ਖੇਡ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨ ਤੇਜਿੰਦਰ ਪਾਲ ਸਿੰਘ ਦੇ ਪਿਤਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ...
Published : Sep 4, 2018, 11:58 am IST
Updated : Sep 4, 2018, 11:58 am IST
SHARE ARTICLE
Gurmeet Rana Sodhi
Gurmeet Rana Sodhi

ਖੇਡ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨ ਤੇਜਿੰਦਰ ਪਾਲ ਸਿੰਘ ਦੇ ਪਿਤਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ : ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਏਸ਼ਿਆਈ ਖੇਡਾਂ ਵਿੱਚ ਸ਼ਾਟ ਪੁੱਟ ਈਵੈਂਟ ਦਾ ਸੋਨ ਤਮਗਾ ਜਿੱਤਣ ਵਾਲੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਦੇ ਪਿਤਾ ਸ. ਕਰਮ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਕਰਮ ਸਿੰਘ ਦੋ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ, ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ,

ਜਦੋਂ ਕਿ ਕੱਲ• ਹੀ ਉਨ•ਾਂ ਦਾ ਲੜਕਾ ਏਸ਼ਿਆਈ ਖੇਡਾਂ ਵਿੱਚੋਂ ਸੋਨ ਤਮਗਾ ਜਿੱਤ ਕੇ ਜਕਾਰਤਾ ਤੋਂ ਨਵੀਂ ਦਿੱਲੀ ਪੁੱਜਿਆ ਸੀ। ਆਪਣੇ ਸ਼ੋਕ ਸੰਦੇਸ਼ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਤੇਜਿੰਦਰ ਦੀ ਸੁਨਿਹਰੀ ਪ੍ਰਾਪਤੀ ਪਿੱਛੇ ਉਸ ਦੇ ਪਿਤਾ ਅਤੇ ਪਰਿਵਾਰ ਦੀ ਘਾਲਣਾ ਦਾ ਸਭ ਤੋਂ ਵੱਧ ਯੋਗਦਾਨ ਹੈ। ਉਨ•ਾਂ ਕਿਹਾ ਕਿ ਜਿਸ ਵੇਲੇ ਤੇਜਿੰਦਰ ਪਾਲ ਸਿੰਘ ਏਸ਼ਿਆਈ ਖੇਡਾਂ ਲਈ ਲੱਗੇ ਕੈਂਪ ਵਿੱਚ ਅਭਿਆਸ ਕਰ ਰਿਹਾ ਸੀ ਉਸ ਵੇਲੇ ਉਸ ਦੇ ਪਿਤਾ ਜ਼ੇਰ-ਏ-ਇਲਾਜ ਸਨ।

ਉਨ•ਾਂ ਕਿਹਾ ਕਿ ਤੇਜਿੰਦਰ ਨੇ ਅਜਿਹੇ ਹਾਲਾਤ ਵਿੱਚ ਅਭਿਆਸ ਕਰ ਕੇ ਸੋਨ ਤਮਗਾ ਜਿੱਤ ਕੇ ਆਪਣੇ ਪਿਤਾ ਦਾ ਸੁਫਨਾ ਪੂਰਾ ਕੀਤਾ। ਖੇਡ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। ਉਨ•ਾਂ ਕਿਹਾ ਕਿ ਇਸ ਅਕਹਿ ਤੇ ਅਸਹਿ ਦੁੱਖ ਦੀ ਘੜੀ ਵਿੱਚ ਉਹ ਨਿੱਜੀ ਤੌਰ 'ਤੇ ਤੇਜਿੰਦਰ ਪਾਲ ਸਿੰਘ ਦੇ ਦੁੱਖ ਵਿੱਚ ਸ਼ਰੀਕ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement