ਪੰਜਾਬ ਸਰਕਾਰ ਦਾ ਨਵਾਂ ਉਪਰਾਲਾ: ਆਮ ਲੋਕ ਬਣਨਗੇ 'ਹਰਿਆਲੀ ਦੇ ਰਾਖੇ'
Published : Sep 4, 2020, 1:21 am IST
Updated : Sep 4, 2020, 1:21 am IST
SHARE ARTICLE
image
image

ਪੰਜਾਬ ਸਰਕਾਰ ਦਾ ਨਵਾਂ ਉਪਰਾਲਾ: ਆਮ ਲੋਕ ਬਣਨਗੇ 'ਹਰਿਆਲੀ ਦੇ ਰਾਖੇ'

  to 
 

ਖੰਨਾ/ਨਾਭਾ, 3 ਸਤੰਬਰ (ਅਦਰਸ਼ਜੀਤ ਸਿੰਘ ਖੰਨਾ/ ਬਲਵੰਤ ਹਿਆਣਾ) : ਪੰਜਾਬ ਸਰਕਾਰ ਨੇ ਹੁਣ ਸੂਬੇ ਵਿਚ ਹਰਿਆਲੀ ਬਚਾਉਣ ਲਈ ਆਮ ਲੋਕਾਂ ਨੂੰ 'ਹਰਿਆਲੀ ਦੇ ਰਾਖੇ' ਬਣਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਲੋਕਾਂ ਦੀ ਸ਼ਮੂਲੀਅਤ ਨਾਲ ਸੂਬੇ ਨੂੰ ਹਰਿਆ-ਭਰਿਆ ਬਣਾਈ ਰੱਖਣ ਵਿਚ ਮਦਦ ਮਿਲੇ। ਇਸ ਫ਼ੈਸਲੇ ਤਹਿਤ ਜੰਗਲਾਤ ਵਿਭਾਗ ਨੇ ਇਕ ਨਵੀਂ ਮੋਬਾਇਲ ਐਪਲੀਕੇਸ਼ਨ 'ਆਈ ਰਖਵਾਲੀ' ਤਿਆਰ ਕੀਤੀ ਹੈ, ਜਿਸ ਨੂੰ ਡਾਊਨਲੋਡ ਕਰ ਕੇ ਜਾਗਰੂਕ ਲੋਕ ਵਾਤਾਵਰਨ ਨੂੰ ਬਚਾਉਣ ਦੀ ਇਸ ਮਨੁੱਖਤਾ ਦੀ ਭਲਾਈ ਵਾਲੀ ਮੁਹਿੰਮ ਦਾ ਹਿੱਸਾ ਬਣ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦਸਿਆ ਕਿ ਪਹਿਲਾਂ ਪੰਜਾਬ ਸਰਕਾਰ ਨੇ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ 'ਆਈ ਹਰਿਆਲੀ' ਮੋਬਾਈਲ ਐਪ ਬਣਾਈ ਗਈ ਸੀ, ਜਿਸ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਸੀ। ਉਸ ਸਮੇਂ ਸੂਬੇ ਦੇ ਲੋਕਾਂ ਨੂੰ ਇਹ ਜਾਣਕਾਰੀ ਨਹੀਂ ਸੀ ਕਿ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਕਿਥੇ-ਕਿਥੇ ਹਨ ਅਤੇ ਨਰਸਰੀਆਂ ਤੋਂ ਬੂਟੇ ਕਿਸ ਤਰ੍ਹਾਂ ਪ੍ਰਾਪਤ ਕੀਤੇ ਜਾ ਸਕਦੇ ਹਨ। 'ਆਈ ਹਰਿਆਲੀ ਐਪ' ਦੇ ਆਉਣ ਨਾਲ ਲੋਕਾਂ ਨੂੰ ਨਰਸਰੀਆਂ ਦੀ ਭੂਗੋਲਿਕ ਸਥਿਤੀ ਬਾਰੇ ਪਤਾ ਚੱਲਿਆ ਅਤੇ ਹਰੇਕ ਵਿਅਕਤੀ ਨੂੰ ਮੁਫ਼ਤ ਬੂਟੇ ਮਿਲੇ।
ਸ. ਧਰਮਸੋਤ ਨੇ ਦਸਿਆ ਕਿ, ''ਇਸੇ ਤਰਜ਼ ਉਤੇ ਹੀ ਹੁਣ ਵਿਭਾਗ ਨਵਾਂ ਉਪਰਾਲਾ 'ਆਈ ਰਖਵਾਲੀ ਐਪ' ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਤਹਿਤ ਅਸੀਂ ਵਾਤਾਵਰਣ ਨੂੰ ਬਚਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਾਂਗੇ ਅਤੇ ਉਨ੍ਹਾਂ ਦਾ ਸਹਿਯੋਗ ਲਵਾਂਗੇ।'' ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਸੰਸਾਰ 'ਚ ਜੰਗਲ ਘਟ ਰਹੇ ਹਨ, ਜੰਗਲ ਕੱਟੇ ਜਾ ਰਹੇ ਹਨ, ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਕਾਰਨ ਵੀ ਰੁਖਾਂ ਨੂੰ ਕਟਿਆ ਜਾ ਰਿਹਾ ਹੈ। ਬਹੁਤ ਲੋਕ ਜਾਗਰੂਕ ਤੌਰ 'ਤੇ ਇਹ ਸੋਚਦੇ ਹਨ ਕਿ ਉਹ ਵਾਤਾਵਰਣ ਨੂੰ ਬਚਾਉਣ ਲਈ ਕੁੱਝ ਕਰਨ ਪਰ ਉਨ੍ਹਾਂ ਨੂੰ ਪਤਾ ਨਹੀਂ ਚਲਦਾ ਕਿ ਉਹ ਕੀ ਕਰ ਸਕਦੇ ਹਨ। ਇਸੇ ਮੁਸ਼ਕਲ ਨੂੰ ਦੂਰ ਕਰਨ ਲਈ ਇਹ ਐਪ ਸ਼ੁਰੂ ਕੀਤੀ ਗਈ ਹੈ, ਜੋ ਹਰਿਆਲੀ ਬਚਾਉਣ ਲਈ ਕੰਮ ਕਰਨ ਵਾਲਿਆਂ ਨੂੰ ਵਖਰੀ ਪਛਾਣ ਵੀ ਦਿਵਾਏਗੀ।
ਸ. ਧਰਮਸੋਤ ਨੇ ਕਿਹਾ ਕਿ ਜੰਗਲਾਤ ਸੰਪਤੀ ਨੂੰ ਬਚਾਉਣ ਦੀ ਜ਼ਿੰਮੇਵਾਰੀ ਸਰਕਾਰ ਤੋਂ ਇਲਾਵਾ ਹਰੇਕ ਨਾਗਰਿਕ ਦੀ ਵੀ ਹੈ। ਉਨ੍ਹਾਂ ਕਿਹਾ ਕਿ ਜੰਗਲਾਂ ਵਿਚ ਕੋਈ ਵੀ ਘਟਨਾ ਬਾਰੇ ਆਮ ਲੋਕਾਂ ਨੂੰ ਪਹਿਲਾਂ ਪਤਾ ਲੱਗ ਜਾਂਦਾ ਹੈ। ਅਜਿਹੇ ਮਾਮਲਿਆਂ ਵਿਚ ਕੋਈ ਵੀ ਨਾਗਰਿਕ 'ਆਈ ਰਖਵਾਲੀ ਐਪ' ਡਾਊਨਲੋਡ ਕਰ ਕੇ ਇਹ ਮਾਮਲਾ ਸਬੰਧਤ ਵਣ ਮੰਡਲ ਅਫ਼ਸਰ ਦੇ ਧਿਆਨ imageimageਵਿਚ ਲਿਆ ਸਕਦਾ ਹੈ ਅਤੇ ਪੰਜਾਬ ਦੀ ਹਰਿਆਵਲ ਨੂੰ ਬਚਾਉਣ ਲਈ ਅਪਣਾ ਯੋਗਦਾਨ ਪਾ ਸਕਦਾ ਹੈ। ਜੰਗਲਾਤ ਮੰਤਰੀ ਨੇ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਜਾਂ ਐਪ ਸਟੋਰ 'ਤੇ ਜਾ ਕੇ ਐਪ ਨੂੰ ਡਾਊਨਲੋਡ ਕੀਤਾ ਜਾ ਸਕੇਗਾ।

'ਆਈ ਰਖਵਾਲੀ ਐਪ' ਰਾਹੀਂ ਹੋਵੇਗੀ ਸ਼ਮੂਲੀਅਤ

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement