PM ਮੋਦੀ ਨਾਲ ਰਲ ਕੇ ਕਿਸਾਨਾਂ ਖ਼ਿਲਾਫ਼ ਸਾਜਿਸ਼ਾਂ ਕਰ ਰਹੇ ਬਾਦਲ: ਕੁਲਤਾਰ ਸੰਧਵਾਂ
Published : Sep 4, 2021, 5:12 pm IST
Updated : Sep 4, 2021, 5:15 pm IST
SHARE ARTICLE
PM modi and Parkash Singh Badal
PM modi and Parkash Singh Badal

ਕਿਹਾ, ਸੂਬੇ ਦਾ ਮਹੌਲ ਖ਼ਰਾਬ ਕਰਕੇ ਰਾਸ਼ਟਰਪਤੀ ਸ਼ਾਸ਼ਨ ਲਾਗੂ ਕਰਾਉਣ ਦੀ ਹੈ ਸਾਜਿਸ਼

 

 

ਚੰਡੀਗੜ੍ਹ: ‘ਸੰਯੁਕਤ ਕਿਸਾਨ ਮੋਰਚੇ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾਂਦੀਆਂ ਸਿਆਸੀ ਰੈਲੀਆਂ ਨੂੰ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਦੀਆਂ ਕਰਵਾਈਆਂ ਕਰਾਰ ਦਿੱਤਾ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ ਬਾਦਲ ਪਰਿਵਾਰ ਅਤੇ ਅਕਾਲੀ ਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ ’ਤੇ ਕਿਸਾਨਾਂ ਖ਼ਿਲਾਫ਼ ਸਾਜਿਸ਼ਾਂ ਕਰ ਰਹੇ ਹਨ।’

Sukhbir Singh BadalSukhbir Singh Badal

 

ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਕੀਤਾ ਹੈ। ਸੰਧਵਾਂ ਨੂੰ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਯੁਕਤ ਕਿਸਾਨ ਮੋਰਚੇ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਉਹ ਆਪਣੇ ਬੀਜੇ ਕੰਢੇ ਹੀ ਚੁੱਗ ਰਹੇ ਹਨ।

 

Kultar Singh SandhwanKultar Singh Sandhwan

 

ਸ਼ਨੀਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਆਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ ’ਤੇ ਹੀ ਪੰਜਾਬ ਦਾ ਮਹੌਲ ਖ਼ਰਾਬ ਹੋਣ ਦੀਆਂ ਗੱਲਾਂ ਕਰ ਰਹੇ ਹਨ ਤਾਂ ਜੋ ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕੇ, ਕਿਉਂਕਿ ਪੰਜਾਬ ਦੇ ਕਿਸਾਨ ਅਤੇ ਆਮ ਲੋਕ ਸੁਖਬੀਰ ਬਾਦਲ ਤੋਂ ਕਾਲੇ ਖੇਤੀ ਕਾਨੂੰਨਾਂ ਬਾਰੇ ਗਦਾਰੀ ਕਰਨ ਸਮੇਤ 10 ਸਾਲਾਂ ਦੇ ਰਾਜ ਦੌਰਾਨ ਪੰਜਾਬ ਨੂੰ ਲੁੱਟਣ ਤੇ ਕੁੱਟਣ ਬਾਰੇ ਸਵਾਲ ਪੁੱਛ ਰਹੇ ਹਨ। ਪ੍ਰੰਤੂ ਸੁਖਬੀਰ ਸਿੰਘ ਬਾਦਲ ਮੀਡੀਆ ਸਾਹਮਣੇ ਵੀ ਝੂਠ ਬੋਲਣ ਤੋਂ ਬਾਜ਼ ਨਹੀਂ ਆ ਰਿਹਾ ਕਿ ਅਕਾਲੀ ਦਲ ਬਾਦਲ ਦੀਆਂ ਰਾਜਨੀਤਿਕ ਰੈਲੀਆਂ ਦਾ ਵਿਰੋਧ ਆਮ ਆਦਮੀ ਪਾਰਟੀ ਦੇ ਵਰਕਰ ਕਰ ਰਹੇ ਹਨ।

 

 

Sukhbir Singh BadalSukhbir Singh Badal

 

ਸੰਧਵਾਂ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਰਾਜ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ ਹੋਈਆਂ ਅਤੇ ਬਹਿਬਲ ਕਲਾਂ ਵਿਖੇ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਗੋਲੀਆਂ ਚੱਲੀਆਂ, ਜਿਸ ਕਾਰਨ ਦੋ ਸਿੱਖ ਨੌਜਵਾਨ ਮਾਰੇ ਗਏ। ਪੰਜਾਬ ਦੇ ਲੋਕ ਅੱਜ ਵੀ ਬਾਦਲਾਂ ਦੇ ਮਾਫੀਆ ਰਾਜ ਨੂੰ ਨਹੀਂ ਭੁਲੇ। ਉਪਰੋਂ ਬਾਦਲ ਪਰਿਵਾਰ ਨੇ ਖੇਤੀ ਆਰਡੀਨੈਂਸਾਂ ’ਤੇ ਦਸਤਖ਼ਤ ਕਰਕੇ ਪੰਜਾਬ ਵਾਸੀਆਂ ਦੇ ਗੁੱਸੇ ਵਿੱਚ ਹੋਰ ਵਾਧਾ ਕੀਤਾ। ਉਪਰੋਂ ਸੁਖਬੀਰ ਬਾਦਲ ਵੱਲੋਂ ਵਿਰੋਧ ਕਰ ਰਹੇ ਕਿਸਾਨਾਂ ਨੂੰ ‘ਸ਼ਰਾਰਤੀ ਤੱਤ’ ਕਹਿਣ ਅਤੇ ਚੇਤਾਵਨੀਆਂ ਦੇਣ ਨੇ ਬਲਦੀ ’ਤੇ ਤੇਲ ਪਾਉਣ ਦੀ ਹਰਕਤ ਕੀਤੀ ਗਈ ਹੈ।

Kultar Singh SandhwanKultar Singh Sandhwan

 

ਉਨ੍ਹਾਂ ਕਿਹਾ, ‘‘ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਸ਼ਰਾਰਤੀ ਤੱਤ ਕਹਿਣਾ ਬੰਦ ਕਰਨ,  ਸਗੋਂ ਕਿਸਾਨਾਂ ਵੱਲੋਂ ਪੁੱਛੇ ਜਾਂਦੇ ਸਵਾਲਾਂ ਦੇ ਜਵਾਬ ਦੇਣ ਕਿਉਂਕਿ ਬਾਦਲ ਪਰਿਵਾਰ ਤਾਂ ਹਮੇਸ਼ਾਂ ਹੀ ਆਪਣੇ ਆਪ ਨੂੰ ਕਿਸਾਨਾਂ ਅਤੇ ਪੰਥ ਦਾ ਹਿਤੈਸ਼ੀ ਕਹਿੰਦਾ ਰਿਹਾ ਹੈ।’’ਸੰਧਵਾਂ ਨੇ ਕਿਹਾ ਸੱਚਾਈ ਤਾਂ ਇਹ ਹੈ ਕਿ ਕਾਲੇ ਖੇਤੀ ਕਾਨੂੰਨਾਂ ਲਈ ਭਾਰਤੀ ਜਨਤਾ ਪਾਰਟੀ ਸਮੇਤ ਅਕਾਲੀ ਦਲ ਬਾਦਲ ਅਤੇ ਕਾਂਗਰਸ ਬਰਾਬਰ ਦੇ ਜ਼ਿੰਮੇਵਾਰ ਹਨ ਕਿਉਂਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਹੀ ਇਹ ਕਾਲੇ ਕਾਨੂੰਨ ਤਿਆਰ ਕੀਤੇ ਸਨ, ਜਦੋਂ ਭਾਜਪਾ ਅਤੇ ਅਕਾਲੀ ਦਲ ਬਾਦਲ ਦੀ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਵਿਰੋਧੀ ਇਹ ਕਾਨੂੰਨ ਲਾਗੂ ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement