
ਦੇਹ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਸਿਵਲ ਹਸਪਤਾਲ
ਗੁਰਦਾਸਪੁਰ: ਆਰਮੀ ਕੈਂਟ ਵਿਚ ਫ਼ੌਜ ਦੀ ਹੋ ਰਹੀ ਭਰਤੀ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਹੈ। ਰਨਿੰਗ ਟਰੈਕ ’ਤੇ ਦੌੜ ਲਗਾਉਂਦੇ ਸਮੇਂ 20 ਸਾਲਾਂ ਨੌਜਵਾਨ ਅਸ਼ਵਨੀ ਕੁਮਾਰ ਦੀ ਡਿੱਗਣ ਨਾਲ ਹੋਈ ਮੌਤ ਪ੍ਰਸ਼ਾਸਨਿਕ ਅਧਿਕਾਰੀਆ ਨੇ ਮ੍ਰਿਤਕ ਦੇਹ ਨੂੰ ਪੋਸਟਮਾਟਮ ਲਈ ਭੇਜ ਦਿੱਤਾ ਹੈ।
ਆਰਮੀ ਕੈਂਟ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਭਰਤੀ ਲਈ ਪਹੁੰਚੇ ਨੌਜਵਾਨ ਦੀ ਮੌਤ ਹੋ ਗਈ। ਦੌੜ ਲਗਾਉਂਦੇ ਸਮੇਂ ਰਨਿੰਗ ਟਰੈਕ ’ਤੇ ਨੌਜਵਾਨ ਅਚਾਨਕ ਡਿੱਗ ਜਾਂਦਾ ਹੈ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਜਾਂਦੀ ਹੈ। ਨੌਜਵਾਨ ਅਸ਼ਵਨੀ ਕੁਮਾਰ (20) ਜੋ ਕਿ (ਪਠਾਨਕੋਟ, ਪਿੰਡ ਅਖਰੋਟਾ) ਦਾ ਰਹਿਣ ਵਾਲਾ ਸੀ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨੌਜਵਾਨ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ ਜਿੱਥੇ ਡਾਕਟਰਾਂ ਨੇ ਨੌਜਵਾਨ ਅਸ਼ਵਨੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ 20 ਸਾਲਾਂ ਮ੍ਰਿਤਕ ਨੌਜਵਾਨ ਅਸ਼ਵਨੀ ਕੁਮਾਰ ਦੇ ਦੋਸਤ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਪਠਾਨਕੋਟ ਦੇ ਇੱਕ ਪਿੰਡ ਤੋਂ ਭਰਤੀ ਦੇਣ ਲਈ ਆਇਆ ਸੀ ਅਤੇ ਦੌੜ ਲਗਾਉਂਦੇ ਸਮੇਂ ਉਹ ਅਚਾਨਕ ਡਿੱਗ ਗਿਆ ਅਤੇ ਟਰੈਕ ’ਤੇ ਹੀ ਲੰਮਾ ਪੈ ਗਿਆ, ਜਿਸ ਤੋਂ ਬਾਅਦ ਉਸ ਨੂੰ ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮੌਕੇ ’ਤੇ ਸਿਵਲ ਹਸਪਤਾਲ ਪਹੁੰਚੇ ਐਸਡੀਐਮ ਅਮਨਦੀਪ ਕੌਰ ਨੇ ਕਿਹਾ ਕਿ ਆਰਮੀ ਕੈਂਟ ਵਿਖੇ ਫ਼ੌਜ ਦੀ ਭਰਤੀ ਚੱਲ ਰਹੀ ਸੀ ਜਿਸ ਦੌਰਾਨ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋਈ ਹੈ ਜਿਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਤਾਂ ਜੋ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇ।