
ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਕਿਸਾਨ ਵਿਰੋਧੀ ਪਾਲੇ ਵਿੱਚ ਖੜਨ ਲਈ ਅਕਾਲੀ ਦਲ ਦੇ ਸਰਪ੍ਰਸਤ ਨੂੰ ਘੇਰਿਆ
ਚੰਡੀਗੜ, 4 ਸਤੰਬਰ - ਸੂਬੇ ਦੇ ਸਿਆਸੀ ਨਕਸ਼ੇ ਤੋਂ ਅਲੋਪ ਹੋਈ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਹੱਥ ਪੈਰ ਮਾਰ ਰਹੇ ਬਾਦਲ ਪਰਿਵਾਰ ਦੇ ਮੁਖੀ ਵੱਲੋਂ ਖੇਤੀ ਆਰਡੀਨੈਸਾਂ ਦੇ ਹੱਕ ਵਿੱਚ ਦਿੱਤੇ ਬਿਆਨ ਨੇ ਪੰਥ ਤੇ ਕਿਸਾਨੀ ਹਿਤੈਸ਼ੀ ਪਾਰਟੀ ਦਾ ਚਿਹਰਾ ਨੰਗਾ ਕਰ ਦਿੱਤਾ। ਕਾਂਗਰਸੀ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਿਆਨ ਉਤੇ ਪ੍ਰਤੀਕਿਰਿਆਂ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਇਹ ਦੱਸਣ ਕਿ ਕਿਸ ਮਜਬੂਰੀ ਹੇਠ ਉਨਾਂ ਨੇ ਕਿਸਾਨੀ ਦਾ ਗਲਾ ਘੋਟਣ ਵਾਲੇ ਆਰਡੀਨੈਂਸਾਂ ਦੀ ਹਮਾਇਤ ਕੀਤੀ ਹੈ।
Sukhjinder Randhawa
ਅੱਜ ਇਥੇ ਪਾਰਟੀ ਹੈਡਕੁਆਟਰ ਤੋਂ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਪੰਜ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਅਰੁਨਾ ਚੌਧਰੀ ਤੇ ਭਾਰਤ ਭੂਸ਼ਣ ਆਸ਼ੂ ਅਤੇ ਛੇ ਵਿਧਾਇਕਾਂ ਦਰਸ਼ਨ ਸਿੰਘ ਬਰਾੜ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਪ੍ਰੀਤਮ ਸਿੰਘ ਕੋਟਭਾਈ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ ਤੇ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ 60 ਸਾਲ ਦੀ ਰਾਜਨੀਤੀ ਵਿੱਚ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਆਪਣੀ ਨੂੰਹ ਦੀ ਕੇਂਦਰੀ ਮੰਤਰੀ ਦੀ ਕੁਰਸੀ ਖਾਤਰ ਕਿਸਾਨਾਂ ਦਾ ਗਲਾ ਘੋਟਣ ਵਾਲੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
Badal Family
ਉਨਾਂ ਕਿਹਾ ਕਿ ਆਰਡੀਨੈਂਸਾਂ ਦੀ ਹਮਾਇਤ ਕਰਨ ਵੇਲੇ ਬਜ਼ੁਰਗ ਅਕਾਲੀ ਆਗੂ ਨੂੰ ਆਪਣੀ ਮਜਬੂਰੀ ਵੀ ਦੱਸ ਦੇਣੀ ਚਾਹੀਦੀ ਸੀ। ਉਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਾਡੀ ਸਰਕਾਰ ਉਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾ ਰਹੇ ਹਨ ਪਰ ਅਸਲੀਅਤ ਇਹ ਹੈ ਕਿ ਬਾਦਲ ਪਰਿਵਾਰ ਆਪਣੀ ਕੁਰਸੀ ਖਾਤਰ ਕਿਸਾਨਾਂ ਨਾਲ ਧਰੋਹ ਕਮਾ ਰਿਹਾ ਹੈ।
Captain Amarinder Singh
ਕਾਂਗਰਸੀ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਅਤੇ ਕਾਂਗਰਸ ਪਾਰਟੀ ਤੇ ਨਿਸ਼ਾਨਾ ਸੇਧਣ ਤੋਂ ਪਹਿਲਾਂ ਅਕਾਲੀ ਦਲ ਦੇ ਸਰਪ੍ਰਸਤ ਨੂੰ ਆਪਣੀ ਪੀੜੀ ਹੇਠਾ ਸੋਟਾ ਫੇਰ ਲੈਣਾ ਚਾਹੀਦਾ ਸੀ। ਉਨਾਂ ਕਿਹਾ ਕਿ ਕੁਰਬਾਨੀਆਂ ਦਾ ਰਾਗ ਅਲਾਪਣ ਵਾਲੇ ਵੱਡੇ ਬਾਦਲ ਦੇ ਮੁੱਖ ਮੰਤਰੀ ਹੰੁਦਿਆਂ ਹੀ ਧਾਰਮਿਕ ਗੰ੍ਰਥਾਂ ਦੀ ਬੇਅਦਬੀ ਹੋਈ। ਹੋਰ ਤਾਂ ਹੋਰ ਬੇਅਦਬੀ ਕਾਰਨ ਵਲੂੰਧਰੇ ਹੋਏ ਹਿਰਦੇ ਨਾਲ ਸ਼ਾਂਤਮਈ ਗੁਰੂ ਦਾ ਜਾਪ ਕਰ ਰਹੀ ਸਿੱਖ ਕੌਮ ਉਤੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ। ਧਰਮ ਦੀ ਅਲੰਬਰਦਾਰ ਬਣੀ ਪਾਰਟੀ ਦੇ ਰਾਜ ਵਿੱਚ ਨਸ਼ਿਆਂ ਦਾ ਕਾਰੋਬਾਰ ਵਧਿਆ ਫੁਲਿਆ ਜਿਸ ਦੇ ਕੰਢੇ ਸਾਡੀ ਸਰਕਾਰ ਨੂੰ ਚੁਗਣੇ ਪਏ।
Shiromani Akali Dal
ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਸਾਬਕਾ ਅਕਾਲੀ ਮੁੱਖ ਮੰਤਰੀ ਵੱਲੋਂ ਆਪਣੀ ਪਾਰਟੀ ਨੂੰ ਸਿਆਸੀ ਨਕਸ਼ੇ ’ਤੇ ਉਭਾਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਮੱਗਰਮੱਛ ਦੇ ਹੰਝੂਆਂ ਸਮਾਨ ਹਨ ਜਿਨਾਂ ’ਤੇ ਸੂਬੇ ਦੇ ਲੋਕ ਹੁਣ ਭੋਰਾ ਵੀ ਝਕੀਨ ਨਹੀਂ ਕਰਨਗੇ। ਅਕਾਲੀ ਦਲ ਹਰ ਫਰੰਟ ’ਤੇ ਫੇਲ ਹੋ ਚੁੱਕੀ ਹੈ। ਇਸੇ ਪਾਰਟੀ ਦੇ ਕਬਜ਼ੇ ਵਾਲੀ ਸ਼ੋ੍ਰਮਣੀ ਕਮੇਟੀ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਦਾ ਗਾਇਬ ਹੋਣਾ ਵੀ ਇਸ ਪਾਰਟੀ ਦੇ ਮੱਥੇ ਉਤੇ ਇਕ ਹੋਰ ਕਲੰਕ ਹੈ।