ਸ਼੍ਰੋਮਣੀ ਕਮੇਟੀ 'ਤੇ ਪਰਚਾ ਦਰਜ ਕਰਨ ਦੀ ਮੰਗ ਉਠੀ
Published : Sep 4, 2020, 1:51 am IST
Updated : Sep 4, 2020, 1:51 am IST
SHARE ARTICLE
IMAGE
IMAGE

ਸ਼੍ਰੋਮਣੀ ਕਮੇਟੀ 'ਤੇ ਪਰਚਾ ਦਰਜ ਕਰਨ ਦੀ ਮੰਗ ਉਠੀ

ਢੀਂਡਸਾ ਤੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ ਨੇ ਮੁੱਖ ਮੰਤਰੀ ਤੋਂ ਸਮਾਂ ਮੰਗਿਆ

ਚੰਡੀਗੜ੍ਹ, 3 ਸਤੰਬਰ (ਨੀਲ ਭਾਲਿੰਦਰ ਸਿੰਘ) : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਅਤੇ ਸਿੱਖ ਪੰਥ ਇਹ ਮਹਿਸੂਸ ਕਰਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਦੇ ਸਰੂਪ ਗੁੰਮ ਕਰ ਕੇ ਸ਼੍ਰੋਮਣੀ ਕਮੇਟੀ ਨੇ ਜੋ ਪਾਪ ਕਮਾਇਆ ਹੈ ਇਸ ਵਾਸਤੇ ਕੇਵਲ ਛੋਟੇ ਮੁਲਾਜ਼ਮਾਂ ਵਿਰੁਧ ਕਾਰਵਾਈ ਕਰਨ ਨਾਲ ਕੁੱਝ ਨਹੀਂ ਹੋਣਾ ਸਗੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਮੁੱਚੀ ਹੁਣ ਵਾਲੀ ਅਤੇ ਪਿਛਲੀ ਐਗਜੈਕਟਿਵ 'ਤੇ ਪਰਚਾ ਦਰਜ ਹੋਣਾ ਚਾਹੀਦਾ ਹੈ। ਇਹ ਕੰਮ ਮੁੱਖ ਮੰਤਰੀ ਦੇ ਦਖ਼ਲ ਦੇਣ ਨਾਲ ਹੀ ਹੋ ਸਕਦਾ। ਜਿਸ ਲਈ ਹੁਣ ਉਨ੍ਹਾਂ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਿਰੁਧ ਪਰਚਾ ਦਰਜ ਕਰਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਰਾਂ ਤੋਂ ਮਿਲਣ ਲਈ ਸਮਾਂ ਮੰਗਿਆ ਹੈ ਤਾਂ ਕਿ ਮੰਗ ਪੱਤਰ ਦਿਤਾ ਜਾ ਸਕੇ। ਮੁੱਖ ਮੰਤਰੀ ਦੇ ਦਫ਼ਤਰ ਨੇ ਦਸਿਆ ਕਿ ਮੁੱਖ ਮੰਤਰੀ ਕੋਰੋਨਾ ਕਰ ਕੇ ਸੋਮਵਾਰ ਤਕ ਇਕਾਂਤਵਾਸ ਹਨ ਅਤੇ ਮੰਗਲਵਾਰ ਸਮਾਂ ਦੱਸ ਦੇਣਗੇ।imageimage

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement