PSPCL 1745 ਅਸਾਮੀਆਂ 'ਤੇ ਕਰੇਗੀ ਭਰਤੀ
Published : Sep 4, 2019, 4:39 pm IST
Updated : Sep 4, 2019, 4:39 pm IST
SHARE ARTICLE
PSPCL to undertake massive recruitment drive; Nearly 1745 Vacancies to be filled
PSPCL to undertake massive recruitment drive; Nearly 1745 Vacancies to be filled

ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ

ਚੰਡੀਗੜ੍ਹ : ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸ਼ੁਰੂ ਕੀਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਤੇ ਮਹੱਤਵਪੂਰਨ ਪ੍ਰਾਜੈਕਟ ‘ਘਰ ਘਰ ਰੁਜ਼ਗਾਰ ਮਿਸ਼ਨ’ ਨੂੰ ਹੁਲਾਰਾ ਦਿੰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਵੱਡੇ ਪੱਧਰ ’ਤੇ ਨੌਜਵਾਨਾਂ ਦੀ ਭਰਤੀ ਕਰਨ ਦਾ ਫੈਸਲਾ ਲੈਂਦਿਆਂ ਵੱਖ-ਵੱਖ ਅਹੁਦਿਆਂ ਦੀਆਂ 1745 ਅਸਾਮੀਆਂ ਭਰਨ ਦਾ ਫ਼ੈਸਲਾ ਕੀਤਾ ਹੈ।

Graduate RecruitmentJobs

ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੀਫ਼ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਇੰਜੀਨੀਅਰ ਬਲਦੇਵ ਸਿੰਘ ਸਰਾਂ ਨੇ ਦਸਿਆ ਕਿ ਇਸ ਭਰਤੀ ਨਾਲ ਜਿਥੇ ਸੂਬੇ ਦੇ ਨੌਜਵਾਨਾਂ ਰੁਜ਼ਗਾਰ ਮਿਲੇਗਾ, ਉਥੇ ਪੰਜਾਬ ਦੇ ਲੋਕਾਂ ਨੂੰ ਸਸਤੀ ਤੇ ਨਿਰਵਿਘਨ ਬਿਜਲੀ ਸੇਵਾ ਵੀ ਪ੍ਰਦਾਨ ਹੋਵੇਗੀ। ਇੰਜੀਨੀਅਰ ਸਰਾਂ ਨੇ ਦਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਯੋਗ ਉਮੀਦਵਾਰਾਂ ਤੋਂ ਆਨਲਾਈਨ ਬਿਨੇ ਪੱਤਰ ਮੰਗੇ ਹਨ, ਜਿਸ ਸਬੰਧੀ ਸਾਰੀ ਜਾਣਕਾਰੀ ਤੇ ਤਰੀਕਾ ਪੋਰਟਲ ਉਪਰ ਦਿੱਤਾ ਗਿਆ ਹੈ।

RecruitmentRecruitment

ਸੀ.ਐਮ.ਡੀ. ਨੇ ਦਸਿਆ ਕਿ ਇਨ੍ਹਾਂ ਆਸਾਮੀਆਂ ਲਈ ਇਕ ਆਊਟ ਸੋਰਸਡ ਏਜੰਸੀ ਵਲੋਂ ਪ੍ਰੀਖਿਆ ਲਈ ਜਾਵੇਗੀ। ਇਸ ਉਪਰੰਤ ਨਤੀਜਾ ਐਲਾਨਿਆ ਜਾਵੇਗਾ ਅਤੇ ਮੈਰਿਟ ਵਿਚ ਆਉਣ ਵਾਲੇ ਉਮੀਦਵਾਰਾਂ ਨੂੰ ਦਸਤਾਵੇਜ਼ ਚੈਕ ਕਰਵਾਉਣ ਲਈ ਬੁਲਾਇਆ ਜਾਵੇਗਾ। ਦਸਤਾਵੇਜ਼ਾਂ ਦੀ ਪੜਤਾਲ ਪਿੱਛੋਂ ਚੁਣੇ ਹੋਏ ਉਮੀਦਵਾਰਾਂ ਨੂੰ ਚੋਣ ਪੈਨਲ  ਵਲੋਂ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਨ੍ਹਾਂ ਆਸਾਮੀਆਂ ਲਈ ਕੋਈ ਇੰਟਰਵਿਊ ਨਹੀਂ ਹੋਵੇਗੀ ਸਗੋਂ ਉਮੀਦਵਾਰਾਂ ਦੀ ਚੋਣ ਨਿਰੋਲ ਰੂਪ ਵਿਚ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ।

PSPCLPSPCL

ਇੰਜੀਨੀਅਰ ਸਰਾਂ ਨੇ ਦਸਿਆ ਕਿ 1000 ਲੋਅਰ ਡਵੀਜ਼ਨ ਕਲਰਕ, 500 ਜੂਨੀਅਰ ਇੰਜਨੀਅਰ/ਇਲੈਕਟ੍ਰੀਕਲ, 110 ਜੂਨੀਅਰ ਇੰਜਨੀਅਰ/ਸਿਵਲ, 54 ਮਾਲ ਲੇਖਾਕਾਰ, 45 ਇਲੈਕਟ੍ਰੀਕਲ  ਗਰੇਡ-2, 26 ਸੁਪਰਡੈਂਟ (ਡਿਵੀਜ਼ਨਲ ਅਕਾਊਂਟਸ), 50 ਸਟੈਨੋਟਾਈਪਿਸਟ, 9 ਇੰਟਰਨਲ ਆਡੀਟਰ ਅਤੇ 4 ਅਕਾਊਂਟ ਅਫਸਰਾਂ ਸਬੰਧੀ ਇਸ਼ਤਿਹਾਰ ਦਿੱਤਾ ਗਿਆ ਹੈ। ਇਹ ਭਰਤੀ ਪ੍ਰਕਿਰਿਆ 6 ਤੋਂ 8 ਮਹੀਨਿਆਂ ਦਰਮਿਆਨ ਮੁਕੰਮਲ ਕਰ ਲਈ ਜਾਵੇਗੀ। 

PSPCL to undertake massive recruitment drive; Nearly 1745 Vacancies to be filledPSPCL to undertake massive recruitment drive; Nearly 1745 Vacancies to be filled

ਸੀ.ਐਮ.ਡੀ. ਨੇ ਦਸਿਆ ਕਿ ਇਨ੍ਹਾਂ ਆਸਾਮੀਆਂ ਦੀ ਭਰਤੀ ਨਾਲ ਜਿੱਥੇ ਪੀ.ਐਸ.ਪੀ.ਸੀ.ਐਲ. ਦੇ ਉਤਪਾਦਨ ਵਿਚ ਵਾਧਾ ਹੋਵੇਗਾ, ਉਥੇ ਹੀ ਪੰਜਾਬ ਦੀ ਬੇਰੁਜ਼ਗਾਰੀ ਘਟੇਗੀ ਅਤੇ ਵਿਭਾਗ ਦੀ ਕਾਰਜਕੁਸ਼ਲਤਾ ਵੀ ਵਧੇਗੀ। ਟਰਾਂਸਮਿਸ਼ਨ ਤੇ ਵੰਡ ਦੇ ਘਾਟੇ ਘਟਣ ਨਾਲ ਸੂਬਾ ਵਾਸੀਆਂ ਨੂੰ ਸਸਤੀ ਤੇ ਨਿਰਵਿਘਨ ਬਿਜਲੀ ਸੇਵਾ ਮੁਹੱਈਆ ਹੋਵੇਗੀ। ਇੰਜੀਨੀਅਰ ਸਰਾਂ ਨੇ ਇਹ ਵੀ ਦਸਿਆ ਕਿ ਪੀ.ਐਸ.ਪੀ.ਸੀ.ਐਲ. ਵਲੋਂ ਮਾਰਚ 2017 ਤੋਂ ਲੈ ਕੇ ਹੁਣ ਤੱਕ ਢਾਈ ਸਾਲ ਦੇ ਅਰਸੇ ਦੌਰਾਨ 1035 ਮਿ੍ਰਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਵੀ ਨੌਕਰੀ ਦਿੱਤੀ ਗਈ ਜਿਨ੍ਹਾਂ ਵਿਚੋਂ 824 ਨੂੰ ਦਰਜਾ ਤਿੰਨ ਅਤੇ 211 ਨੂੰ ਦਰਜਾ ਚਾਰ ਵਿਚ ਨੌਕਰੀ ਦਿੱਤੀ ਗਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement