AAP ਨੂੰ ਸੂਬੇ ਦੀ ਸੁਰੱਖਿਆ ਤੇ ਲੋਕਾਂ ਦੀ ਭਲਾਈ ਨਾਲ ਕੋਈ ਵਾਸਤਾ ਨਹੀਂ: ਕੈਪਟਨ ਅਮਰਿੰਦਰ ਸਿੰਘ
Published : Sep 4, 2020, 6:42 pm IST
Updated : Sep 4, 2020, 6:42 pm IST
SHARE ARTICLE
Amarinder Singh
Amarinder Singh

ਆਮ ਆਦਮੀ ਪਾਰਟੀ ਦੀ ਰੁਚੀ ਸਿਰਫ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਲਿਜਾਣ 'ਚ

ਚੰਡੀਗੜ੍ਹ, 4 ਸਤੰਬਰ - ਆਮ ਆਦਮੀ ਪਾਰਟੀ ਦੇ ਦਿੱਲੀ ਅੰਦਰ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਕੋਵਿਡ ਇਲਾਜ ਲਈ ਸਫਲ ਪ੍ਰਬੰਧਾਂ ਦੇ ਦਾਅਵਿਆਂ ਨੂੰ ਮੂਲੋਂ ਰੱਦ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਆਪ ਆਗੂਆਂ ਵੱਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਸੂਬੇ ਦੇ ਸੁਰੱਖਿਆ ਸਰੋਕਾਰਾਂ ਤੇ ਇਥੋਂ ਦੇ ਲੋਕਾਂ ਦੀ ਭਲਾਈ ਨਾਲੋਂ ਵੀ ਵੱਧ ਅਹਿਮੀਅਤ ਦਿੱਤੀ ਜਾ ਰਹੀ ਹੈ।

AAPAAP

ਮੁੱਖ ਮੰਤਰੀ ਨੇ ਕਿਹਾ ਕਿ ''ਇਕ ਪਾਸੇ ਉਹ ਸੰਕਟ ਦੇ ਮੁਸ਼ਕਲ ਭਰੇ ਸਮੇਂ ਵਿੱਚ ਮਿਲ ਕੇ ਲੜਨ ਦੀ ਗੱਲ ਕਰਦੇ ਹਨ ਅਤੇ ਦੂਜੇ ਪਾਸੇ ਪਾਕਿਸਤਾਨ ਵੱਲੋਂ ਮਹਾਂਮਾਰੀ ਨੂੰ ਲੈ ਕੇ ਗਲਤ ਪ੍ਰਚਾਰ ਜ਼ਰੀਏ ਸਾਡੇ ਸੂਬੇ ਅੰਦਰ ਮੁਸ਼ਕਲਾਂ ਪੈਦਾ ਕਰਨ ਦੇ ਲਗਾਤਾਰ ਕੀਤੇ ਜਾ ਰਹੇ ਯਤਨਾਂ ਨੂੰ ਖੁੱਲ੍ਹੇ ਤੌਰ 'ਤੇ ਢੀਠਤਾ ਨਾਲ ਅੱਖੋਂ ਪਰੋਖੇ ਕਰ ਰਹੇ ਹਨ।

Captain Amarinder Singh Captain Amarinder Singh

ਕੁਝ ਆਪ ਆਗੂਆਂ ਵੱਲੋਂ ਜਾਰੀ ਪ੍ਰੈਸ ਤੇ ਵੀਡੀਓ ਬਿਆਨਾ 'ਤੇ ਸਖਤ ਪ੍ਰਤੀਕ੍ਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪ ਆਗੂ ਸਮਾਜ ਵਿਰੋਧੀ ਅਨਸਰਾਂ ਦੁਆਰਾ ਸੂਬੇ ਦੇ ਪਿੰਡਾਂ ਵਿੱਚ ਕੋਵਿਡ ਸਬੰਧੀ ਫੈਲਾਈ ਜਾ ਰਹੀ ਗਲਤ ਜਾਣਕਾਰੀ ਦੀ ਨਿੰਦਾ ਕਰਨ ਨਾਲੋਂ ਉਨ੍ਹਾਂ ਉਪਰ ਨਿੱਜੀ ਹਮਲੇ ਕਰਨ 'ਤੇ ਵਧੇਰੇ ਕੇਂਦਰਿਤ ਜਾਪਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਸੂਬੇ ਅੰਦਰ ਪੂਰੀ ਤਰ੍ਹਾਂ ਲੋਕਾਂ ਦਾਭਰੋਸਾ ਗਵਾ ਚੁੱਕੀ ਆਮ ਆਦਮੀ ਪਾਰਟੀ ਆਪਣਾ ਏਜੰਡਾ ਅੱਗੇ ਵਧਾਉਣ ਵਿੱਚ ਕਿਸ ਹੱਦ ਤੱਕ ਥੱਲੇ ਡਿੱਗਣ ਲਈ ਤਿਆਰ ਹੈ।

AAP AAP

ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਜਾਅਲੀ ਖਬਰਾਂ ਦੀਆਂ ਵੀਡੀਓ ਜੋ ਕੋਵਿਡ ਸਬੰਧੀ ਪੰਜਾਬ ਦੇ ਲੋਕ ਵਿਚ ਡਰ ਅਤੇ ਗਲਤ ਜਾਣਕਾਰੀ ਫੈਲਾਉਣ ਲਈ ਪਾਕਿਸਤਾਨ ਤੋਂ ਚਲਾਈਆਂ ਜਾਪਦੀਆਂ ਹਨ, ਬਾਰੇ ਆਮ ਆਦਮੀ ਪਾਰਟੀ ਵੱਲੋਂ ਇੱਕ ਸ਼ਬਦ ਵੀ ਨਹੀਂ ਕਿਹਾ ਗਿਆ ਅਤੇ ਅਜਿਹੀ ਵੀਡੀਓ ਫੈਲਾਉਣ ਲਈ ਆਪ ਦੇ ਵਰਕਰ ਦੀ ਗ੍ਰਿਫਤਾਰੀ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ।

AAP distributed smartphoneAAP 

ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਆਮ ਆਦਮੀ ਪਾਰਟੀ ਨਹੀਂ ਚਾਹੁੰਦੀ ਕਿ ਲੋਕ ਇਸ ਮਨਘੜਤ ਅਤੇ ਝੂਠੀਆਂ ਅਫ਼ਵਾਹਾਂ ਪ੍ਰਤੀ ਜਾਗਰੂਕ ਹੋਣ ਸਗੋਂ ਅਸਲ ਵਿੱਚ ਸਿਆਸੀ ਲਾਹਾ ਖੱਟਣਾ ਚਾਹੁੰਦੇ ਹਨ। ਉਨ੍ਹਾਂ ਪੁੱਛਿਆ ਕਿ ''ਕੀ ਇਹ ਸਰਹੱਦ ਪਾਰੋਂ ਆਪਰੇਟ ਕਰ ਰਹੇ ਸਮਾਜ ਅਤੇ ਪੰਜਾਬ ਵਿਰੋਧੀ ਏਜੰਟਾਂ ਦੇ ਹੱਥਾਂ ਵਿੱਚ ਖੇਡਣ ਦੇ ਤੁੱਲ ਨਹੀਂ ਹੈ?''

Arvind KejriwalArvind Kejriwal

ਕੈਪਟਨ ਅਮਰਿੰਦਰ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ 'ਆਪ' ਵਰਕਰਾਂ ਵੱਲੋਂ ਔਕਸੀਮੀਟਰਾਂ ਨਾਲ ਪੰਜਾਬ ਦੇ ਪਿੰਡਾਂ ਵਿੱਚ ਜਾਣ ਬਾਰੇ ਐਲਾਨ ਤੋਂ ਸਾਡੇ ਰਾਜ, ਜਿੱਥੇ ਆਮ ਆਦਮੀ ਪਾਰਟੀ ਦਾ ਕੋਈ ਰਾਜਨੀਤਿਕ ਸਟੈਂਡ ਨਹੀਂ ਹੈ, ਦੇ ਲੋਕਾਂ ਦਾ ਸਮਰਥਨ ਲੈਣ ਲਈ ਉਨ੍ਹਾਂ ਦੀ ਨਿਰਾਸ਼ਾ ਜ਼ਾਹਰ ਹੋਈ ਹੈ। ਕੇਜਰੀਵਾਲ ਸਰਕਾਰ ਦੇ ਉਲਟ ਜਿਸ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਦੇ ਮਾਮਲੇ ਵਧਣ 'ਤੇ ਕੇਂਦਰ ਤੋਂ ਮਦਦ ਦੀ ਬੇਨਤੀ ਕਰਨੀ ਪਈ, ਪੰਜਾਬ ਇਸ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

quarantineQuarantine

ਉਨ੍ਹਾਂ ਕਿਹਾ ਕਿ 10,000 ਪਲਿਸ ਔਕਸੀਮੀਟਰਾਂ ਦੀ ਪਹਿਲਾਂ ਹੀ ਖਰੀਦ ਅਤੇ ਵੰਡ ਕਰ ਦਿੱਤੀ ਗਈ ਹੈ ਅਤੇ ਫਰੰਟਲਾਈਨ ਹੈਲਥ ਵਰਕਰਾਂ, ਘਰੇਲੂ ਏਕਾਂਤਵਾਸ ਵਿਚਲੇ ਮਰੀਜ਼ਾਂ ਆਦਿ ਦੀ ਸਹਾਇਤਾ ਲਈ ਹੋਰ 50,000 ਔਕਸੀਮੀਟਿਰਾਂ ਦੀ ਖਰੀਦ ਲਈ ਟੈਂਡਰ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਉਪਕਰਨਾਂ ਦੀ ਕੋਈ ਘਾਟ ਨਹੀਂ ਹੈ ਅਤੇ ਅੱਗੇ ਕਿਹਾ ਕਿ ਇਹ ਦਿੱਲੀ ਹੀ ਹੈ ਜਿਸ ਨੂੰ ਸਦਾ ਦੂਜਿਆਂ ਦੀ ਮਦਦ ਦੀ ਲੋੜ ਜਾਪਦੀ ਹੈ।

Corona VirusCorona Virus

ਉਨ੍ਹਾਂ ਆਮ ਆਦਮੀ ਪਾਰਟੀ ਨੂੰ ਯਾਦ ਦਿਵਾਇਆ ਕਿ ਕੌਮੀ ਰਾਜਧਾਨੀ ਵਿੱਚ ਕੋਵਿਡ ਸੰਕਟ ਦੇ ਪ੍ਰਬੰਧਨ ਲਈ ਕਿਵੇਂ ਕੇਂਦਰੀ ਗ੍ਰਹਿ ਅਤੇ ਸਿਹਤ ਮੰਤਰੀਆਂ ਨੂੰ ਨਿੱਜੀ ਅਤੇ ਸਿੱਧੇ ਤੌਰ 'ਤੇ ਦਖ਼ਲ ਦੇਣਾ ਪਿਆ। ਦਿੱਲੀ ਸਰਕਾਰ ਵੱਲੋਂ ਕੋਵਿਡ ਨਾਲ ਨਜਿੱਠਣ ਦੇ ਮਾਮਲੇ ਵਿੱਚ ਆਪ ਆਗੂਆਂ ਦੇ ਝੂਠ 'ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਰਾਜਧਾਨੀ ਵਿੱਚ 4500 ਤੋਂ ਵੱਧ ਮੌਤਾਂ ਹੋ ਚੁੱਕੀਆਂ  ਹੁੰਦੀਆਂ ਹਨ ਜਦੋਂ ਕਿ ਪੰਜਾਬ ਵਿੱਚ ਇਹ ਗਿਣਤੀ 1690 ਹੈ। ਦਿੱਲੀ ਵਿੱਚ ਇਕ ਮਿਲੀਅਨ ਪਿੱਛੇ ਮੌਤ ਦਰ 268.6 ਹੈ ਜਦੋਂ ਕਿ ਪੰਜਾਬ ਵਿੱਚ 60.9 ਹੈ।

Delhi Government Delhi Government

ਦਿੱਲੀ ਦੀ ਬਦਤਰ ਹਾਲਤ ਦਾ ਅੰਦਾਜ਼ਾ ਅੱਗੇ ਇਸ ਸਥਿਤੀ ਤੋਂ ਲੱਗਦਾ ਹੈ ਕਿ ਕੇਸਾਂ ਦੇ ਮਾਮਲੇ ਵਿੱਚ ਦਿੱਲੀ ਦੇਸ਼ ਵਿੱਚ ਛੇਵੇਂ ਸਥਾਨ ਉਤੇ ਹੈ ਜਦੋਂ ਕਿ ਪੰਜਾਬ 17ਵੇਂ ਉਤੇ ਹੈ। ਦਿੱਲੀ ਵਿੱਚ ਮੌਜੂਦ 14151 ਬੈਡਾਂ ਦੇ ਮੁਕਾਬਲੇ ਪੰਜਾਬ ਵਿੱਚ ਬੈਡਾਂ ਦੀ ਗਿਣਤੀ 21431 ਹੈ। ਇਹ ਅੰਕੜੇ ਦਿੱਲੀ ਦੀ ਬਦਇੰਤਜ਼ਾਮੀ ਦੀ ਦਾਸਤਾਨ ਨੂੰ ਬਿਆਨ ਕਰਦੇ ਹਨ ਜਿੱਥੇ ਪੰਜਾਬ ਦੀ 3.2 ਕਰੋੜ ਵਸੋਂ ਦੇ ਮੁਕਾਬਲੇ 2.8 ਕਰੋੜ ਵਸੋਂ ਹੈ।

Captain Amarinder Singh Captain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਟੈਸਟਾਂ ਦਾ ਸਵਾਲ ਹੈ 10 ਅਪਰੈਲ ਤੋਂ 2 ਸਤੰਬਰ ਤੱਕ ਦਿੱਲੀ ਨੇ ਟੈਸਟਾਂ ਦੀ ਗਿਣਤੀ 154 ਗੁਣਾਂ ਵਧਾਈ ਹੈ ਜਦੋਂ ਕਿ ਪੰਜਾਬ ਨੇ ਇਹੋ ਵਾਧਾ 519.1 ਗੁਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕੌਮੀ ਰਾਜਧਾਨੀ ਦੀ ਨਾਜ਼ੁਕ ਹਾਲਤ ਦੇ ਚੱਲਦਿਆਂ ਉਥੇ ਗੋਲਡ ਸਟੈਂਡਰਡ ਆਰ.ਟੀ.-ਪੀ.ਸੀ.ਆਰ. ਦੀ ਬਜਾਏ ਰੈਪਿਡ ਐਟੀਜਨ ਟੈਸਟਿੰਗ ਦੀ ਜ਼ਿਆਦਾ ਜ਼ਰੂਰਤ ਸੀ। ਉਨ੍ਹਾਂ ਟਿੱਪਣੀ ਕਰਦਿਆਂ ਕਿਹਾ ਕਿ ਇਹ ਕੋਈ ਹੈਰਾਨੀ ਦੀ ਗੱਲ ਨਹੀਂ ਕਿ ਦਿੱਲੀ ਵਿੱਚ ਕੇਸਾਂ ਦੀ ਗਿਣਤੀ ਬੇਤਹਾਸ਼ਾ ਢੰਗ ਨਾਲ ਵਧ ਰਹੀ ਹੈ ਜਦੋਂ ਕਿ ਆਪ ਤਾਂ ਬੱਸ ਦੂਜੇ ਸੂਬਿਆਂ ਅੱਗੇ ਦਿੱਲੀ ਦੇ ਸਿਹਤ ਮਾਡਲ ਦੇ ਸੋਹਲੇ ਗਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement