ਕੋਵਿਡ-19 ਸਬੰਧੀ ਗ਼ਲਤ ਧਾਰਨਾਵਾਂ ਅਤੇ ਭੇਦ-ਭਾਵ ਨੂੰ ਖਤਮ ਕਰਨ ਲਈ ਜਾਗਰੂਕਤਾ ਮੁਹਿੰਮ ਦਾ ਆਗਾਜ਼
Published : Sep 4, 2020, 6:52 pm IST
Updated : Sep 4, 2020, 6:52 pm IST
SHARE ARTICLE
Balbir Singh Sidhu
Balbir Singh Sidhu

 • ਪੰਜਾਬ ਸਰਕਾਰ ਵਲੋਂ ਯੂ ਐਨ.ਡੀ.ਪੀ.  ਇੰਡੀਆ ਅਤੇ ਵਿਸ਼ਵ ਸਿਹਤ ਸੰਗਠਨ ਨਾਲ ਰਲਕੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ

ਚੰਡੀਗੜ•, 4 ਸਤੰਬਰ: ਕੋਵਿਡ -19 ਦੇ  ਇਸ ਸੰਕਟਕਾਲੀ ਸਮੇਂ ਦੌਰਾਨ  ਜਦੋਂ ਸਿਹਤ ਵਿਭਾਗ ਇਸ ਬਿਮਾਰੀ ਦੇ ਫੈਲਾਅ ਨੂੰ ਕਾਬੂ ਕਰਨ ਦੀ ਤਿਆਰੀ ਵਿਚ ਹੈ, ਵਿਭਾਗ ਨੂੰ ਇੱਕ ਨਵੀਂ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵਿੱਚ ਬਿਮਾਰੀ  ਨੂੰ ਲੈ ਕੇ ਗਲਤ ਧਾਰਨਾਵਾਂ ਅਤੇ ਵਿਤਕਰਾ ਵਧ ਰਿਹਾ ਹੈ, ਜਿਸ ਨੂੰ ਤੁਰੰਤ ਹੱਲ ਕਰਨ ਦੀ ਲੋੜ ਹੈ।  ਇਹ ਜਾਣਕਾਰੀ ਅੱਜ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਕ  ਆਨਲਾਈਨ ਮੀਟਿੰਗ ਰਾਹੀਂ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਦਿੱਤੀ।

Corona VirusCorona Virus

ਇਸ ਮੀਟਿੰਗ ਵਿੱਚ ਵੱਖ ਵੱਖ ਸ਼੍ਰੇਣੀਆਂ ਦਾ ਸਟਾਫ ਜਿਵੇਂ ਮਾਸ ਮੀਡੀਆ ਅਧਿਕਾਰੀ, ਬਲਾਕ ਐਕਸਟੈਂਸ਼ਨ ਐਜੂਕੇਟਰਜ਼, ਆਸ਼ਾ ਵਰਕਰ  ਅਤੇ ਇਸ ਮੁਹਿੰਮ ਦੇ ਸਬੰਧ ਵਿੱਚ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸ਼ਾਮਿਲ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ  ਨੇ ਕਿਹਾ  ਕਿ ਇਹ ਮੁਹਿੰਮ ਸਿਹਤ ਵਿਭਾਗ ਪੰਜਾਬ ਵੱਲੋਂ ਯੂ.ਐਨ.ਡੀ.ਪੀ ਇੰਡੀਆ ਅਤੇ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ।

Coronavirus antibodiesCorona virus 

ਸਾਰੇ ਪਾਜ਼ੇਟਿਵ ਮਰੀਜ਼ਾਂ ਨੂੰ ਅਫ਼ਵਾਹਾਂ ਅਤੇ ਗ਼ਲਤ ਪ੍ਰਚਾਰ ਤੋਂ ਬਚਾਉਣ ਲਈ ਕੌਂਸਲਿੰਗ ਦੇ ਨਾਲ ਨਾਲ ਕੋਰੋਨਾ ਸਬੰਧੀ ਭਰੋਸੇਯੋਗ ਤੇ ਸਹੀ ਜਾਣਕਾਰੀ  ਮੁਹੱਈਆ ਕਰਵਾਉਣ ਦੀ ਬੜੀ ਲੋੜ ਹੈ। ਉਹਨਾਂ ਕਿਹਾ ਕਿ ਇਹ ਮੁਹਿੰਮ ਕੋਵਿਡ-19 ਅਤੇ ਮਾਨਸਿਕ ਤਣਾਅ ਤੋਂ ਪੀੜਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਮਦਦਗਾਰ ਸਾਬਤ ਹੋਵੇਗੀ।

Balbir Sidhu Balbir Sidhu

ਮੰਤਰੀ ਨੇ  ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਅਜਿਹੀਆਂ ਅਫਵਾਹਾਂ ਤੋਂ ਬਚਣਾ ਚਾਹੀਦਾ ਅਤੇ ਸਰਕਾਰ ਵੱਲੋਂ ਅਜਿਹੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਮਹਾਂਮਾਰੀ  ਵਿਰੁੱਧ ਮੋਹਰਲੀ ਕਤਾਰ ਵਿੱਚ ਲੜਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਕੋਰੋਨਾ ਯੋਧਿਆਂ ਪ੍ਰਤੀ ਹਮਦਰਦੀ ਵੀ ਜ਼ਾਹਰ ਕੀਤੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਬੰਧੀ ਢੁਕਵੇਂ ਵਿਵਹਾਰ ਅਤੇ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ।

coronaviruscorona virus

ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਯੂ.ਐਨ.ਡੀ.ਪੀ. ਇੰਡੀਆ ਦੇ ਸਟੇਟ ਪ੍ਰਾਜੈਕਟ ਅਫਸਰ (ਐਸ.ਪੀ. ਓ) ਡਾ. ਮਨੀਸ਼ਾ ਮੰਡਲ ਨੇ ਦੱਸਿਆ ਕਿ ਜਦੋਂ ਤੋਂ ਇਸ ਬਿਮਾਰੀ ਨੂੰ ਮਹਾਂਮਾਰੀ ਦੀ ਐਲਾਨਿਆ ਗਿਆ ਸੀ ਅਤੇ ਬਹੁਤ ਹੀ ਭਿਆਨਕ ਲਾਗ ਦੀ ਬਿਮਾਰੀ ਪਾਇਆ ਗਿਆ ਸੀ ਉਦੋਂ ਤੋਂ ਹੀ ਆਮ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਕਈ ਪਰਹੇਜ਼ ਤੇ ਸਾਵਧਾਨੀਆਂ  ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

Corona Virus Corona Virus

 ਵੱਖ-ਵੱਖ ਖੋਜਾਂ ਨੇ ਸਾਬਤ ਕਰ ਦਿੱਤਾ ਕਿ ਮੁੱਢਲੀਆਂ ਸਾਵਧਾਨੀਆਂ ਵਰਤਣਾ ਜਿਵੇਂ ਮਾਸਕ ਪਾਉਣਾ, ਵਾਰ ਵਾਰ ਹੱਥ ਧੋਣਾਂ ਅਤੇ ਸਮਾਜਕ ਦੂਰੀ ਬਣਾਈ ਰੱਖਣਾ ਇਸ ਦੇ ਫੈਲਾਅ ਨੂੰ ਰੋਕਣ ਵਿੱਚ ਕਾਫ਼ੀ ਪ੍ਰਭਾਵਸ਼ਾਲੀ  ਹਨ। ਪਰ ਕੋਵਿਡ -19 ਦੇ ਕਾਰਨ ਹੋਰਨਾਂ ਦੇਸ਼ਾਂ ਚ ਹੋਈਆਂ ਮੌਤਾਂ ਦੀ ਗਿਣਤੀ ਨੂੰ ਵੇਖ ਕੇ ਲੋਕ ਘਬਰਾ ਗਏ ਅਤੇ ਇੱਕ ਡਰ ਪੈਦਾ ਹੋ ਗਿਆ। ਲੋਕਾਂ ਦੇ ਮਨ ਵਿਚ ਉਪਜਿਆ ਇਹ ਸਹਿਮ ਇਸ ਬਿਮਾਰੀ ਨਾਲ ਨਜਿੱਠਣ ਵਿਚ ਇਕ ਅੜਿੱਕਾ ਹੈ।

Balbir Sidhu Balbir Sidhu

ਉਹਨਾਂ ਕਿਹਾ ਕਿ ਗਿਆਨ ਦੀ ਘਾਟ ਕਰਕੇ ਇਸ ਖੇਤਰ ਵਿੱਚ ਬਹੁਤ ਸਾਰੀ ਗਲਤ ਜਾਣਕਾਰੀ  ਸਾਹਮਣੇ ਆ ਰਹੀ ਹੈ। ਲੋਕਾਂ ਦੇ ਮਨਾਂ ਵਿਚੋਂ  ਬਿਮਾਰੀ ਸਬੰਧੀ ਅਫਵਾਹਾਂ, ਡਰ ਤੇ ਗਲਤ ਧਾਰਨਾਵਾਂ ਨੂੰ ਖਤਮ ਕਰਨ ਲਈ ਹੀ ਅਜਿਹੀ ਜਾਗਰੂਕਤਾ ਮੁਹਿੰਮ ਦੀ ਲੋੜ ਸੀ। ਨੈਸ਼ਨਲ ਪ੍ਰੋਫੈਸ਼ਨਲ ਅਫਸਰ , ਮਾਨਸਿਕ ਸਿਹਤ ਅਤੇ ਡਰੱਗ ਅਬਿਊਜ਼, ਵਿਸ਼ਵ ਸਿਹਤ ਸੰਗਠਨ ਇੰਡੀਆ ਡਾ. ਅਤਰੇਆ ਗੰਗੁਲੀ ਅਤੇ ਨੈਸ਼ਨਲ ਪ੍ਰੋਗਰਾਮ ਮੈਨੇਜਰ (ਸਿਹਤ ਤੇ ਗਵਰਨੈਂਸ ਯੂਨਿਟ, ਯੂ.ਐਨ.ਡੀ.ਪੀ ਇੰਡੀਆ) ਡਾ: ਚਿਰੰਜੀਵ ਭੱਟਾਚਾਰੀਆ ਨੇ ਇਸ ਸਮੇਂ ਰੋਗ ਦੇ ਫੈਲਾਅ  ਨੂੰ ਕਾਬੂ ਕਰਨ ਲਈ ਕੋਵਿਡ ਸਬੰਧੀ ਢੁਕਵੇਂ ਵਿਵਹਾਰ ਦੀ ਸਾਵਧਾਨੀਆਂ ਜਿਵੇਂ ਕਿ ਦੂਰੋਂ ਨਮਸਕਾਰ ਕਰਨਾ,

MaskMask

ਹਰ ਸਮੇਂ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ, ਆਪਣੀਆਂ ਅੱਖਾਂ-ਨੱਕ ਅਤੇ ਮੂੰਹ   ਨੂੰ ਛੂਹਣ ਤੋਂ ਬਚਣਾ , ਬੇਲੋੜੀ ਯਾਤਰਾ ਤੋਂ ਪਰਹੇਜ਼ ਕਰਨ  ਨੂੰ ਅਪਣਾਉਣ  'ਤੇ ਜ਼ੋਰ ਦਿੱਤਾ । ਉਹਨਾਂ ਸਟਾਫ ਨੂੰ ਪਾਜ਼ੇਟਿਵ ਵਿਅਕਤੀਆਂ, ਉਹਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਹਨਾਂ ਦੇ ਗੁਆਂਢੀਆਂ ਨੂੰ ਵੀ ਇਸ ਬਿਮਾਰੀ ਨਾਲ ਸਬੰਧਤ ਗ਼ਲਤ ਧਾਰਨਾਵਾਂ ਨੂੰ ਖਤਮ ਕਰਨ ਦੀ ਸਲਾਹ ਦਿੱਤੀ।  

Corona Virus Corona Virus

ਸਿਹਤ ਵਿਭਾਗ  ਦੇ ਡਾਇਰੈਕਟਰ  ਡਾ.ਅਰਵਿੰਦਰ  ਸਿੰਘ ਗਿੱਲ ਨੇ ਲੋਕਾਂ ਨੂੰ ਜਾਗਰੂਕ ਕਰਨ ਵਿਚ ਸਿਹਤ ਵਿਭਾਗ ਦੇ ਮਾਸ ਸਿੱਖਿਆ ਅਤੇ ਮੀਡੀਆ ਵਿੰਗ ਦੀ ਭੂਮਿਕਾ 'ਤੇ ਜ਼ੋਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਇਸ ਵਿੰਗ ਦੇ ਕਰਮਚਾਰੀ ਪਹਿਲਾਂ ਤੋਂ ਹੀ ਲੋਕਾਂ ਨੂੰ ਕੋਵਿਡ ਸਬੰਧੀ ਢੁਕਵੇਂ ਵਿਵਹਾਰ ਦੀ ਪਾਲਣਾ ਕਰਨ ਅਤੇ ਜਾਗਰੂਕ ਕਰਨ ਵਿਚ ਵਧੀਆ ਕੰਮ ਕਰ ਰਹੇ ਹਨ ਅਤੇ ਇਸ ਨਵੀਂ ਮੁਹਿੰਮ ਰਾਹੀਂ ਇਸ ਬਿਮਾਰੀ  ਸਬੰਧੀ ਬਣਾਈਆਂ ਜਾ ਰਹੀਆਂ ਗਲਤ ਧਾਰਨਾਵਾਂ ਅਤੇ ਵਿਤਕਰੇ ਨੂੰ ਖਤਮ ਕਰਨ ਦੀ ਆਸ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ 'ਟੂਗੈਦਰ ਵਿੱਦ ਕੋਵੀਡ' ਦੇ ਨਾਅਰੇ ਨੂੰ ਫੈਲਾਉਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement