ਇਤਿਹਾਸਕ ਸ਼ਹਿਰ ਬਟਾਲੇ ਨੂੰ ਜ਼ਿਲਾ ਬਣਾਉਣ ਲਈ ਤ੍ਰਿਪਤ ਬਾਜਵਾ ਤੇ ਸੁਖਜਿੰਦਰ ਰੰਧਾਵਾ ਦੀ CM ਨੂੰ ਚਿੱਠੀ
Published : Sep 4, 2021, 4:35 pm IST
Updated : Sep 4, 2021, 4:41 pm IST
SHARE ARTICLE
Sukhjinder Randhawa and Tript Bajwa
Sukhjinder Randhawa and Tript Bajwa

ਬਾਜਵਾ ਤੇ ਰੰਧਾਵਾ ਨੇ ਇਸ ਅਹਿਮ ਮਾਮਲੇ ਉੱਤੇ ਵਿਚਾਰ ਵਟਾਂਦਰਾ ਕਰਨ ਲਈ ਮੁੱਖ ਮੰਤਰੀ ਤੋਂ ਸਮਾਂ ਵੀ ਮੰਗਿਆ ਹੈ।

 

ਚੰਡੀਗੜ੍ਹ: ਪੰਜਾਬ ਦੇ ਦੋ ਸੀਨੀਅਰ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਇਤਿਹਾਸਕ ਤੇ ਵਿਰਾਸਤੀ ਸ਼ਹਿਰ ਬਟਾਲਾ ਨੂੰ ਸੂਬੇ ਦਾ ਚੌਵੀਵਾਂ ਜ਼ਿਲਾ ਬਣਾਇਆ ਜਾਵੇ ਤਾਂ ਕਿ ਇਸ ਅਹਿਮ ਸ਼ਹਿਰ ਦਾ ਢੁਕਵਾਂ ਵਿਕਾਸ ਹੋ ਸਕੇ। ਦੋਹਾਂ ਕੈਬਨਿਟ ਮੰਤਰੀਆਂ ਨੇ ਇਹ ਵੀ ਮੰਗ ਕੀਤੀ ਕਿ ਇਸ ਦੇ ਨਾਲ ਹੀ ਇਤਿਹਾਸਕ ਕਸਬਿਆਂ ਫਤਹਿਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਜਾਂ ਘੁਮਾਣ ਇਸ ਨਵੇਂ ਜ਼ਿਲੇ ਦੀਆਂ ਨਵੀਆਂ ਸਬ-ਡਿਵੀਜਨਾਂ ਬਣਾਈਆਂ ਜਾਣ।

ਹੋਰ ਵੀ ਪੜੋ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

Captain Amarinder Singh Captain Amarinder Singh

ਮੁੱਖ ਮੰਤਰੀ ਨੂੰ ਇਸ ਸਬੰਧ ਵਿਚ ਲਿਖੇ ਇਕ ਪੱਤਰ ਵਿਚ ਦੋਹਾਂ ਮੰਤਰੀਆਂ ਨੇ ਕਿਹਾ ਕਿ ਬਟਾਲਾ ਪੰਜਾਬ ਦਾ ਉਹ ਅਹਿਮ ਸ਼ਹਿਰ ਹੈ ਜਿਸ ਨਾਲ ਸਾਡੀ ਅਮੀਰ ਇਤਿਹਾਸਕ, ਧਾਰਮਿਕ, ਸਮਾਜਿਕ ਅਤੇ ਸਾਹਿਤਕ ਵਿਰਾਸਤ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਬਾਅਦ ਬਟਾਲਾ ਪੰਜਾਬ ਦਾ ਸਭ ਤੋਂ ਪੁਰਾਣਾ ਸ਼ਹਿਰ ਹੈ, ਜਿਸ ਦੀ ਨੀਂਹ 1465 ਵਿਚ ਰੱਖੀ ਗਈ ਸੀ। ਆਬਾਦੀ ਪੱਖੋਂ ਵੀ ਇਹ ਪੰਜਾਬ ਦਾ ਅੱਠਵਾਂ ਸਭ ਤੋਂ ਵੱਡਾ ਸ਼ਹਿਰ ਹੈ ਜਿੱਥੇ ਪਿਛਲੇ ਸਾਲ ਨਗਰ ਨਿਗਮ ਵੀ ਬਣਾਈ ਗਈ ਹੈ।

ਹੋਰ ਪੜ੍ਹੋ: 2022 Elections: ਪੰਜਾਬ 'ਚ ਬਣ ਸਕਦੀ ਹੈ AAP ਦੀ ਸਰਕਾਰ! ਮਿਲ ਸਕਦੀਆਂ ਨੇ 35.1 ਫੀਸਦੀ ਵੋਟਾਂ

PHOTOPHOTO

ਬਾਜਵਾ ਤੇ ਰੰਧਾਵਾ ਨੇ ਇਸ ਅਹਿਮ ਮਾਮਲੇ ਉੱਤੇ ਵਿਚਾਰ ਵਟਾਂਦਰਾ ਕਰਨ ਲਈ ਮੁੱਖ ਮੰਤਰੀ ਤੋਂ ਸਮਾਂ ਵੀ ਮੰਗਿਆ ਹੈ। ਬਟਾਲਾ ਸ਼ਹਿਰ ਦੇ ਇਤਿਹਾਸਕ ਵਿਰਸੇ ਬਾਰੇ ਉਹਨਾਂ ਕਿਹਾ, ''ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਇਸੇ ਸ਼ਹਿਰ ਵਿਚ ਮਾਤਾ ਸੁਲੱਖਣੀ ਜੀ ਨਾਲ 8 ਜੁਲਾਈ 1487 ਵਿਚ ਹੋਇਆ ਸੀ। ਉਹਨਾਂ ਦੀ ਯਾਦ ਵਿਚ ਇਥੇ ਗੁਰਦੁਆਰਾ ਡੇਰਾ ਸਾਹਿਬ ਅਤੇ ਗੁਰਦੁਆਰਾ ਕੰਧ ਸਾਹਿਬ ਸੁਸ਼ੋਭਤ ਹਨ। ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਆਪਣੇ ਪੁੱਤਰ ਬਾਬਾ ਗੁਰਦਿੱਤਾ ਜੀ ਨੂੰ ਵਿਆਹੁਣ ਵੀ ਬਟਾਲਾ ਹੀ ਆਏ ਸਨ ਅਤੇ ਉਹਨਾਂ ਦੀ ਯਾਦ ਵਿਚ ਸ਼ਹਿਰ ਦੇ ਵਿਚਕਾਰ ਗੁਰਦੁਆਰਾ ਸਤਿ ਕਰਤਾਰੀਆ ਸੁਸ਼ੋਭਤ ਹੈ।''

ਹੋਰ ਪੜ੍ਹੋ: ਪਾਣੀ ਦੀਆਂ ਬੁਛਾੜਾਂ ਝੱਲਣ ਪਿੱਛੋਂ ਪਰਮਿੰਦਰ ਢੀਂਡਸਾ ਦੀ ਸਾਥੀਆਂ ਸਮੇਤ ਗ੍ਰਿਫ਼ਤਾਰੀ

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਲਾਹੌਰ ਅਤੇ ਅੰਮ੍ਰਿਤਸਰ ਤੋਂ ਬਾਅਦ ਬਟਾਲਾ ਸਿੱਖ ਰਾਜ ਦਾ ਇਕ ਅਹਿਮ ਸ਼ਹਿਰ ਸੀ। ਇਸ ਰਾਜ ਵੇਲੇ ਦੀਆਂ ਵਿਰਾਸਤੀ ਇਮਾਰਤਾਂ ਅੱਜ ਵੀ ਮੌਜੂਦ ਹਨ ਜਿਨ੍ਹਾਂ ਵਿਚੋਂ  ਮਹਾਰਾਜਾ ਸ਼ੇਰ ਸਿੰਘ ਦਾ ਮਹੱਲ ਅਤੇ ਜਲ ਮਹੱਲ (ਬਾਰਾਂਦਰੀ) ਵਿਸ਼ੇਸ਼ ਹਨ। ਉਨ੍ਹਾਂ ਕਿਹਾ ਕਿ ਇਤਿਹਾਸਕ ਕਾਲੀ ਦਵਾਰਾ ਮੰਦਰ ਅਤੇ ਸਤੀ ਲਕਸ਼ਮੀ ਦੇਵੀ ਸਮਾਧ ਤੋਂ ਬਿਨਾਂ ਇਸ ਸ਼ਹਿਰ ਦੇ ਨਜ਼ਦੀਕ ਹੀ ਅੱਚਲ ਸਾਹਿਬ ਦਾ ਉਹ ਇਤਿਹਾਸਕ ਅਸਥਾਨ ਹੈ ਜਿੱਥੇ ਭਗਵਾਨ ਸ਼ਿਵ ਜੀ ਦੇ ਪੁੱਤਰ ਦੇਵਤਾ ਕਾਰਤਿਕ ਦੀ ਯਾਦ ਵਿਚ ਅਚਲੇਸ਼ਵਰ ਧਾਮ ਸੁਸ਼ੋਭਤ ਹੈ। ਅੱਚਲ ਸਾਹਿਬ ਜੀ ਦੇ ਅਸਥਾਨ ਉੱਤੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਧਾਂ ਨਾਲ ਗੋਸ਼ਟ ਕੀਤੀ ਸੀ।

PHOTOPHOTO

ਕੈਬਨਿਟ ਮੰਤਰੀਆਂ ਨੇ ਕਿਹਾ, ''ਸਭਿਆਚਾਰਕ ਅਤੇ ਸਾਹਿਤਕ ਪੱਖ ਤੋਂ ਵੇਖਿਆ ਜਾਵੇ ਤਾਂ ਦੁਨੀਆਂ ਭਰ ਵਿਚ ਵਸਦਾ ਕੋਈ ਪੰਜਾਬੀ ਅਜਿਹਾ ਨਹੀਂ ਹੋਣਾ ਜਿਸ ਨੇ ਮਹਾਨ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦਾ ਨਾਂ ਨਾ ਸੁਣਿਆ ਹੋਵੇ। ਦੁਨੀਆਂ ਭਰ ਵਿਚ ਬਟਾਲੇ ਦਾ ਨਾਂ ਮਸ਼ਹੂਰ ਕਰਨ ਵਾਲੇ ਅਤੇ ਜੋਬਨ ਰੁੱਤੇ ਤੁਰ ਜਾਣ ਵਾਲੇ ਇਸ ਕਵੀ ਨੂੰ ਸਾਹਿਤਕ ਖੇਤਰ ਵਿਚ ਬਿਰਹਾ ਦੇ ਕਵੀ ਅਤੇ ਪੰਜਾਬੀ ਦੇ ਕੀਟਸ ਵਜੋਂ ਜਾਣਿਆ ਜਾਂਦਾ ਹੈ।''

Location: India, Chandigarh

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement