
600 ਤੋਂ ਵਧੇਰੇ ਕਿਸਾਨ ਹੋ ਗਏ ਸ਼ਹੀਦ
ਭਵਾਨੀਗੜ੍ਹ: ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਨੌ ਮਹੀਨੇ ਹੋ ਗਏ ਹਨ। ਇਸ ਦੌਰਾਨ 600 ਤੋਂ ਵਧੇਰੇ ਕਿਸਾਨ ਸ਼ਹੀਦ (Tragic news from Kisan Morcha) ਹੋ ਗਏ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ।
Farmers Protest
ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੰਡ ਫੰਮਣਵਾਲ ਦੇ 60 ਸਾਲ ਦੇ ਕਿਸਾਨ ਦੀ ਮੌਤ ਹੋ (Death of a farmer) ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਮੱਘਰ ਸਿੰਘ ਪੁੱਤਰ ਆਤਮਾ ਸਿੰਘ ( 60) ਸਾਲ ਵਜੋਂ ਹੋਈ ਹੈ।
Death of a farmer
ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦਾ ਪੁਰਾਣਾ ਵਰਕਰ ਸੀ ਤੇ ਕਿਸਾਨੀ ਸੰਘਰਸ਼ 'ਚ ਵੱਧ ਚੜ੍ਹ ਕੇ ਹਿੱਸਾ ਲੈਂਦਾ ਆ ਰਿਹਾ ਸੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਸਿੰਘੂ ਬਾਰਡਰ ਤੋਂ ਕਿਸਾਨੀ ਸੰਘਰਸ਼ ਤੋਂ ਵਾਪਸ ਆਪਣੇ ਪਿੰਡ ਪਰਤ ਰਿਹਾ ਸੀ ਕਿ ਰਸਤੇ ਵਿਚ ਅਚਾਨਕ ਉਸ ਦੀ ਸਿਹਤ ਖ਼ਰਾਬ ਹੋ ਗਈ। ਜਿਸ ਦੇ ਚਲਦੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸਨੇ (Death of a farmer) ਦਮ ਤੋੜ ਦਿੱਤਾ।
Death