ਮੋਦੀ ਡੀਜ਼ਲ-ਪੈਟਰੋਲ ਕੀਮਤਾਂ ਉੱਤੇ ਆਪਣੀਆਂ ਸਲਾਹਾਂ ਉੱਤੇ ਹੁਣ ਅਮਲ ਕਰਨ-ਤ੍ਰਿਪਤ ਬਾਜਵਾ
Published : Sep 4, 2018, 3:46 pm IST
Updated : Sep 4, 2018, 3:46 pm IST
SHARE ARTICLE
Tripat Bajwa
Tripat Bajwa

 ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਲੱਕ  ਤੋੜਿਆ 

ਚੰਡੀਗੜ : ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਰਿਕਾਰਡ ਤੋੜ ਵਾਧੇ ਲਈ ਕੇਂਦਰ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਦੀ ਕਰੜੀ ਨਿੰਦਾ ਕੀਤੀ ਹੈ ਉਥੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਹੁਣ ਉਹ ਇਸ ਮਸਲੇ ਉੱਤੇ ਡਾ. ਮਨਮੋਹਨ ਸਿੰਘ ਨੂੰ ਦਿੱਤੀਆਂ ਗਈਆਂ ਆਪਣੀਆਂ ਸਲਾਹਾਂ ਉੱਤੇ ਖੁਦ ਅਮਲ ਕਰਨ।

ਸ਼੍ਰੀ ਬਾਜਵਾ ਨੇ ਮੰਗ ਕੀਤੀ ਹੈ ਕਿ ਪੈਟਰੋਲ ਤੇ ਡੀਜ਼ਲ ਨੂੰ ਜੀਐਸਟੀ ਸਿਸਟਮ ਅੰਦਰ ਲਿਆਂਦਾ ਜਾਵੇ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਫੌਰੀ ਰਾਹਤ ਦੇਣ ਲਈ ਪੈਟਰੋਲੀਅਮ ਪਦਾਰਥਾਂ ਉੱਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਅਤੇ ਵੈਟ ਦੀਆਂ ਦਰਾਂ ਵਿਚ ਤੁਰੰਤ ਕਮੀ ਕੀਤੀ ਜਾਵੇ।ਪੰਚਾਇਤ ਮੰਤਰੀ ਨੇ ਕਿਹਾ, “ਮੁਲਕ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਹਨ।ਸ਼੍ਰੀ ਮੋਦੀ ਨੇ ਇਸ ਮਾਮਲੇ ਬਾਰੇ ਹੁਣ ਚੁੱਪ ਕਿਉਂ ਧਾਰੀ ਹੋਈ ਹੈ?

 ਉਹਨਾਂ ਨੇ ਇੱਕ ਸਮੇਂ ਡਾ. ਮਨਮੋਹਨ ਸਿੰਘ ਨੂੰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਸੀ ਅਤੇ ਮੇਰੀ ਮੰਗ ਹੈ ਕਿ ਸ਼੍ਰੀ ਮੋਦੀ 2014 ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਨੂੰ ਦਿੱਤੀਆਂ ਗਈਆਂ ਆਪਣੀਆਂ ਸਲਾਹਾਂ ਉੱਤੇ ਖੁਦ ਅਮਲ ਕਰਨ ਕਿਉਂਕਿ ਹੁਣ ਹਾਲਾਤ ਬਹੁਤ ਹੀ ਬਦਤਰ ਹੋ ਚੁੱਕੇ ਹਨ ਅਤੇ ਇਹਨਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਸ਼੍ਰੀ ਬਾਜਵਾ ਨੇ ਕਿਹਾ ਕਿ ਸ਼੍ਰੀ ਮੋਦੀ ਵਲੋਂ 23 ਮਈ 2012 ਨੂੰ ਇੱਕ ਟਵੀਟ ਕਰ ਕੇ ਕਿਹਾ ਸੀ,

“ਪੈਟਰੋਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੇ ਫੇਲ• ਹੋਣ ਦੀ ਇੱਕ ਉਘੜਵੀਂ ਉਦਾਹਰਣ ਹੈ।ਇਸ ਵਾਧੇ ਨਾਲ ਗੁਜਰਾਤ ਦੇ ਲੋਕਾਂ ਉੱਤੇ ਹਜ਼ਾਰਾਂ ਕਰੋੜ ਰੁਪਏ ਦਾ ਬੋਝ ਪੈ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਈ 2014 ਅਤੇ ਸਤੰਬਰ 2017 ਦੇ ਅਰਸੇ ਦੌਰਾਨ ਪੈਟਰੋਲ ਤੇ ਡੀਜ਼ਲ ਉੱਤੇ ਲੱਗਣ ਵਾਲੀ ਅਕਸਾਈਜ਼ ਡਿਊਟੀ ਵਿਚ 12 ਵਾਰੀ ਵਾਧਾ ਕੀਤਾ ਗਿਆ।

ਉਹਨਾਂ ਕਿਹਾ ਕਿ ਇਸ ਅਰਸੇ ਵਿਚ ਪੈਟਰੋਲ ਉੱਤੇ ਅਕਸਾਈਜ਼ ਡਿਊਟੀ ਵਿਚ 54 ਫੀਸਦੀ ਅਤੇ ਵੈਟ ਵਿਚ 46 ਫੀਸਦੀ ਵਾਧਾ ਕੀਤਾ ਗਿਆ ਜਦੋਂ ਕਿ ਡੀਜ਼ਲ ਉੱਤੇ ਅਕਸਾਈਜ਼ ਡਿਊਟੀ ਵਿਚ 154 ਫੀਸਦੀ ਅਤੇ ਵੈਟ ਵਿਚ 48 ਫੀਸਦੀ ਵਾਧਾ ਹੋਇਆ। ਉਹਨਾਂ ਕਿਹਾ ਕਿ ਮੁੱਢਲੀਆਂ ਜਰੂਰਤਾਂ ਦੀਆਂ ਇਹਨਾਂ ਵਸਤਾਂ ਵਿਚ ਹੋਏ ਬੇਤਹਾਸ਼ਾ ਵਾਧੇ ਨੇ ਸਮੁੱਚੇ ਅਰਥਚਾਰੇ ਉੱਤੇ ਬਹੁਤ ਹੀ ਬੁਰਾ ਅਸਰ ਪਾਇਆ ਹੈ

ਅਤੇ ਸਿੱਟੇ ਵਜੋਂ ਲੋਕਾਂ ਦਾ ਜਿਉਣਾ ਦੁਭਰ ਹੋ ਗਿਆ ਹੈ।ਸ੍ਰੀ ਮੋਦੀ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨਾਲ ਮਹਿੰਗਾਈ ਵਿਚ ਹੋਏ ਵਾਧੇ ਬਾਰੇ ਸੋਚਣਾ ਚਾਹੀਦਾ ਹੈ।ਸ਼੍ਰੀ ਬਾਜਵਾ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਰਿਕਾਰਡ ਤੋੜ ਵਾਧੇ ਨੇ ਪੰਜਾਬ ਦੇ ਅਰਥਚਾਰੇ ਉੱਤੇ ਬਹੁਤ ਬੁਰਾ ਅਸਰ ਪਾਇਆ ਹੈ ਕਿਉਂਕਿ ਖੇਤੀ ਮਸ਼ੀਨਰੀ ਵਿਚ ਵਰਤੇ ਜਾਣ ਕਰ ਕੇ ਸੂਬੇ ਵਿਚ ਡੀਜ਼ਲ ਦੀ ਬਹੁਤ ਜ਼ਿਆਦਾ ਖ਼ਪਤ ਹੁੰਦੀ ਹੈ।ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੇ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਕਿਸਾਨਾਂ ਨੂੰ ਹੁੰਦੀ ਮਾੜੀ ਮੋਟੀ ਬੱਚਤ ਵੀ ਖ਼ਤਮ ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement