
ਕਿਹਾ : ਹਰ ਸਮਰੱਥ ਵਿਅਕਤੀ ਨੂੰ ਕਰਨੀ ਚਾਹੀਦੀ ਹੈ ਬੇਸਹਾਰਾ ਲੋਕਾਂ ਦੀ ਮਦਦ
Social worker Om Prakash is serving the poor with his pension : ਗਰੀਬਾਂ ਅਤੇ ਬੇਸਹਾਰਿਆਂ ਦੀ ਮਦਦ ਕਰਨ ਤੋਂ ਵੱਡਾ ਹੋਰ ਕੋਈ ਪੁੰਨ ਦਾ ਕੰਮ ਨਹੀਂ ਹੈ। ਸਮਾਜ ਸੇਵੀ ਓਮ ਪ੍ਰਕਾਸ਼ ਖੰਨਾ ਦਾ ਕਹਿਣਾ ਹੈ ਕਿ ਹਰ ਸਮਰੱਥ ਵਿਅਕਤੀ ਨੂੰ ਗਰੀਬ ਅਤੇ ਬੇਸਹਾਰਾ ਵਿਅਕਤੀਆਂ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਓਮ ਪ੍ਰਕਾਸ਼ ਐਫਸੀਆਈ ਵਿਭਾਗ ਤੋਂ ਰਿਟਾਇਰ ਹੋ ਚੁੱਕੇ ਹਨ ਅਤੇ ਉਹ ਢਾਈ ਪਿਛਲੇ ਸਾਲ ਤੋਂ ਸਿਵਲ ਹਸਪਤਾਲ ਕਪੂਰਥਲਾ ’ਚ ਦਾਖਲ ਮਰੀਜ਼ਾਂ ਨੂੰ ਰੋਜ਼ਾਨਾ ਸਵੇਰੇ ਨਾਸ਼ਤਾ ਕਰਵਾਉਂਦੇ ਹਨ। ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਪੁੱਤਰ ਅਤੇ ਇਕ ਬੇਟੀ ਹੈ ਅਤੇ ਇਹ ਤਿੰਨੋਂ ਵਿਆਹੇ ਹੋਏ ਹਨ। ਉਨ੍ਹਾਂ ਦੀ ਪਤਨੀ ਦੀ ਸਾਲ 2018 ’ਚ ਮੌਤ ਹੋ ਗਈ ਸੀ।
ਓਮ ਪ੍ਰਕਾਸ਼ ਨੇ ਆਪਣੀ ਜ਼ਿੰਦਗੀ ’ਚ ਕਈ ਲੋਕਾਂ ਨੂੰ ਦੋ ਵਕਤ ਦੀ ਰੋਟੀ ਲਈ ਇਧਰ-ਉਧਰ ਭਟਕਦੇ ਅਤੇ ਭੁਖਮਰੀ ਨਾਲ ਜੂਝਦੇ ਹੋਏ ਦੇਖਿਆ ਹੈ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੇ ਲੋਕ ਹਨ ਜਿਨ੍ਹਾਂ ਨੂੰ ਦੋ ਵਕਤ ਦੀ ਰੋਟੀ ਨਸੀਬ ਨਹੀਂ ਹੁੰਦੀ, ਜਿਸ ਦੇ ਚਲਦਿਆਂ ਉਨ੍ਹਾਂ ਅਜਿਹੇ ਗਰੀਬ ਪਰਿਵਾਰਾਂ ਦੀ ਮਦਦ ਕਰਨ ਦਾ ਮਨ ਬਣਾਇਆ ਅਤੇ ਉਹ ਇਹ ਸਾਰਾ ਖਰਚਾ ਆਪਣੀ ਪੈਨਸ਼ਨ ਵਿਚੋਂ ਹੀ ਕਰਦੇ ਹਨ।