
ਅਗਾਮੀ ਬਲਾਕ ਸੰਮਤੀ ਅਤੇਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ........
ਭਾਦਸੋਂ : ਅਗਾਮੀ ਬਲਾਕ ਸੰਮਤੀ ਅਤੇਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਪਟਿਆਲਾ ਦਿਹਾਤੀ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਕਾਂਗਰਸ ਸਾਰਿਆਂ ਵਿਚੋਂ ਜਿੱਤ ਪ੍ਰਾਪਤ ਕਰੇਗੀ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਅਕਾਲੀ ਦਲ ਨੂੰ ਪੰਜਾਬ ਦੇ ਸੂਝਵਾਨ ਲੋਕ ਪਹਿਲਾਂ ਹੀ ਨਕਾਰ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਆਪਸੀ ਕਲੇਸ਼ ਵਿਚ ਉਲਝ ਕੇ ਰਹਿ ਗਈ ਹੈ।
ਉਨ੍ਹਾਂ ਕਿਹਾ ਕੇ ਇਸ ਵਾਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਵੱਡੀ ਗਿਣਤੀ ਨਾਲ ਜਿੱਤ ਹੋਵੇਗੀ। ਬ੍ਰਹਮ ਮਹਿੰਦਰਾਂ ਨੇ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ 'ਚ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਮਿਲਜੁਲ ਕੇ ਚੋਣਾ ਲੜਣ ਦਾ ਸੱਦਾ ਦਿਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਬਹੁਤ ਵੱਡੀ ਪਾਰਟੀ ਹੈ। ਇਸ ਪਾਰਟੀ 'ਚ ਸੱਭ ਨੂੰ ਬਣਦਾ ਸਤਿਕਾਰ ਦਿਤਾ ਜਾਂਦਾ ਹੈ। ਆਖਰ ਵਿਚ ਉਨ੍ਹਾਂ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਕਿਹਾ ਚੋਣਾਂ ਨੂੰ ਲੈ ਕੇ ਅਪਣੀਆ ਗਤੀਵਿਧੀਆਂ ਅਰੰਭ ਕਰ ਦੇਣ।