ਕੇਂਦਰ ਦੇ ਇਸ਼ਾਰੇ ’ਤੇ ਪੰਜਾਬ ਸਰਕਾਰ ਵਲੋਂ ਗੁਰਮੁਖ ਸਿੰਘ ਬਰਾੜ ਨੂੰ ਅੰਦੋਲਨਕਾਰੀਆਂ ਦੀ ਮਦਦ ਕਰਨ ਤੇ
Published : Sep 4, 2021, 12:45 am IST
Updated : Sep 4, 2021, 12:45 am IST
SHARE ARTICLE
image
image

ਕੇਂਦਰ ਦੇ ਇਸ਼ਾਰੇ ’ਤੇ ਪੰਜਾਬ ਸਰਕਾਰ ਵਲੋਂ ਗੁਰਮੁਖ ਸਿੰਘ ਬਰਾੜ ਨੂੰ ਅੰਦੋਲਨਕਾਰੀਆਂ ਦੀ ਮਦਦ ਕਰਨ ਤੇ ਝੂਠੇ ਕੇਸਾਂ ’ਚ ਫਸਾਉਣ ਦੀ ਕਿਸਾਨ ਆਗੂਆਂ ਨੇ ਕੀਤੀ ਨਿੰਦਾ

ਨਵੀਂ ਦਿੱਲੀ, 3 ਸਤੰਬਰ (ਸੁਖਰਾਜ ਸਿੰਘ): ਦਿੱਲੀ ਦੇ ਸਿੰਘੂ ਬਾਰਡਰ ਵਿਖੇ ਜੰਗਬੀਰ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ 32 ਕਿਸਾਨ ਜਥੇਬੰਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਕਜਾਰੀਆ ਦਫ਼ਤਰ ਵਿਚ ਕੀਤੀ ਗਈ ਜਿਸ ਵਿਚ ਸਾਰੇ ਆਗੂ ਸਾਹਿਬਾਨ ਹਾਜ਼ਰ ਹੋਏ ਤੇ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ। 
ਅੱਜ ਦੇ ਹਾਊਸ ਵਿਚ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਦਾ ਗੰਭੀਰ ਨੋਟਿਸ ਲਿਆ ਗਿਆ ਜਿਸ ਵਿਚ ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਨੂੰ ਧਮਕੀ ਦਿਤੀ ਹੈ ਕਿ ਜੇ ਮੈਂ ਇਕ ਇਸ਼ਾਰਾ ਕਰ ਦਿਤਾ ਤਾਂ ਸਵਾਲ ਕਰਨ ਵਾਲੇ ਲਭਣਗੇ ਨਹੀਂ। 
ਉਕਤ ਜਥੇਬੰਦੀਆਂ ਨੇ ਸ. ਬਾਦਲ ਦੇ ਇਸ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦੀਆਂ ਗਿੱਦੜ ਧਮਕੀਆਂ ਤੋਂ ਨਹੀਂ ਡਰਦਾ ਸਗੋਂ ਸਾਨੂੰ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਹੋਣ ਤੋਂ ਬਚਾਉਣ ਦੀ ਚਿੰਤਾ ਹੈ। 
ਪੰਜਾਬ ਸਰਕਾਰ ਨੂੰ ਚਿਤਾਵਨੀ ਦਿਤੀ ਕਿ ਮੋਗਾ, ਮਾਛੀਵਾੜਾ ਤੇ ਹੋਰ ਥਾਵਾਂ ’ਤੇ ਕਿਸਾਨਾਂ ਵਿਰੁਧ ਦਰਜ ਕੀਤੇ ਕੇਸ ਤੁਰਤ ਵਾਪਸ ਲਏ ਜਾਣ ਨਹੀਂ ਤਾਂ 5 ਸਤੰਬਰ ਦੀ ਮੁਜ਼ੱਫ਼ਰਨਗਰ ਦੀ ਮਹਾਂਰੈਲੀ ਤੋਂ ਬਾਅਦ 8 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਮੋਰਚੇ ਵਲੋਂ ਸਖ਼ਤ ਕਦਮ ਚੁਕਣ ਲਈ ਅਗਲੇ ਐਕਸ਼ਨ ਪ੍ਰੋਗਰਾਮ ਦਾ ਐਲਾਨ ਕਰ ਦਿਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। 
ਮੀਟਿੰਗ ਵਿਚ ਕਰਨਾਲ ਦੇ ਐਸ.ਡੀ.ਐਮ. ਵਲੋਂ ਜਨਰਲ ਡਾਇਰ ਵਾਂਗ ਕਿਸਾਨਾਂ ਦੇ ਸਿਰ ਪਾੜਨ ਤੇ ਹੱਡੀਆਂ ਪਸਲੀਆਂ ਤੋੜਨ ਦੀ ਪੁਲਿਸ ਨੂੰ ਦਿਤੀ ਹਦਾਇਤ ਦੀ ਘੋਰ ਨਿੰਦਿਆ ਕੀਤੀ ਗਈ। ਚੇਤਾਵਨੀ ਦਿਤੀ ਗਈ ਕਿ ਹਰਿਆਣਾ ਸਰਕਾਰ ਇਸ ਤਰਾਂ ਦੇ ਜਾਬਰ ਅਫ਼ਸਰ ਤੇ ਪੁਲਿਸ ਦੇ ਦੋਸ਼ੀ ਅਧਿਕਾਰੀਆਂ ਵਿਰੁਧ ਧਾਰਾ 302 ਅਧੀਨ ਕਤਲ ਦਾ ਮੁਕੱਦਮਾ ਦਰਜ ਕਰੇ। ਹਰਿਆਣੇ ਦੀਆਂ ਜਥੇਬੰਦੀਆਂ ਜੋ ਵੀ ਫ਼ੈਸਲਾ ਕਰਨਗੀਆਂ, ਕਿਸਾਨ ਮੋਰਚਾ ਉਹਨਾਂ ਦੀ ਪਿੱਠ ਪਿੱਛੇ ਪੂਰੀ ਤਾਕਤ ਨਾਲ ਖੜੇਗਾ। 
ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਵਿੱਚ ਸਰਕਾਰ ਕਿਸਾਨਾਂ ਤੋਂ ਉਹਨਾਂ ਦੀਆਂ ਜ਼ਮੀਨਾਂ ਦੀਆਂ ਫ਼ਰਦਾਂ/ਜਮਾਂਬੰਦੀਆਂ ਪੋਰਟਲ ਉਤੇ ਚੜ੍ਹਾਉਣਾ ਚਾਹੁੰਦੀ ਹੈ ਤੇ ਮੰਗ ਕਰ ਰਹੀ ਹੈ। ਇਹ ਕਿਸਾਨਾਂ ਨਾਲ ਸਰਾਸਰ ਧੱਕਾ ਹੈ। ਇਸ ਨਾਲ ਕਿਸਾਨਾਂ ਨੂੰ ਅਮਲੀ ਰੂਪ ਵਿਚ ਬਹੁਤ ਮੁਸੀਬਤਾਂ ਆਉਣਗੀਆਂ, ਇਸ ਲਈ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਜਾਂਦਾ ਹੈ ਕਿ ਕਿਸੇ ਨੂੰ ਵੀ ਅਪਣੀਆਂ ਜਮਾਂਬੰਦੀਆਂ/ਫਰਦਾਂ ਨਾ ਦਿਤੀਆਂ ਜਾਣ। ਜੇਕਰ ਸਰਕਾਰ ਨੇ ਇਸ ਵਜ੍ਹਾ ਕਰ ਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਤਾਂ ਕਿਸਾਨ ਮੋਰਚਾ ਇਸ ਦਾ ਸਖ਼ਤੀ ਨਾਲ ਵਿਰੋਧ ਕਰੇਗਾ। 

ਸ਼੍ਰੀ ਅਕਾਲ ਤਖਤ ਦੇ ਸਾਬਕਾ ਜੱਥੇਦਾਰ ਜਸਬੀਰ ਸਿੰਘ ਰੋਡੇ ਦੇ ਬੇਟੇ ਗੁਰਮੁਖ ਸਿੰਘ ਬਰਾੜ ਜੋ ਕਿ ਅੱਜ ਦੀ ਆਵਾਜ਼ ਦੇ ਅਖ਼ਬਾਰ ਦਾ ਸੰਪਾਦਕ ਹੈ, ਨੂੰ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਇਸ਼ਾਰੇ ’ਤੇ ਪ੍ਰੈਸ ਨੂੰ ਦਬਾਉਣ ਦੇ ਇਰਾਦੇ ਨਾਲ ਅੰਦੋਲਨਕਾਰੀਆਂ ਦੀ ਮੱਦਦ ਕਰ ਰਹੀ ਪ੍ਰੈਸ ਨੂੰ ਪ੍ਰੇਸ਼ਾਨ ਕਰਨ ਤੇ ਝੂਠੇ ਕੇਸਾਂ ਵਿੱਚ ਫਸਾਉਣ ਦੀ ਨਿੰਦਿਆ ਕਰਦੇ ਹਾਂ ਤੇ ਪੁਰਜੋਰ ਸ਼ਬਦਾਂ ’ਚ ਮੰਗ ਕਰਦੇ ਹਾਂ ਕਿ ਜੁਡੀਸ਼ੀਅਲ ਜਾਂਚ ਕੀਤੀ ਜਾਵੇ। 
ਇਸ ਮੌਕੇ ਮੀਟਿੰਗ ਵਿੱਚ ਸ. ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਰਾਏ, ਬਲਵੰਤ ਸਿੰਘ ਬਹਿਰਾਮਕੇ, ਕੁਲਵੰਤ ਸਿੰਘ ਸੰਧੂ, ਮੁਕੇਸ਼ ਚੰਦਰ, ਕੁਲਦੀਪ ਸਿੰਘ ਦਿਆਲਾਂ, ਮਨਜੀਤ ਸਿੰਘ ਧਨੇਰ, ਕਿਰਪਾ ਸਿੰਘ, ਰਾਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਸਿਰਸਾ, ਹਰਜਿੰਦਰ ਸਿੰਘ ਟਾਂਡਾ, ਕਾਕਾ ਸਿੰਘ ਕੋਟੜਾ, ਹਰਪਾਲ ਸਿੰਘ ਸੰਘਾ, ਰੁਲਦੂ ਸਿੰਘ ਮਾਨਸਾ, ਅਵਤਾਰ ਸਿੰਘ ਮੇਹਲੋਂ ਅਤੇ ਬਲਕਰਨ ਸਿੰਘ ਬਰਾੜ ਹਾਜ਼ਰ ਸਨ।
 

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement