ਕੈਪਟਨ ਵਲੋਂ ਕੇਜਰੀਵਾਲ ਨੂੰ ਪੰਜਾਬ ਤੋਂ ਦੂਰ ਰਹਿਣ ਦੀ ਨਸੀਹਤ
Published : Sep 4, 2020, 2:09 am IST
Updated : Sep 4, 2020, 2:09 am IST
SHARE ARTICLE
IMAGE
IMAGE

ਕੈਪਟਨ ਵਲੋਂ ਕੇਜਰੀਵਾਲ ਨੂੰ ਪੰਜਾਬ ਤੋਂ ਦੂਰ ਰਹਿਣ ਦੀ ਨਸੀਹਤ

  to 
 

ਚੰਡੀਗੜ੍ਹ, 3 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਪਿੰਡਾਂ ਵਿਚ ਕੋਵਿਡ ਸੰਕਟ ਦੇ ਨਾਂ 'ਤੇ ਲੋਕਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿਤੀ ਹੈ ਜਿਥੇ ਕਿ ਵੱਡੀ ਗਿਣਤੀ ਵਿਚ ਝੂਠੀਆਂ ਖ਼ਬਰਾਂ ਅਤੇ ਭੜਕਾਊ ਵੀਡੀਉਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਵਿਦੇਸ਼ਾਂ ਤੋਂ ਸੰਭਾਵੀ ਤੌਰ 'ਤੇ ਪਾਕਿਸਤਾਨ ਤੋਂ ਉਪਜਿਆ ਹੈ ਅਤੇ ਜਿਨ੍ਹਾਂ ਦਾ ਪ੍ਰਚਾਰ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੇ ਇਕ ਸਰਗਰਮ ਵਰਕਰ ਵਲੋਂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਆਪ' ਵਰਕਰ ਦੁਆਰਾ ਪ੍ਰਚਾਰਿਤ ਕੀਤੀ ਜਾ ਰਹੀ ਵੀਡੀਉ/ਪੋਸਟ ਵਿਚ ਲੋਕਾਂ ਨੂੰ ਸਿਹਤ ਅਥਾਰਟੀਆਂ ਨਾਲ ਸਹਿਯੋਗ ਨਾ ਕਰਨ ਲਈ ਭੜਕਾਇਆ ਜਾ ਰਿਹਾ ਹੈ ਜਿਸ ਨਾਲ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਵੱਡਾ ਖ਼ਤਰਾ ਦਰਪੇਸ਼ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਨਾਲ ਇਕ ਭਾਈਚਾਰੇ ਦੇ ਲੋਕਾਂ ਨੂੰ ਜ਼ਰੂਰੀ ਸਿਹਤ ਸੁਵਿਧਾਵਾਂ ਲੈਣ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ ਜੋ ਸੁਵਿਧਾਵਾਂ ਕੋਵਿਡ ਨਾਲ ਪੀੜਤ ਸਾਰੇ ਨਾਗਰਿਕਾਂ ਨੂੰ ਮੁਹਈਆ ਕਰਵਾਏ ਜਾਣ ਦੀ ਲੋੜ ਹੈ। ਆਮ ਆਦਮੀ ਪਾਰਟੀ ਦੇ ਵਰਕਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਸ ਨੇ ਉਸ ਨੂੰ ਇਕ ਲਾਸ਼ ਸਬੰਧੀ ਪੋਸਟ ਨੂੰ ਚਾਰੇ ਪਾਸੇ ਫ਼ੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਕਿ ਮ੍ਰਿਤਕ ਕੋਰੋਨਾ ਮਰੀਜ਼ਾਂ ਦੇ ਅੰਗ ਪੰਜਾਬ ਸਿਹਤ ਵਿਭਾਗ ਦੁਆਰਾ ਕੱਢੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਦਸਿਆ ਕਿ ਪੰਜਾਬ ਦੇ ਹਿੱਤਾਂ ਦੇ ਵਿਰੋਧੀ ਗ਼ੈਰ-ਸਮਾਜਕ ਤੱਤਾਂ ਵਲੋਂ ਵਿੱਢੀ ਜਾ ਰਹੀ ਇਕ ਵੱਡੀ ਯੋਜਨਾ ਦਾ ਇਹ ਸੂਚਕ ਹੈ ਅਤੇ ਵੀਰਵਾਰ ਨੂੰ ਪੁਲਿਸ ਨੇ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਇਕ ਸਥਾਨਕ ਮੈਡੀਕਲ ਪੱਤਰਕਾਰ ਜਿਸ ਨੂੰ ਕਿ ਕੋਵਿਡ ਸਬੰਧੀ ਇਕ ਨਕਲੀ ਵੀਡੀਉ ਬਣਾਉਣ ਅਤੇ ਪ੍ਰਚਾਰਿਤ ਕਰਨ ਲਈ 100 ਡਾਲਰ ਦੀ ਪੇਸ਼ਕਸ਼ ਹੋਈ ਸੀ, ਦੀ ਸ਼ਿਕਾਇਤ 'ਤੇ ਇਕ ਹੋਰ ਕੇਸ (ਐਫ.ਆਈ.ਆਰ. ਨੰ:238) ਦਰਜ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬੇਹਦ ਮੰਦਭਾਗੀ ਵੀਡੀਓ ਪ੍ਰਚਾਰ ਮੁਹਿੰਮ ਜਿਸ ਵਿਚ ਆਪ ਦੇ ਵਰਕਰਾਂ ਨੂੰ ਪੰਜਾਬ ਦੇ ਪਿੰਡਾਂ ਅਤੇ ਗਲੀਆਂ ਵਿਚ ਜਾ ਕੇ ਔਕਸੀਮੀਟਰਾਂ ਨਾਲ ਲੋਕਾਂ ਦੇ ਆਕਸੀਜਨ ਦਾ ਪੱਧਰ ਜਾਂਚਣ ਲਈ ਕਿਹਾ ਗਿਆ ਹੈ। ਉਨ੍ਹਾਂ ਕੇਜਰੀਵਾਲ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਉਹ ਸਰਹੱਦ ਪਾਰ ਦੀਆਂ ਭਾਰਤ ਵਿਰੋਧੀ ਤਾਕਤਾਂ ਦੇ ਹੱਥਾਂ ਵਿਚ ਨਾ ਖੇਡੇ ਜੋ ਕੋਵਿਡ ਮਹਾਂਮਾਰੀ ਦੀ ਵਰਤੋਂ ਤਾਜ਼ਾ ਸੰਕਟ ਨੂੰ ਵਧਾਉਣ ਦੀਆਂ ਕੋਸ਼ਿਸ਼ ਲਈ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬ ਤੋਂ ਦੂਰ ਹੀ ਰਹੇ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement