
ਪਿੰਡ ਵਾਸੀਆਂ ਨੇ ਪੁਲਿਸ ਨੂੰ ਦਿੱਤੀ ਸੂਚਨਾ
Bathinda News : ਬਠਿੰਡਾ ਦੀ ਤਲਵੰਡੀ ਸਾਬੋ ਸਬ ਡਵੀਜ਼ਨ ਦੇ ਪਿੰਡ ਮਲਕਾਣਾ ਵਿੱਚ ਬੀਤੀ ਰਾਤ ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾਇਆ ਹੈ। ਚੋਰ ਲੱਖਾਂ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ ਹਨ।
ਜਾਣਕਾਰੀ ਅਨੁਸਾਰ ਚੋਰਾਂ ਨੇ ਸਭ ਤੋਂ ਪਹਿਲਾਂ ਪਿੰਡ ਮਲਕਾਣਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਕਰੀਬ 9 ਤੋਲੇ ਸੋਨੇ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਇਸ ਤੋਂ ਬਾਅਦ ਚੋਰਾਂ ਨੇ ਤਰਸੇਮ ਸਿੰਘ ਦੇ ਘਰ ਦਾਖਲ ਹੋ ਕੇ 7 ਤੋਲੇ ਸੋਨਾ ਅਤੇ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਇਸੇ ਪਿੰਡ ਦੇ ਹੀ ਵਾਸੀ ਬਹਾਦਰ ਸਿੰਘ ਦੇ ਘਰੋਂ 15-20 ਹਜ਼ਾਰ ਰੁਪਏ ਦੀ ਨਕਦੀ ਅਤੇ ਚਾਂਦੀ ਦੇ ਕੁੱਝ ਗਹਿਣੇ ਚੋਰੀ ਕਰ ਲਏ।
ਪਿੰਡ ਵਾਸੀਆਂ ਨੇ ਪੁਲਿਸ ਨੂੰ ਦਿੱਤੀ ਸੂਚਨਾ
ਪਿੰਡ ਵਾਸੀਆਂ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੂੰ ਸਵੇਰੇ ਚੋਰੀ ਹੋਣ ਦਾ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਇਸ ਤੋਂ ਪਹਿਲਾਂ ਵੀ ਪਿੰਡ ਵਿੱਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਚੋਰ ਬਿਨਾਂ ਕਿਸੇ ਡਰ ਦੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
ਤਿੰਨ ਘਰਾਂ ਵਿੱਚ ਚੋਰੀ ਦੀ ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਦਿਹਾਤੀ ਪੁਲੀਸ ਪ੍ਰਸ਼ਾਸਨ ਤੋਂ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਦੂਜੇ ਪਾਸੇ ਥਾਣਾ ਰਾਮਾ ਦੀ ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।