ਹਨੀ ਸਿੰਘ ਦੀ ਪਤਨੀ ਨੂੰ ਸਹੁਰਿਆਂ ਤੋਂ ਸਮਾਨ ਇਕੱਠਾ ਕਰਨ ਦੀ ਮਿਲੀ ਇਜਾਜ਼ਤ
Published : Sep 4, 2021, 12:39 am IST
Updated : Sep 4, 2021, 12:39 am IST
SHARE ARTICLE
image
image

ਹਨੀ ਸਿੰਘ ਦੀ ਪਤਨੀ ਨੂੰ ਸਹੁਰਿਆਂ ਤੋਂ ਸਮਾਨ ਇਕੱਠਾ ਕਰਨ ਦੀ ਮਿਲੀ ਇਜਾਜ਼ਤ

ਨਵੀਂ ਦਿੱਲੀ, 3 ਸਤੰਬਰ : ਦਿੱਲੀ ਦੀ ਇਕ ਅਦਾਲਤ ਨੇ ਸ਼ੁਕਰਵਾਰ ਨੂੰ ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਦੀ ਪਤਨੀ ਨੂੰ ਉਸ ਦੇ ਸਹੁਰੇ ਘਰ ਤੋਂ ਸਮਾਨ ਇਕੱਠਾ ਕਰਨ ਦੀ ਇਜਾਜ਼ਤ ਦੇ ਦਿਤੀ ਅਤੇ ਜੋੜੇ ਨੂੰ ਨਿਰਦੇਸ਼ ਦਿਤਾ ਕਿ ਉਹ ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਝੂਠੇ ਬਿਆਨ ਨਾ ਦੇਣ। ਮੈਟਰੋਪੋਲੀਟਨ ਮੈਜਿਸਟਰੇਟ ਤਾਨੀਆ ਸਿੰਘ ਨੇ ਇਕ ਘੰਟੇ ਤੋਂ ਵੱਧ ਸਮੇਂ ਤਕ ਚੈਂਬਰ ਵਿਚ ਜੋੜੇ ਦੀ ਕਾਉਂਸÇਲੰਗ ਕੀਤੀ, ਜਿਸ ਤੋਂ ਬਾਅਦ ਉਸ ਨੇ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੂੰ ਦੋ ਸੁਰੱਖਿਆ ਅਧਿਕਾਰੀਆਂ ਦੀ ਮੌਜੂਦਗੀ ਵਿਚ 5 ਸਤੰਬਰ ਨੂੰ ਅਪਣੇ ਸਹੁਰੇ ਘਰ ਤੋਂ ਸਮਾਨ ਇਕੱਠਾ ਕਰਨ ਦੀ ਇਜਾਜ਼ਤ ਦਿਤੀ। ਜੱਜ ਨੇ ਜੋੜੇ ਨੂੰ ਹਦਾਇਤ ਕੀਤੀ ਕਿ “ਉਸ ਦਿਨ ਕੋਈ ਗ਼ਲਤ ਗੱਲਬਾਤ ਜਾਂ ਬਿਆਨਬਾਜ਼ੀ ਨਾ ਕਰਿਉ”। ਅਦਾਲਤ ਨੇ ਉਸ ਦੇ ਵਕੀਲਾਂ ਨੂੰ ਉਥੇ ਮੌਜੂਦ ਰਹਿਣ, ਇਕੱਤਰ ਕੀਤੀਆਂ ਵਸਤੂਆਂ ਦੀ ਸੂਚੀ ਬਣਾਉਣ ਅਤੇ ਸਾਰੀ ਪ੍ਰਕਿਰਿਆ ਦੀ ਵੀਡੀਉਗ੍ਰਾਫੀ ਕਰਨ ਲਈ ਕਿਹਾ। ਮੈਜਿਸਟਰੇਟ ਨੇ ਕਿਹਾ, “ਵਿਆਹ ਵਿਚ ਆਮ ਉਤਰਾਅ ਚੜ੍ਹਾਅ ਹੁੰਦੇ ਹਨ, ਪਰ ਦੋਵਾਂ ਨੂੰ ਆਪਣੀਆਂ ਭਾਵਨਾਵਾਂ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ।’’  ਮਾਮਲੇ ਦੀ ਅਗਲੀ ਸੁਣਵਾਈ 28 ਸਤੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਹਨੀ ਸਿੰਘ ਨੇ ਸ਼ੁਕਰਵਾਰ ਨੂੰ ਅਦਾਲਤ ਵਿਚ ਅਰਜ਼ੀ ਦਾਖ਼ਲ ਕਰ ਕੇ ਘਰੇਲੂ ਹਿੰਸਾ ਦੇ ਮਾਮਲੇ ਵਿਚ ਦਾਖ਼ਲ ਪਟੀਸਨ ’ਤੇ ਬੰਦ ਕਮਰੇ ’ਚ ਸੁਣਵਾਈ ਦੀ ਅਪੀਲ ਕੀਤੀ ਸੀ, ਜਿਸ ’ਤੇ ਅਦਾਲਤ ਨੇ ਅਜੇ ਫ਼ੈਸਲਾ ਨਹੀਂ ਕੀਤਾ। ਇਸ ਤੋਂ ਪਹਿਲਾਂ ਹਨੀ ਸਿੰਘ ਪਿਛਲੀ ਪੇਸ਼ੀ ਸਮੇਂ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ। ਇਸ ’ਤੇ ਅਦਾਲਤ ਨੇ ਉਸ ਨੂੰ ਫਟਕਾਰ ਲਗਾਈ ਅਤੇ ਅੰਤਿਮ ਚਿਤਾਵਨੀ ਦਿਤੀ। ਜੱਜ ਨੇ ਕਿਹਾ ਸੀ, “ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ।’’ (ਏਜੰਸੀ)
 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement