
ਪੰਜਾਬ 'ਚ ਕੌਮੀ ਸੜਕਾਂ ਬਾਰੇ ਗਡਕਰੀ ਨੂੰ ਮਿਲਿਆ 'ਆਪ' ਵਿਧਾਇਕਾਂ ਦਾ ਵਫ਼ਦ
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਜੈ ਸਿੰਘ ਰੋੜੀ ਨੇ ਕੇਂਦਰੀ ਮੰਤਰੀ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ/ਨਵੀਂ ਦਿੱਲੀ, 3 ਸਤੰਬਰ (ਨੀਲ ਭਲਿੰਦਰ ਸਿੰਘ) : ਪੰਜਾਬ ਦੀਆਂ ਅੱਧੀਆਂ-ਅਧੂਰੀਆਂ ਪਈਆਂ ਕੌਮੀ ਸੜਕਾਂ ਨੂੰ ਜਲਦੀ ਮੁਕੰਮਲ ਕਰਾਉਣ ਅਤੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰਾਲੇ ਵਲੋਂ ਐਲਾਨੇ ਬੰਗਾ-ਗੜਸੰਕਰ-ਸ੍ਰੀ ਅਨੰਦਪੁਰ-ਨੈਣਾ ਦੇਵੀ ਨੈਸ਼ਨਲ ਹਾਈਵੇ ਦੀ ਉਸਾਰੀ ਤੁਰਤ ਸ਼ੁਰੂ ਕਰਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਦੋ ਮੈਂਬਰੀ ਵਫ਼ਦ ਨੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ ਕੀਤੀ।
ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਸੂਚਨਾ ਅਨੁਸਾਰ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਦਸਿਆ ਕਿ ਲੁਧਿਆਣਾ-ਫ਼ਿਰੋਜ਼ਪੁਰ ਅਤੇ ਬੰਗਾ-ਸ੍ਰੀ ਅਨੰਦਪੁਰ ਸਾਹਿਬ ਕੌਮੀ ਸੜਕਾਂ ਦਾ ਨੀਂਹ ਪੱਥਰ ਉਨ੍ਹਾਂ (ਗਡਕਰੀ) ਖ਼ੁਦ ਰਖਿਆ ਸੀ। ਜਿਥੇ ਲੁਧਿਆਣਾ-ਫ਼ਿਰੋਜ਼ਪੁਰ ਕੌਮੀ ਮਾਰਗ ਦੇ ਨਿਰਮਾਣ ਦਾ ਕੰਮ ਅਜੇ ਤਕ ਅਧੂਰਾ ਪਿਆ ਹੈ। ਉੱਥੇ ਬੰਗਾ-ਗੜ੍ਹਸ਼ੰਕਰ (ਬਾਈਪਾਸ)-ਸ੍ਰੀ ਅਨੰਦਪੁਰ-ਨੈਣਾ ਦੇਵੀ ਪ੍ਰਾਜੈਕਟ ਨੂੰ ਠੰਢੇ ਬਸਤੇ 'ਚ ਸੁੱਟ ਦਿਤਾ ਗਿਆ।
ਕੁਲਤਾਰ ਸਿੰਘ ਸੰਧਵਾਂ ਅਤੇ ਜੈ ਸਿੰਘ ਰੋੜੀ ਨੇ ਕਿਹਾ ਕਿ ਨਿਤਿਨ ਗਡਕਰੀ ਨੇ ਜਿਥੇ 6 ਮਹੀਨਿਆਂ ਦੇ ਅੰਦਰ-ਅੰਦਰ ਅਧੂਰੇ ਪਏ ਇਨ੍ਹਾਂ ਪ੍ਰਾਜੈਕਟਾਂ ਨੂੰ ਪੂਰਾ ਕਰਾਉਣ ਦਾ ਭਰੋਸਾ ਦਿਤਾ, ਉਥੇ ਪੰਜਾਬ ਦੀਆਂ ਕੌਮੀ ਸੜਕਾਂ 'ਤੇ ਵਰਤੇimage ਜਾ ਰਹੀ ਘਟੀਆ (ਸਬ-ਸਟੈਂਡਰਡ) ਮੈਟੀਰੀਅਲ ਦੀ ਜਾਂਚ ਕਰਾਉਣ ਦਾ ਯਕੀਨ ਦਿਵਾਇਆ ਹੈ।