ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ‘ਭਾਰਤ ਬੰਦ’ ਦਾ ਖੱਬੇ ਪੱਖੀ ਦਲਾਂ ਨੇ ਕੀਤਾ ਸਮਰਥਨ
Published : Sep 4, 2021, 12:37 am IST
Updated : Sep 4, 2021, 12:37 am IST
SHARE ARTICLE
image
image

ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ‘ਭਾਰਤ ਬੰਦ’ ਦਾ ਖੱਬੇ ਪੱਖੀ ਦਲਾਂ ਨੇ ਕੀਤਾ ਸਮਰਥਨ

ਨਵੀਂ ਦਿੱਲੀ, 3 ਸਤੰਬਰ : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਗਏ 25 ਸਤੰਬਰ ਨੂੰ ‘ਭਾਰਤ ਬੰਦ’ ਦੇ ਐਲਾਨ ਦਾ ਖੱਬੇ ਪੱਖੀ ਦਲਾਂ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ), ਭਾਰਤੀ ਕਮਿਊਨਿਸਟ ਪਾਟਰੀ (ਭਾਕਪਾ), ਫ਼ਾਰਵਰਡ ਬਲਾਕ ਅਤੇ ਰਿਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ.) ਵਲੋਂ ਵੀਰਵਾਰ ਨੂੰ ਜਾਰੀ ਇਕ ਸੰਯੁਕਤ ਬਿਆਨ ’ਚ ਲੋਕਾਂ ਨੂੰ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ। ਬਿਆਨ ’ਚ ਰੇਖਾਂਕਿਤ ਕੀਤਾ ਗਿਆ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ 10 ਮਹੀਨਿਆਂ ਤੋਂ ਜਾਰੀ ਹੈ। ਖੱਬੇ ਪੱਖੀ ਦਲਾਂ ਨੇ ਕਿਹਾ,‘‘ਨਰਿੰਦਰ ਮੋਦੀ ਸਰਕਾਰ ਅੜੀ ਹੋਈ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਮਨ੍ਹਾ ਕਰ ਰਹੀ ਹੈ। ਖੱਬੇ ਪੱਖੀ ਦਲ ਸਰਕਾਰ ਦੇ ਇਸ ਰੁਖ ਦੀ ਨਿੰਦਾ ਕਰਦੇ ਹਨ ਅਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਤੁਰਤ ਵਾਪਸ ਲੈਣ ਅਤੇ ਐਮ.ਐਸ.ਪੀ. ਲਈ ਕਾਨੂੰਨੀ ਗਾਰੰਟੀ ਦੀ ਮੰਗ ਕਰਦੇ ਹਨ। ਨਾਲ ਹੀ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ ਨੂੰ ਖ਼ਤਮ ਕੀਤਾ ਜਾਵੇ।’’ ਬਿਆਨ ’ਚ ਕਿਹਾ ਗਿਆ ਹੈ,‘‘ਖੱਬੇ ਪੱਖੀ ਦਲ ਅਪਣੀਆਂ ਸਾਰੀਆਂ ਇਕਾਈਆਂ ਨੂੰ ਭਾਰਤ ਬੰਦ ਦੀ ਸਫ਼ਲਤਾ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕਰਦੇ ਹਨ।  (ਏਜੰਸੀ)


ਖੱਬੇ ਪੱਖੀ ਦਲ ਲੋਕਾਂ ਨੂੰ ਵੀ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹਨ।’’    (ਏਜੰਸੀ)
 

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement