
ਕਿਹਾ, ਪੰਜਾਬ ਸਰਕਾਰ ਕੋਵਿਡ ਨਾਲ ਅਪਣੇ-ਆਪ ਨਜਿਠ ਲਵੇਗੀ, ਕੇਜਰੀਵਾਲ ਦੀ ਲੋੜ ਨਹੀਂ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਦਿੱਲੀ ਅੰਦਰ ਅਰਵਿੰਦ ਕੇਜਰੀਵਾਲ ਸਰਕਾਰ ਵਲੋਂ ਕੋਵਿਡ ਇਲਾਜ ਲਈ ਸਫ਼ਲ ਪ੍ਰਬੰਧਾਂ ਦੇ ਦਾਅਵਿਆਂ ਨੂੰ ਮੂਲੋਂ ਰੱਦ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਵਿਚ ਆਪ ਆਗੂਆਂ ਵਲੋਂ ਅਪਣੇ ਸੌੜੇ ਸਿਆਸੀ ਹਿੱਤਾਂ ਨੂੰ ਸੂਬੇ ਦੇ ਸੁਰੱਖਿਆ ਸਰੋਕਾਰਾਂ ਤੇ ਇਥੋਂ ਦੇ ਲੋਕਾਂ ਦੀ ਭਲਾਈ ਨਾਲੋਂ ਵੀ ਵੱਧ ਅਹਿਮੀਅਤ ਦਿਤੀ ਜਾ ਰਹੀ ਹੈ।
Captain Amarinder Singh
ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਉਹ ਸੰਕਟ ਦੇ ਮੁਸ਼ਕਲ ਭਰੇ ਸਮੇਂ ਵਿਚ ਮਿਲ ਕੇ ਲੜਨ ਦੀ ਗੱਲ ਕਰਦੇ ਹਨ ਅਤੇ ਦੂਜੇ ਪਾਸੇ ਪਾਕਿਸਤਾਨ ਵਲੋਂ ਮਹਾਂਮਾਰੀ ਨੂੰ ਲੈ ਕੇ ਗ਼ਲਤ ਪ੍ਰਚਾਰ ਜ਼ਰੀਏ ਸਾਡੇ ਸੂਬੇ ਅੰਦਰ ਮੁਸ਼ਕਲਾਂ ਪੈਦਾ ਕਰਨ ਦੇ ਲਗਾਤਾਰ ਕੀਤੇ ਜਾ ਰਹੇ ਯਤਨਾਂ ਨੂੰ ਖੁਲ੍ਹੇ ਤੌਰ 'ਤੇ ਢੀਠਤਾ ਨਾਲ ਅੱਖੋਂ ਪਰੋਖੇ ਕਰ ਰਹੇ ਹਨ।
Amarinder Singh and Arvind Kejriwal
ਕੁਝ ਆਪ ਆਗੂਆਂ ਵਲੋਂ ਜਾਰੀ ਪ੍ਰੈੱਸ ਤੇ ਵੀਡੀਉ ਬਿਆਨ 'ਤੇ ਸਖ਼ਤ ਪ੍ਰਤੀਕ੍ਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪ ਆਗੂ ਸਮਾਜ ਵਿਰੋਧੀ ਅਨਸਰਾਂ ਦੁਆਰਾ ਸੂਬੇ ਦੇ ਪਿੰਡਾਂ ਵਿਚ ਕੋਵਿਡ ਸਬੰਧੀ ਫ਼ੈਲਾਈ ਜਾ ਰਹੀ ਗ਼ਲਤ ਜਾਣਕਾਰੀ ਦੀ ਨਿੰਦਾ ਕਰਨ ਨਾਲੋਂ ਉਨ੍ਹਾਂ ਉਪਰ ਨਿੱਜੀ ਹਮਲੇ ਕਰਨ 'ਤੇ ਵਧੇਰੇ ਕੇਂਦਰਿਤ ਜਾਪਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਸੂਬੇ ਅੰਦਰ ਪੂਰੀ ਤਰ੍ਹਾਂ ਲੋਕਾਂ ਦਾ ਭਰੋਸਾ ਗਵਾ ਚੁੱਕੀ ਆਮ ਆਦਮੀ ਪਾਰਟੀ ਅਪਣਾ ਏਜੰਡਾ ਅੱਗੇ ਵਧਾਉਣ ਵਿਚ ਕਿਸ ਹੱਦ ਤਕ ਥੱਲੇ ਡਿੱਗਣ ਲਈ ਤਿਆਰ ਹੈ।
Capt Amrinder Singh
ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੂੰ ਕੋਰੋਨਾ ਨਾਲ ਨਜਿਠਣ ਲਈ ਕੇਂਦਰ ਤੋਂ ਮਦਦ ਦੀ ਬੇਨਤੀ ਕਰਨੀ ਪਈ ਪਰ ਪੰਜਾਬ ਇਸ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 10,000 ਪਲਿਸ ਔਕਸੀਮੀਟਰਾਂ ਦੀ ਪਹਿਲਾਂ ਹੀ ਖ਼ਰੀਦ ਅਤੇ ਵੰਡ ਕਰ ਦਿਤੀ ਗਈ ਹੈ ਅਤੇ ਫ਼ਰੰਟਲਾਈਨ ਹੈਲਥ ਵਰਕਰਾਂ, ਘਰੇਲੂ ਇਕਾਂਤਵਾਸ ਵਿਚਲੇ ਮਰੀਜ਼ਾਂ ਆਦਿ ਦੀ ਸਹਾਇਤਾ ਲਈ ਹੋਰ 50,000 ਔਕਸੀਮੀਟਿਰਾਂ ਦੀ ਖ਼ਰੀਦ ਲਈ ਟੈਂਡਰ ਦਿਤੇ ਗਏ ਹਨ।
Capt Amrinder Singh
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਉਪਕਰਨਾਂ ਦੀ ਕੋਈ ਘਾਟ ਨਹੀਂ ਹੈ ਅਤੇ ਅੱਗੇ ਕਿਹਾ ਕਿ ਇਹ ਦਿੱਲੀ ਹੀ ਹੈ ਜਿਸ ਨੂੰ ਸਦਾ ਦੂਜਿਆਂ ਦੀ ਮਦਦ ਦੀ ਲੋੜ ਜਾਪਦੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਯਾਦ ਦਿਵਾਇਆ ਕਿ ਕੌਮੀ ਰਾਜਧਾਨੀ ਵਿੱਚ ਕੋਵਿਡ ਸੰਕਟ ਦੇ ਪ੍ਰਬੰਧਨ ਲਈ ਕਿਵੇਂ ਕੇਂਦਰੀ ਗ੍ਰਹਿ ਅਤੇ ਸਿਹਤ ਮੰਤਰੀਆਂ ਨੂੰ ਨਿੱਜੀ ਅਤੇ ਸਿੱਧੇ ਤੌਰ 'ਤੇ ਦਖ਼ਲ ਦੇਣਾ ਪਿਆ। ਉਨ੍ਹਾਂ ਟਿੱਪਣੀ ਕਰਦਿਆਂ ਕਿਹਾ ਕਿ ਇਹ ਕੋਈ ਹੈਰਾਨੀ ਦੀ ਗੱਲ ਨਹੀਂ ਕਿ ਦਿੱਲੀ ਵਿਚ ਕੇਸਾਂ ਦੀ ਗਿਣਤੀ ਬੇਤਹਾਸ਼ਾ ਢੰਗ ਨਾਲ ਵਧ ਰਹੀ ਹੈ ਜਦੋਂ ਕਿ ਆਪ ਤਾਂ ਬੱਸ ਦੂਜੇ ਸੂਬਿਆਂ ਅੱਗੇ ਦਿੱਲੀ ਦੇ ਸਿਹਤ ਮਾਡਲ ਦੇ ਸੋਹਲੇ ਗਾ ਰਹੀ ਹੈ।