann

ਜੋਗਿੰਦਰ ਸਿੰਘ ਦਾ ਅੱਜ ਸ਼ਾਮੀਂ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ

Joginder Singh Spokesman : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ (83) ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜੋਗਿੰਦਰ ਸਿੰਘ ਦਾ ਅੱਜ ਸ਼ਾਮੀਂ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਧੀਆਂ ਹਨ।

ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੋਗਿੰਦਰ ਸਿੰਘ ਨੂੰ ਸਮਰਪਿਤ ਪੱਤਰਕਾਰ ਦੱਸਿਆ, ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਪੋਕਸਮੈਨ ਅਖ਼ਬਾਰ ਦੀ ਸਥਾਪਨਾ ਕਰ ਕੇ ਇਸ ਨੂੰ ਸਿਖਰਾਂ 'ਤੇ ਪਹੁੰਚਾਉਣ ਵਾਲੇ ਨਿਡਰ ਪੱਤਰਕਾਰ ਜੋਗਿੰਦਰ ਸਿੰਘ ਪੇਸ਼ੇਵਰ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਇਨਸਾਨ ਸਨ, ਜਿਨ੍ਹਾਂ ਵੱਲੋਂ ਆਪਣੀਆਂ ਲਿਖਤਾਂ ਰਾਹੀਂ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੀ ਤਰੱਕੀ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement