ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦਾ ਅਧਿਆਪਕ ਦਿਵਸ ’ਤੇ ਸੰਦੇਸ਼
Published : Sep 4, 2021, 4:43 pm IST
Updated : Sep 4, 2021, 4:43 pm IST
SHARE ARTICLE
Banwarilal Purohit
Banwarilal Purohit

ਅਧਿਆਪਕ ਹੀ ਅਸਲ ਰਾਸ਼ਟਰ ਨਿਰਮਾਤਾ ਹੁੰਦੇ ਹਨ ਕਿਉਂਕਿ ਉਹ ਹਰ ਬੱਚੇ ਦੇ ਭਵਿੱਖ ਨੂੰ ਰੂਪ ਦਿੰਦੇ ਹਨ ਅਤੇ ਉਨਾਂ ਨੂੰ ਇੱਕ ਜਿੰਮੇਵਾਰ ਨਾਗਰਿਕ ਬਣਾਉਂਦੇ ਹਨ।

 

ਚੰਡੀਗੜ : ਅਧਿਆਪਕ ਦਿਵਸ ’ਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮਦਿਨ ਮੌਕੇ ਮੈਂ,ਅਧਿਆਪਕਾਂ ਨੂੰ ਗਿਆਨ ਅਤੇ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾ ਵਾਸਤੇ ਸਮਰਪਿਤ ਸੇਵਾ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਅਧਿਆਪਕ ਦਿਵਸ ਉਨਾਂ ਅਧਿਆਪਕਾਂ ਨੂੰ ਸਮਰਪਿਤ ਹੈ ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਹ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਹਨ, ਗਿਆਨ ਦੀ ਭੁੱਖ ਬੁਝਾਉਂਦੇ ਹਨ ਅਤੇ ਉਨਾਂ ਦੀ ਛੁਪੀ ਹੋਈ ਸਮਰੱਥਾ ਅਤੇ ਪ੍ਰਤਿਭਾ ਨੂੰ ਉਜਾਗਰ ਕਰਦੇ ਹਨ।

ਅਧਿਆਪਕ ਹੀ ਅਸਲ ਰਾਸ਼ਟਰ ਨਿਰਮਾਤਾ ਹੁੰਦੇ ਹਨ ਕਿਉਂਕਿ ਉਹ ਹਰ ਬੱਚੇ ਦੇ ਭਵਿੱਖ ਨੂੰ ਰੂਪ ਦਿੰਦੇ ਹਨ ਅਤੇ ਉਨਾਂ ਨੂੰ ਇੱਕ ਜਿੰਮੇਵਾਰ ਨਾਗਰਿਕ ਬਣਾਉਂਦੇ ਹਨ। ਆਓ ਅਸੀਂ ਸਾਰੇ ਇਸ ਦਿਨ, ਉਨਾਂ ਅਧਿਆਪਕਾਂ ਦਾ ਸਤਿਕਾਰ ਅਤੇ ਧੰਨਵਾਦ ਕਰੀਏ ਜਿਨਾਂ ਨੇ ਸਾਡੇ ਵਿਦਿਆਰਥੀਆਂ ਨੂੰ ਰਾਸ਼ਟਰ ਦਾ ਕੀਮਤੀ ਮਨੁੱਖੀ ਸਰਮਾਇਆ ਬਣਨ ਦੀ ਅਗਵਾਈ ਕੀਤੀ ਹੈ ਅਤੇ ਜੋ ਇੱਕ ਮਜ਼ਬੂਤ ਅਤੇ ਖੁਸ਼ਹਾਲ ਰਾਸ਼ਟਰ ਦੇ ਨਿਰਮਾਣ  ਵਿੱਚ ਵਡਮੁੱਲਾ ਯੋਗਦਾਨ ਪਾ ਯੋਗਦਾਨ ਪਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement