
ਲੈਂਡ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਾਂਗੇ
ਸਮਰਾਲਾ: ਪੰਜਾਬ ਸਰਕਾਰ ਦੀ ਨੀਤੀ ਲੈਂਡ ਪੂਲਿੰਗ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਸੰਯੁਕਤ ਕਿਸਾਨ ਮੋਰਚੇ ਨੇ 24 ਅਗਸਤ ਨੂੰ ਸਮਰਾਲਾ ਵਿੱਚ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਅਗਲੇ ਐਕਸ਼ਨ ਦੀ ਰੂਪ ਰੇਖਾ ਉਲੀਕੀ ਜਾਵੇਗੀ।
ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਗਲੇ ਐਕਸ਼ਨ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਐਸਕੇਐਮ ਵਿੱਚ ਸ਼ਾਮਿਲ ਜਥੇਬੰਦੀਆਂ ਪੰਜਾਬ ਭਰ 'ਚ ਹਰ ਰੋਜ਼ 10 ਪਿੰਡਾਂ ਚ ਮੰਗਲਵਾਰ ਤੋਂ ਲਗਾਤਾਰ ਢੋਲ ਮਾਰਚ ਅਤੇ ਜਾਗੋ ਕੱਢ ਕੇ ਲੈਂਡ ਪੁਲਿੰਗ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਨਗੇ।