ਖ਼ਬਰਾਂ |

ਤਾਜ਼ਾ |

ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਅੱਧਾ ਦਰਜਨ ਲੋਕ ਜ਼ਖਮੀ
Published : Sep 4, 2018, 9:53 am IST
Updated : Sep 4, 2018, 9:53 am IST
SHARE ARTICLE
Amritsar Station
Amritsar Station

ਅੰਮ੍ਰਿਤਸਰ ਸਥਿਤ ਕੋਟ ਖਾਲਸਾ ਇਲਾਕੇ ਦੇ ਸੁੰਦਰ ਨਗਰ ਵਿਚ ਸਥਿਤ ਇਕ ਫੈਕਟਰੀ ਵਿਚ ਅਚਾਨਕ ਧਮਾਕਾ ਹੋਣ ਕਾਰਨ ਹੜਕੰਪ ਮਚ ਗਿਆ...........

ਅੰਮ੍ਰਿਤਸਰ : ਅੰਮ੍ਰਿਤਸਰ ਸਥਿਤ ਕੋਟ ਖਾਲਸਾ ਇਲਾਕੇ ਦੇ ਸੁੰਦਰ ਨਗਰ ਵਿਚ ਸਥਿਤ ਇਕ ਫੈਕਟਰੀ ਵਿਚ ਅਚਾਨਕ ਧਮਾਕਾ ਹੋਣ ਕਾਰਨ ਹੜਕੰਪ ਮਚ ਗਿਆ।। ਦੱਸਿਆ ਜਾ ਰਿਹਾ ਕਿ ਉਕਤ ਫੈਕਟਰੀ ਵਿਚ ਪਟਾਕੇ ਬਨਾਉਣ ਦਾ ਕੰਮ ਚਲ ਰਿਹਾ ਸੀ।। ਸੂਤਰਾਂ ਮੁਤਾਬਕ ਇਸ ਧਮਾਕੇ ਵਿਚ ਅਜੇ ਤਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ ਜਦਕਿ ਉਕਤ ਧਮਾਕੇ ਕਾਰਨ ਅੱਧਾ ਦਰਜਨ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਧਮਾਕੇ ਦੀ ਖਬਰ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ।।ਇਸ ਮੌਕੇ ਪੂਰੇ ਸ਼ਹਿਰ 'ਚ ਜਨਮ ਅਸ਼ਟਮੀ ਦੇ ਤਿਉਹਾਰ ਤੇ ਚਲਦਿਆਂ ਕਾਫੀ ਹਰਕੰਪ ਮੱਚਿਆ ਹੋਇਆ ਸੀ। ਮੌਕੇ ਤੇ ਮੌਜੂਦ ਚਸ਼ਮਦੀਦਾਂ ਤੋਂ ਪਤਾ ਲੱਗਿਆ ਕਿ ਜਦੋਂ ਇਹ ਧਮਾਕਾ ਹੋਇਆ ਤਾ ਇਸਦੀ ਅਵਾਜ ਨੇ ਕਈ ਕਾਰਾਂ ਤੇ ਘਰਾਂ ਦੇ ਸ਼ੀਸ਼ਿਆਂ ਨੂੰ ਤੋੜ ਦਿੱਤਾ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਹਾਲਤਾਂ ਦਾ ਜਾਇਜ਼ਾ ਲੈਂਦੇ ਹੋਏ ਪਤਾ ਲਗਾਇਆ ਜਾ ਰਿਹਾ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਤੇ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ। 

ਜ਼ਿਕਰਯੋਗ ਹੈ ਕਿ ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਕਿ ਧਮਾਕਾ ਕਿਸੇ ਕਰਕੇ ਤੇ ਕਿਵੇਂ ਹੋਇਆ ਹੈ। ਅਜੇ ਤੱਕ ਜਾਨੀ ਨੁਕਸਾਨ ਦਾ ਪਤਾ ਨਹੀਂ ਚੱਲ ਸਕਿਆ ਕਿ ਕਿਸ ਕਾਰਨ ਜਾਨੀ ਨੂਕਸਾਨ ਹੋਇਆ ਹੈ ਪਰ ਅੱਧਾ ਦਰਜਨ ਤੋਂ ਵੱਧ ਲੋਕ ਇਸ ਸਮੇਂ ਜ਼ਖਮੀ ਹੋਏ ਹਨ ਜੋ ਕਿ ਕੁਝ ਇਸ ਫੈਕਟਰੀ ਵਿਚ ਸਨ ਜੋ ਕੰਮ ਕਰ ਰਹੇ ਸਨ ਉਹ ਵੀ ਕਾਫੀ ਜ਼ਖਮੀ ਹੋਏ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM

Dibrugarh Jail 'ਚ ਹੀ ਰਹੇਗਾ MP Amritpal, Highcourt ਨੇ ਪੰਜਾਬ ਸ਼ਿਫਟ ਕਰਨ 'ਤੇ ਲਾਈ ਰੋਕ

17 Apr 2026 3:05 PM

ਸਤਿੰਦਰ ਸਰਤਾਜ ਦੇ ਸਾਥੀ ਦਲਬੀਰ ਵਿਰਦੀ ਨਾਲ ਖ਼ਾਸ ਗੱਲਬਾਤ !

17 Apr 2026 3:05 PM

ਮਾਂ ਬੋਲੀ ਪੰਜਾਬੀ ਅਤੇ ਪੰਜਾਬ ਦੇ ਸੱਭਿਆਚਾਰ ਨੂੰ ਲੈ ਕੇ ਆਪ ਨੇਤਾ ਦੀਪਕ ਬਾਲੀ ਨਾਲ਼ ਖ਼ਾਸ ਗੱਲਬਾਤ

16 Apr 2026 2:55 PM

Sri Anandpur Sahib ਤੋਂ ਵਿਸਾਖੀ ਦਾ Vaisakhi ਮਨਾ ਕੇ ਵਾਪਸ ਪਰਤ ਰਹੀ ਸੰਗਤ ਦੇ ਨਾਲ ਵੱਡਾ ਹਾਦਸਾ

16 Apr 2026 2:50 PM
Advertisement