ਸੂਬੇ 'ਚ ਕੋਵਿਡ ਕਾਰਨ ਏਕਾਂਤਵਾਸ 'ਚ ਰਹਿ ਰਹੇ ਮਰੀਜ਼ਾਂ ਦੇ ਘਰਾਂ ਸਾਹਮਣੇ ਹੁਣ ਪੋਸਟਰ ਨਹੀਂ ਲੱਗਣਗੇ
Published : Sep 4, 2020, 5:49 pm IST
Updated : Sep 4, 2020, 5:49 pm IST
SHARE ARTICLE
Captain Amarinder Singh
Captain Amarinder Singh

ਮੁੱਖ ਮੰਤਰੀ ਵੱਲੋਂ ਪਿਛਲੇ ਹੁਕਮ ਵਾਪਸ ਕਦਮ ਚੁੱਕੇ ਜਾਣ ਦਾ ਮਕਸਦ ਮਰੀਜ਼ਾਂ ਨੂੰ ਸਮਾਜਿਕ ਵਿਤਕਰੇ ਤੋਂ ਬਚਾਉਣਾ

ਚੰਡੀਗੜ੍ਹ, 4 ਸਤੰਬਰ: ਪੰਜਾਬ ਵਿਚ ਘਰੇਲੂ ਏਕਾਂਤਵਾਸ 'ਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਨੂੰ ਹੁਣ ਸਮਾਜਿਕ ਵਿਤਕਰੇ ਤੋਂ ਡਰਨ ਦੀ ਲੋੜ ਨਹੀਂ ਰਹੇਗੀ ਜੋ ਕਿ ਉਨ੍ਹਾਂ ਦੇ ਘਰਾਂ ਦੇ ਬਾਹਰ ਪੋਸਟਰ ਚਿਪਕਾ ਕੀਤੇ ਜਾਣ ਕਾਰਨ ਉਨ੍ਹਾਂ ਨਾਲ ਵਾਪਰਦਾ ਹੈ। ਇਸ ਮਹਾਂਮਾਰੀ ਨਾਲ ਜੁੜੇ ਵਿਤਕਰੇ ਨੂੰ ਘਟਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸਰਕਾਰ ਦੇ ਪਹਿਲਾਂ ਵਾਲੇ ਉਸ ਫੈਸਲੇ ਨੂੰ ਵਾਪਸ ਲੈ ਲਿਆ ਜਿਸ ਤਹਿਤ ਘਰੇਲੂ ਏਕਾਂਤਵਾਸ ਜਾਂ ਕੁਆਰੰਟੀਨ ਵਿੱਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਚਿਪਕਾ ਕੀਤੇ ਜਾਂਦੇ ਹਨ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਪਹਿਲਾਂ ਲਾਏ ਗਏ ਪੋਸਟਰ ਹਟਾ ਲਏ ਜਾਣ।

File Photo File Photo

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਚੁੱਕੇ ਜਾਣ ਦਾ ਮਕਸਦ ਅਜਿਹੇ ਮਰੀਜ਼ਾਂ ਦੇ ਘਰਾਂ ਦੇ ਬੂਹਿਆਂ 'ਤੇ ਲਾਏ ਜਾਂਦੇ ਪੋਸਟਰਾਂ ਤੋਂ ਪੈਦਾ ਹੋਣ ਵਾਲੇ ਵਿਤਕਰੇ ਨੂੰ ਘਟਾਉਣਾ ਹੈ ਅਤੇ ਇਸ ਤੋਂ ਇਲਾਵਾ ਜਾਂਚ ਕਰਵਾਏ ਜਾਣ ਦੇ ਡਰ ਨੂੰ ਵੀ ਦੂਰ ਕਰਨਾ ਹੈ। ਮੁੱਖ ਮੰਤਰੀ ਨੇ ਇੱਕ ਵਾਰ ਫਿਰ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੋਵਿਡ ਦੇ ਇਲਾਜ ਲਈ ਛੇਤੀ ਆਪਣੀ ਜਾਂਚ ਕਰਵਾਉਣ ਤਾਂ ਜੋ ਇਸ ਬਿਮਾਰੀ ਦਾ ਪਹਿਲਾਂ ਹੀ ਪਤਾ ਚੱਲ ਸਕੇ ਅਤੇ ਸਹੀ ਤਰ੍ਹਾਂ ਇਲਾਜ ਹੋ ਸਕੇ।

File Photo File Photo

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪੋਸਟਰਾਂ ਦੇ ਕਾਰਨ ਮਰੀਜ਼ਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਹੋਏ ਦੇਖਿਆ ਗਿਆ ਹੈ ਜਿਸ ਕਾਰਨ ਇਨ੍ਹਾਂ ਪੋਸਟਰਾਂ ਨੂੰ ਚਸਪਾ ਕੀਤੇ ਜਾਣ ਦਾ ਮੁੱਢਲਾ ਮਕਸਦ, ਜੋ ਕਿ ਗੁਆਂਢੀਆਂ ਅਤੇ ਹੋਰ ਅਜਿਹੇ ਮਰੀਜ਼ਾਂ ਨੂੰ ਬਚਾਉਣਾ ਸੀ, ਹੀ ਪੂਰਾ ਨਹੀਂ ਹੋ ਪਾ ਰਿਹਾ। ਸਗੋਂ ਇਨ੍ਹਾਂ ਪੋਸਟਰਾਂ ਕਾਰਨ ਲੋਕ ਜਾਂਚ ਕਰਵਾਏ ਜਾਣ ਤੋਂ ਭੱਜ ਰਹੇ ਸਨ।

Captain Amarinder SiCaptain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਪੋਸਟਰਾਂ ਨਾਲ ਸਮਾਜਿਕ ਅਲੱਗ-ਥਲੱਗਤਾ ਤੇ ਵਿਤਕਰੇ ਜਿਹੇ ਅਣਚਾਹੇ ਤੇ ਅਣਚਿਤਵੇ ਨਤੀਜਿਆਂ ਕਾਰਨ ਮਰੀਜ਼ਾਂ ਨੂੰ ਚਿੰਤਾ ਅਤੇ ਪੱਖਪਾਤ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਲੋਕ ਇਸ ਨਾਲ ਜੁੜੇ ਹੋਈ ਵਿਤਕਰੇਬਾਜ਼ੀ ਤੋਂ ਬਚਣ ਲਈ ਜਾਂਚ ਕਰਵਾਉਣ ਤੋਂ ਕੰਨੀ ਕਤਰਾਉਂਦੇ ਸਨ ਬਜਾਏ ਇਸ ਦੇ ਕਿ ਭਾਈਚਾਰਕ ਤੌਰ ਉਤੇ ਇਕੱਠੇ ਹੋ ਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਾਥ ਦਿੱਤਾ ਜਾਵੇ। ਇਹੋ ਕਾਰਨ ਹੈ ਕਿ ਸਰਕਾਰ ਨੂੰ ਪੋਸਟਰ ਚਿਪਕਾਉਣ ਦੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨਾ ਪਿਆ।

Disaster Management Act, 2005Disaster Management Act, 2005

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰੰਤਰ ਲੋੜੀਂਦੇ ਇਹਤਿਆਤ ਵਰਤਦੇ ਰਹਿਣ ਅਤੇ ਪੋਸਟਰਾਂ ਨੂੰ ਹਟਾਉਣ ਦੇ ਬਾਵਜੂਦ ਘਰੇਲੂ ਏਕਾਂਤਵਾਸ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਉਲੰਘਣਾ ਡਿਜਾਸਟਰ ਮੈਨੇਜਮੈਂਟ ਐਕਟ, ਐਪੀਡੈਮਿਕ ਡਿਜੀਜ ਐਕਟ ਤੇ ਆਈ.ਪੀ.ਸੀ. ਤਹਿਤ ਸਜ਼ਾ ਯੋਗ ਅਪਰਾਧ ਹੈ।

Captain Amarinder Singh Captain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰੇਕ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲੜਾਈ ਵਿੱਚ ਸਮੂਹ ਭਾਈਚਾਰੇ ਦੀ ਅਹਿਮ ਭੂਮਿਕਾ ਹੈ।  ਉਨ੍ਹਾਂ ਕਿਹਾ ਕਿ ਮਹਾਮਾਰੀ ਖਿਲਾਫ ਸਮੂਹਿਕ ਲੜਾਈ ਲੜਨ ਦੀ ਲੋੜ ਹੈ ਕਿਉਂਕਿ ਭਾਈਚਾਰੇ ਦੇ ਲੋਕ ਹੀ ਸਹਾਇਤਾ, ਪ੍ਰੇਰਨਾ ਅਤੇ ਵਿਵਹਾਰ ਵਿੱਚ ਤਬਦੀਲੀ ਨਾਲ ਇਸ ਬਿਮਾਰੀ ਨੂੰ ਅੱਗੇ ਫੈਲਣ ਤੇ ਅਫਵਾਹਾਂ ਨੂੰ ਰੋਕਣ ਵਿੱਚ ਅਤੇ ਇਲਾਜ ਕਰਵਾਉਣ ਵਿੱਚ ਯੋਗਦਾਨ ਪਾ ਸਕਦੇ ਹਨ।

Punjab Government Punjab Government

ਗੌਰਤਲਬ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਪ੍ਰੋਟੋਕੋਲ ਅਤੇ ਆਈ.ਸੀ.ਐਮ.ਆਰ. ਦੀਆਂ ਸਿਫਾਰਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਬਿਨਾਂ ਲੱਛਣ/ਹਲਕੇ ਲੱਛਣ ਵਾਲੇ ਕੋਵਿਡ ਮਰੀਜ਼ਾਂ ਨੂੰ ਘਰੇਲੂ ਏਕਾਂਤਵਾਸ ਵਿੱਚ ਰਹਿਣ ਦੀ ਆਗਿਆ ਦਿੱਤੀ ਹੈ ਜਿਨ੍ਹਾਂ ਨੂੰ ਕੋਈ ਹੋਰ ਬਿਮਾਰੀ ਨਹੀਂ ਹੈ। ਅਸਲੀਅਤ ਵਿੱਚ ਸੂਬੇ ਵਿੱਚ ਕੇਸਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਇਨ੍ਹਾਂ ਘਰੇਲੂ ਮਰੀਜ਼ਾਂ ਨੂੰ ਘਰੇਲੂ ਏਕਾਤਵਾਂਸ ਵਿੱਚ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ ਜਿਨ੍ਹਾਂ ਦੀ ਸਥਾਨਕ ਸਿਹਤ ਵਿਭਾਗ ਵੱਲੋਂ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ।

quarantinequarantine

ਨਿਗਰਾਨੀ ਦਾ ਉਦੇਸ਼ ਇਨ੍ਹਾਂ ਮਰੀਜ਼ਾਂ ਲਈ ਬਿਹਤਰੀਨ ਮਾਹੌਲ, ਖੁਰਾਕ ਆਦਿ ਨੂੰ ਯਕੀਨੀ ਬਣਾਉਣਾ ਹੈ ਅਤੇ ਇਹ ਸੁਨਿਸ਼ਚਤ ਕਰਨਾ ਹੈ ਜਿੰਨਾ ਨੂੰ ਲੋੜ ਹੋਵੇ, ਉਨ੍ਹਾਂ ਲਈ ਐਲ 3/ਐਲ 2 ਬੈਡ ਮੌਜੂਦ ਹੋਣ। ਭਾਈਚਾਰਕ ਤੌਰ 'ਤੇ ਜਾਗਰੂਕਤਾ ਫੈਲਾਉਣ ਅਤੇ ਘਰੇਲੂ ਏਕਾਂਤਵਾਸ ਦੇ ਦਿਸ਼ਾ ਨਿਰਦੇਸ਼ਾਂ ਦੀ ਮਰੀਜ਼ਾਂ ਦੁਆਰਾ ਉਲੰਘਣਾ ਨੂੰ ਨੱਥ ਪਾਉਣ ਲਈ ਇਹ ਪੋਸਟਰ ਮਰੀਜ਼ਾਂ ਦੇ ਘਰ ਦੇ ਦਰਵਾਜ਼ਿਆਂ ਉਤੇ ਚਿਪਕਾਏ ਜਾਂਦੇ ਸਨ ਕਿ ਕੋਵਿਡ ਪਾਜੇਟਿਵ ਮਰੀਜ਼ ਇਥੇ ਏਕਾਂਤਵਾਸ ਉਤੇ ਰਹਿੰਦਾ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement