ਪੰਜਾਬ ਦੇ ਨੌਜਵਾਨਾਂ ਨੂੰ ਕੇਂਦਰੀ ਸੁਰੱਖਿਆ ਬਲਾਂ ਦੀਆਂ 55,000 ਅਸਾਮੀਆਂ ਦੀ ਭਰਤੀ ਲਈ ਸਰਕਾਰ...
Published : Sep 4, 2018, 5:41 pm IST
Updated : Sep 4, 2018, 5:41 pm IST
SHARE ARTICLE
Govt Of Punjab
Govt Of Punjab

ਪੰਜਾਬ ਦੇ ਨੌਜਵਾਨਾਂ ਨੂੰ ਕੇਂਦਰੀ ਸੁਰੱਖਿਆ ਬਲਾਂ ਦੀਆਂ 55,000 ਅਸਾਮੀਆਂ ਦੀ ਭਰਤੀ ਲਈ ਸਰਕਾਰ ਵਲੋਂ ਮੁਫਤ ਸਿਖਲਾਈ ਦੇਣ ਦਾ ਫੈਸਲਾ

ਚੰਡੀਗੜ : ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰੋਜ਼ਗਾਰ ਉੱਤਪਤੀ ਅਤੇ ਟ੍ਰੇਨਿੰਗ ਵਿਭਾਗ, ਪੰਜਾਬ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ 'ਚ ਹੋਣ ਵਾਲੀ 55 ਹਜ਼ਾਰ ਕਾਂਸਟੇਬਲਾਂ ਦੀ ਭਰਤੀ ਲਈ ਪੰਜਾਬ ਦੇ ਚਾਹਵਾਨ ਨੌਜਵਾਨਾਂ ਨੂੰ ਆਪਣੇ ਖ਼ਰਚੇ 'ਤੇ ਸਿਖਲਾਈ ਦੇਣ ਦਾ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ।

ਭਾਰਤ ਸਰਕਾਰ ਦੇ ਅਧੀਨ ਸਟਾਫ ਸਿਲੈਕਸ਼ਨ ਬੋਰਡ ਵਲੋਂ ਦੇਸ਼ ਦੇ ਵੱਖ ਵੱਖ ਪੈਰਾਮਿਲਟਰੀ ਫੋਰਸਿਜ ਬੀ.ਐਸ.ਐਫ, ਐਸ.ਆਈ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਐਸ.ਐਸ.ਬੀ, ਐਨ.ਆਈ.ਏ, ਐਸ.ਐਸ.ਐਫ ਅਤੇ ਅਸਾਮ ਰਾਈਫਲ ਵਿਚ ਕੁੱਲ 54,953 ਖਾਲੀ ਅਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ।ਇੰਨਾਂ ਪੋਸਟਾਂ ਲਈ 17 ਸਤੰਬਰ 2018 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

ਇਸ ਭਰਤੀ ਲਈ ਨੌਜਵਾਨ ਖੁਦ ਆਨਲਾਈਨ ਅਪਲਾਈ ਕਰਨ ਅਤੇ ਇਸ ਮੌਕੇ ਦਾ ਲਾਭ ਲੈਣ।ਮੁਫਤ ਸਿਖਲਾਈ ਦੇਣ ਸਬੰਧੀ ਸਿਖਲਾਈ ਪੰਜਾਬ ਸਰਕਾਰ ਵਲੋਂ ਵਿਸਥਾਰਤ ਇਸ਼ਤਿਹਾਰ 28 ਅਗਸਤ ਨੂੰ ਜਾਰੀ ਕੀਤਾ ਜਾ ਚੁੱਕਾ ਹੈ।ਸੂਬੇ ਦੇ ਰੋਜ਼ਗਾਰ ਉੱਤਪਤੀ ਕਮਿਸ਼ਨਰ ਸ੍ਰੀ ਰਾਹੁਲ ਤਿਵਾੜੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਨੌਜਵਾਨਾਂ ਨੂੰ ਕੇਂਦਰੀ ਸੁਰੱਖਿਆ ਬਲਾਂ 'ਚ ਭਰਤੀ ਲਈ ਸਫਲ ਬਣਾਉਣ ਲਈ ਸਰੀਰਕ ਅਤੇ ਲਿਖਤੀ ਪ੍ਰੀਖਿਆ ਲਈ ਨੌਜਵਾਨਾਂ ਨੂੰ ਤਿਆਰ ਕਰਨ ਹਿੱਤ ਪੰਜਾਬ ਪੁਲਿਸ ਦੀ ਮਦਦ ਨਾਲ 25 ਥਾਵਾਂ 'ਤੇ ਟਰੇਨਿੰਗ ਸੈਂਟਰ ਬਣਾਏ ਗਏ ਹਨ।

ਇਹ ਕੇਂਦਰ ਅੰਮ੍ਰਿਤਸਰ/, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਬਟਾਲਾ, ਗੁਰਦਾਸਪੁਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਪਟਿਆਲਾ, ਸੰਗਰੂਰ, ਬਰਨਾਲਾ, ਹੁਸ਼ਿਆਰਪੁਰ, ਕਪੂਰਥਲਾ (ਪੁਲਿਸ ਲਾਈਨ), ਪੀ.ਏ.ਪੀ ਹੈੱਡ ਕੁਆਰਟਰ ਜਲੰਧਰ, ਰੂਪਨਗਰ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ, ਲੁਧਿਆਣਾ, ਫਤਿਹਗੜ• ਸਾਹਿਬ, ਖੰਨਾ, ਲੁਧਿਆਣਾ, ਜਗਰਾਉਂ, ਲੁਧਿਆਣਾ ਵਿਖੇ ਬਣਾਏ ਗਏ ਹਨ।

ਸ੍ਰੀ ਤਿਵਾੜੀ ਨੇ ਦੱਸਿਆ ਕਿ ਚਾਹਵਾਨ ਨੌਜਵਾਨ 5 ਅਤੇ 6 ਸਤੰਬਰ ਨੂੰ ਸਵੇਰੇ 11 ਵਜੇ ਤੱਕ ਉਪਰੋਕਤ ਦਰਸਾਏ ਗਏ ਨੇੜਲੇ ਪੁਲਿਸ ਸੈਂਟਰ ਵਿਚ ਜਾ ਕੇ ਸਰੀਰਕ ਮਾਪਦੰਡ ਚੈਕ ਕਰਵਾਉਣ ਲਈ ਰਿਪੋਰਟ ਕਰਨ।ਇਸ ਮਿਤੀ ਤੋਂ ਬਾਅਦ ਸਿਖਲਾਈ ਲਈ ਨੌਜਵਾਨ ਰਜਿਸਟਰ ਨਹੀਂ ਕੀਤੇ ਜਾਣਗੇ।ਉਨ•ਾ ਦੱਸਿਆ ਕਿ ਪੰਜਾਬ ਦੇ ਜੋ ਵੀ ਲੜਕੇ ਅਤੇ ਲੜਕੀਆਂ ਕੇਂਦਰੀ ਸੁਰੱਖਿਆ ਬਲਾਂ ਵਿਚ ਭਰਤੀ ਲਈ ਟੈਸਟ ਦੇਣਾ ਚਾਹੁਣਗੇ,

ਉਨ•ਾਂ ਲਈ ਸਤੰਬਰ ਮਹੀਨੇ ਦੌਰਾਨ ਸਰੀਰਕ ਟੈਸਟ ਪਾਸ ਕਰਨ  ਲਈ ਟਰੇਨਿੰਗ ਦੇ ਕੇ ਤਿਆਰ ਕੀਤਾ ਜਾਵੇਗਾ। ਸ੍ਰੀ ਤਿਵਾੜੀ ਨੇ ਦੱਸਿਆ ਕਿ ਸਰੀਰਕ ਸਿਖਲਾਈ ਕੈਂਪ ਤੋਂ ਬਾਅਦ ਲੜਕੇ ਤੇ ਲੜਕੀਆਂ ਨੂੰ ਰਾਜ ਸਰਕਾਰ ਵਲੋਂ 2 ਮਹੀਨੇ ਲਈ ਲਿਖਤੀ ਟੈਸਟ ਲਈ ਤਿਆਰ ਕੀਤਾ ਜਾਵੇਗਾ ਅਤੇ ਇਸ ਲਈ ਕੋਈ 10 ਤੋਂ 15 ਹਜ਼ਾਰ ਉਮੀਦਵਾਰਾਂ ਲਈ ਸੀ-ਪਾਈਟ ਦੀ ਮੱਦਦ ਨਾਲ ਅਕਤੂਬਰ-ਨਵੰਬਰ ਦੌਰਾਨ ਸਵੇਰ ਅਤੇ ਸ਼ਾਮ ਦੇ ਸ਼ੈਸਨਾ ਵਿਚ ਵੰਡ ਕੇ ਸਿਖਲਾਈ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement