ਦੋਹਰੇ ਸੰਵਿਧਾਨ ਦਾ ਮਾਮਲਾ: ਅਦਾਲਤ ਨੇ ਦਿੱਤੇ ਸੁਖਬੀਰ ਬਾਦਲ ਨੂੰ ਆਤਮ ਸਮਰਪਣ ਕਰਨ ਦੇ ਨਿਰਦੇਸ਼
Published : Sep 4, 2021, 12:12 pm IST
Updated : Sep 4, 2021, 12:12 pm IST
SHARE ARTICLE
Sukhbir Badal
Sukhbir Badal

ਪੇਸ਼ ਹੋਣ 'ਤੇ ਹੀ ਮਿਲੇਗੀ ਜ਼ਮਾਨਤ, ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿਚ ਪਹਿਲਾਂ ਹੀ ਜ਼ਮਾਨਤ 'ਤੇ ਹਨ ਬਾਹਰ  

 

ਚੰਡੀਗੜ੍ਹ - ਹੁਸ਼ਿਆਰਪੁਰ ਦੀ ਇੱਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇੱਕ ਕਥਿਤ ਜਾਅਲਸਾਜ਼ੀ ਮਾਮਲੇ ਵਿਚ ਅੰਤਰਿਮ ਜ਼ਮਾਨਤ ਲੈਣ ਲਈ 13 ਸਤੰਬਰ ਜਾਂ ਉਸ ਤੋਂ ਪਹਿਲਾਂ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਬਲਵੰਤ ਸਿੰਘ ਖੇੜਾ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ -ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿਚ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਹਨ।

Daljeet Cheema Daljeet Cheema

ਇਕ ਰਿਪੋਰਟ ਅਨੁਸਾਰ ਸੁਖਬੀਰ ਬਾਦਲ ਨੇ ਇਸ ਮਾਮਲੇ ਵਿਚ ਆਪਣੇ ਵਕੀਲ ਰਾਹੀਂ ਜ਼ਮਾਨਤ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਸੀ। ਸੁਖਬੀਰ ਬਾਦਲ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਵਧੀਕ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਬਿਨੈਕਾਰ ਨੂੰ 13 ਸਤੰਬਰ ਨੂੰ ਜਾਂ ਉਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ ਸਾਹਮਣੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਅਜਿਹਾ ਕਰਨ 'ਤੇ ਹੀ ਉਹਨਾਂ ਨੂੰ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ -  ਦੇਸ਼ ਦੇ ਨਾਲ-ਨਾਲ ਹਵਾ ਮਹਿਲ ਤੇ ਆਮਰ ਕਿਲ੍ਹੇ ਨੂੰ ਵੀ ਵੇਚ ਦੇਵੇਗੀ ਮੋਦੀ ਸਰਕਾਰ : ਰਾਜੀਵ ਸ਼ੁਕਲਾ

Badals Badals

ਅਦਾਲਤ ਨੇ ਅੱਗੇ ਕਿਹਾ ਕਿ ਜ਼ਮਾਨਤ ਅਕਾਲੀ ਦਲ ਦੇ ਪ੍ਰਮੁੱਖ ਦੁਆਰਾ ਟ੍ਰਾਇਲ ਕੋਰਟ ਦੀ ਸੰਤੁਸ਼ਟੀ ਦੇ ਲਈ ਇੱਕ ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਬਰਾਬਰ ਦੀ ਰਕਮ ਦੀ ਜ਼ਮਾਨਤ ਦੇ ਅਧੀਨ ਹੈ। ਪਟੀਸ਼ਨ ਵਿਚ ਸੁਖਬੀਰ ਬਾਦਲ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਅਗਾਊਂ ਜ਼ਮਾਨਤ ਮੰਗਣ ਵਾਲੇ ਬਿਨੈਕਾਰ ਵਿਰੁੱਧ ਝੂਠਾ ਕੇਸ ਦਰਜ ਕੀਤਾ ਗਿਆ ਹੈ। ਪਿਛਲੇ ਹਫ਼ਤੇ ਦੇ ਸ਼ੁਰੂ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਸ਼ਿਆਰਪੁਰ ਅਦਾਲਤ ਵਿਚ ਕਾਰਵਾਈ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ

Parkash Singh Badal Parkash Singh Badal

ਜਿਸ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਤਲਬ ਕੀਤਾ ਗਿਆ ਸੀ। ਬਲਵੰਤ ਸਿੰਘ ਖੇੜਾ ਦੁਆਰਾ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਕਥਿਤ ਤੌਰ ਤੇ ਦੋਹਰਾ ਸੰਵਿਧਾਨ ਬਣਾਉਣ ਦੇ ਲਈ ਇੱਕ ਅਪਰਾਧਿਕ ਸ਼ਿਕਾਇਤ ਦਾਇਰ ਕੀਤੀ ਗਈ ਸੀ। 2009 ਵਿਚ ਇਹ ਆਈਪੀਸੀ ਦੀ ਧਾਰਾ 420, 465, 466, 467, 468, 471 ਅਤੇ 120-ਬੀ ਦੇ ਤਹਿਤ ਅਪਰਾਧਿਕ ਸ਼ਿਕਾਇਤ ਦਰਜ ਹੈ।

ਇਹ ਵੀ ਪੜ੍ਹੋ -  9 ਮਹੀਨਿਆਂ ਤੋਂ ਲਾਪਤਾ ਮਹਿਲਾ ਕਾਂਸਟੇਬਲ ਵੇਚ ਰਹੀ ਫੁੱਲ, ਕਿਹਾ ਅਫਸਰਾਂ ਨੇ ਬਹੁਤ ਕੀਤਾ ਪਰੇਸ਼ਾਨ

Sukhbir Badal Sukhbir Badal

ਖੇੜਾ ਨੇ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਦਾ ਇੱਕੋ ਇੱਕ ਮੁੱਦਾ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਭਾਰਤ ਦੇ ਸੰਵਿਧਾਨ ਅਨੁਸਾਰ ਇੱਕ ਧਰਮ ਨਿਰਪੱਖ ਪਾਰਟੀ ਨਹੀਂ ਹੈ ਕਿਉਂਕਿ ਇਸ ਦੇ ਦੋ ਵੱਖਰੇ ਸੰਵਿਧਾਨ ਹਨ ਜੋ ਕਿ ਇੱਕ ਜਾਅਲਸਾਜ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਆਪ ਨੂੰ ਚੋਣ ਕਮਿਸ਼ਨ ਕੋਲ ਧਰਮ ਨਿਰਪੱਖ ਪਾਰਟੀ ਵਜੋਂ ਰਜਿਸਟਰਡ ਕਰਵਾਇਆ ਹੈ, ਪਰ ਇਹ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਵਿਚ ਹਿੱਸਾ ਲੈਂਦੀ ਰਹੀ ਹੈ।

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement