ਰਣਜੀਤ ਕਮਿਸ਼ਨ ਦੀ ਰੀਪੋਰਟ ਸਹੀ, ਅਕਾਲੀ ਝੂਠੇ : ਤ੍ਰਿਪਤ ਬਾਜਵਾ
Published : Sep 4, 2018, 9:44 am IST
Updated : Sep 4, 2018, 9:44 am IST
SHARE ARTICLE
Tripti Rajinder Singh and Bhagwantpal Singh Sachar At Sri Harmandir Sahib
Tripti Rajinder Singh and Bhagwantpal Singh Sachar At Sri Harmandir Sahib

ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ...............

ਅੰਮ੍ਰਿਤਸਰ : ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਨਾਲ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ। ਉਪਰੰਤ ਤਿਪ੍ਰਤ ਰਾਜਿੰਦਰ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਜੋ ਧਰਨੇ ਦਿਤੇ ਜਾ ਰਹੇ ਹਨ ਉਹ ਇਕ ਡਰਾਮਾ ਹੈ ਤੇ ਅਕਾਲੀ ਆਗੂ ਝੂਠੇ ਹਨ।

ਜੇ ਅਕਾਲੀਆਂ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ 'ਤੇ ਇਤਰਾਜ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਪਣੇ ਅਕਾਲੀ ਰਾਜ ਦੌਰਾਨ ਬਣਾਏ ਜ਼ੋਰਾ ਸਿੰਘ ਕਮਿਸ਼ਨ ਨੂੰ ਹੀ ਮੰਨ ਲੈਂਦੇ। ਅਕਾਲੀ ਕਹਿੰਦੇ ਹਨ ਕਿ ਜਸਟਿਸ ਰਣਜੀਤ ਸਿੰਘ ਵਾਲੀ ਰੀਪੋਰਟ ਝੂਠੀ ਹੈ, ਪਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਾਲੀ ਰਿਪੋਰਟ ਝੂਠੀਂ ਨਹੀਂ ਅਕਾਲੀ ਆਗੂ ਝੂਠੇ ਹਨ।

ਸ. ਬਾਜਵਾ ਨੇ ਐਚ.ਐਸ. ਫੂਲਕਾ ਦੇ ਅਸਤੀਫ਼ਿਆਂ ਵਾਲੇ ਬਿਆਨ 'ਤੇ ਹੈਰਾਨੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਫੂਲਕਾ ਸਾਹਿਬ ਦੇ ਅਪਣੇ ਨਿਜੀ ਵਿਚਾਰ ਹੋ ਸਕਦੇ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਸੀ.ਬੀ.ਆਈ. ਤੋਂ ਰੀਪੋਰਟ ਵਾਪਸ ਮੰਗ ਰਹੀਂ ਹੈ ਪਰ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸੀ.ਬੀ.ਆਈ. ਤੋਂ ਰੀਪੋਰਟ ਵਾਪਸ ਨਾ ਦੇਣ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ 'ਤੇ ਦਬਾਅ ਪਾ ਰਹੇ ਹਨ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement