ਨਸ਼ਿਆਂ ਵਿਰੁਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ
Published : Sep 4, 2023, 7:43 pm IST
Updated : Sep 4, 2023, 7:43 pm IST
SHARE ARTICLE
IGP Sukhchain Singh Gill
IGP Sukhchain Singh Gill

ਇਕੱਲੇ ਅਗਸਤ ਮਹੀਨੇ ਵਿਚ ਲਗਭਗ 240 ਕਿਲੋ ਹੈਰੋਇਨ ਦੀ ਬਰਾਮਦਗੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਨਸ਼ਿਆਂ ਵਿਰੁਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤਕ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 14179 ਐਫ.ਆਈ.ਆਰਜ਼. ਦਰਜ ਕੀਤੀਆਂ ਹਨ ਜਿਨ੍ਹਾਂ ਵਿਚੋਂ 1717 ਵਪਾਰਕ ਮਾਤਰਾ ਨਾਲ ਸਬੰਧਤ ਹਨ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਸੋਮਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਅਤੇ ਰਾਜ ਭਰ ਵਿਚ ਸੰਵੇਦਨਸ਼ੀਲ ਰੂਟਾਂ ’ਤੇ ਨਾਕੇ  ਲਗਾ ਕੇ 1400.77 ਕਿਲੋ ਹੈਰੋਇਨ ਬਰਾਮਦ ਕੀਤੀ ।  ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਮਹਿਜ਼ 14 ਮਹੀਨਿਆਂ ਵਿਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1548.27 ਕਿਲੋ ਤੱਕ ਪਹੁੰਚ ਗਈ ਹੈ।

 

ਉਨ੍ਹਾਂ ਅੱਗੇ ਕਿਹਾ, “ਪੁਲਿਸ ਟੀਮਾਂ ਨੇ ਇਕੱਲੇ ਅਗਸਤ ਮਹੀਨੇ ਵਿਚ ਸੂਬੇ ਭਰ ਚੋਂ ਲਗਭਗ 240 ਕਿਲੋ ਹੈਰੋਇਨ ਬਰਾਮਦ ਕੀਤੀ ਹੈ।” ਆਈਜੀਪੀ ਨੇ ਦਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 871.82 ਕਿਲੋ ਅਫੀਮ, 446.30 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 14 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 13.96 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ  ਪੂਰੀ ਤਰ੍ਹਾਂ ਸਫਾਇਆ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿਚ ਪੰਜਾਬ ਪੁਲਿਸ ਨੇ ਤਿੰਨ-ਨੁਕਾਤੀ ਰਣਨੀਤੀ ਲਾਗੂ ਕੀਤੀ ਹੈ , ਜਿਸ ਵਿਚ ਪੁਲਿਸ ਦੀ ਸ਼ਾਮੂਲੀਅਤ, ਲੋਕ ਸੰਪਰਕ ਪ੍ਰੋਗਰਾਮ ਅਤੇ ਨਸ਼ਿਆਂ ਦੀ ਮੰਗ ਘਟਾਉਣ, ਜਿਹੇ ਤਿੰਨ ਅਹਿਮ ਪਹਿਲੂ ਸ਼ਾਮਲ ਹਨ।

 

ਉਨ੍ਹਾਂ ਦਸਿਆ ਕਿ ਰਣਨੀਤੀ ਲਾਗੂ ਕਰਨ ਦੇ ਹਿੱਸੇ  ਤਹਿਤ, ਸੀਪੀਜ਼/ਐਸਐਸਪੀਜ਼ ਨੂੰ ਮੁਹੱਲਿਆਂ ਅਤੇ ਪਿੰਡਾਂ ਵਿਚ ਨਸ਼ਿਆਂ ਦੀ ਸਪਲਾਈ ’ਤੇ ਠੱਲ੍ਹ ਪਾਉਣ ਲਈ ਗਲੀ-ਮੁਹੱਲਿਆਂ ਅਤੇ ਸਪਲਾਇਰਾਂ ਵਿਰੁਧ ਵੱਡੇ ਪੱਧਰ ’ਤੇ ਆਲ-ਆਊਟ ਆਪ੍ਰੇਸ਼ਨ ਵਿੱਢਣ ਲਈ ਕਿਹਾ ਗਿਆ ਹੈ। ਇਸ ਰਣਨੀਤੀ ਦੇ ਹਿੱਸੇ ਵਜੋਂ, ਕੁਝ  ਕੁ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਦੇ ਨਾਲ ਫੜੇ ਗਏ ਵਿਅਕਤੀਆਂ ਨੂੰ ਪੀੜਤ ਮੰਨਿਆ ਜਾਵੇਗਾ ਅਤੇ  ਉਸਨੂੰ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਗ੍ਰਿਫਤਾਰੀ ਤੋਂ ਛੋਟ ਦਿੰਦਿਆਂ ਇਲਾਜ ਅਤੇ ਮੁੜਵਸੇਬੇ ਦਾ ਵਿਕਲਪ ਦਿਤਾ ਜਾਵੇਗਾ। ਉਹਨਾਂ ਕਿਹਾ ਕਿ ਫਾਰਮਾਸਿਊਟੀਕਲ ਦਵਾਈਆਂ ਵੱਲ ਵਿਸ਼ੇਸ਼ ਧਿਆਨਦਿੱਤਾ ਜਾ ਰਿਹਾ ਹੈ।

ਲੋਕ ਸੰਪਰਕ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦਸਿਆ  ਕਿ ਨਸ਼ਿਆਂ ਵਿਰੁਧ ਜ਼ਿਲ੍ਹਾ ਪੱਧਰੀ ਜਾਂ ਪੁਲਿਸ ਸਟੇਸ਼ਨ ਪੱਧਰ ਤੇ ਵਿਸ਼ੇਸ਼ ਯੋਜਨਾ ਹੋਵੇਗੀ, ਜਿਸ ਤਹਿਤ ਪੁਲਿਸ ਟੀਮਾਂ ਸਾਰੇ ਪਿੰਡਾਂ ਅਤੇ ਮੁਹੱਲਿਆਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ। ੳਹਨਾਂ ਦਸਿਆ ਕਿ ਰੈਲੀਆਂ, ਵਰਕਸ਼ਾਪਾਂ, ਸੈਮੀਨਾਰ, ਦੌੜਾਂ, ਸਾਈਕਲ ਰੈਲੀਆਂ ਆਦਿ ਸਮੇਤ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਨ ਲਈ ਸਕੂਲੀ ਬੱਚਿਆਂ, ਕਾਲਜ ਦੇ ਵਿਦਿਆਰਥੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਨਸ਼ਿਆਂ ਦੀ ਮੰਗ ਨੂੰ ਘਟਾਉਣ ਲਈ  ਪੁਲਿਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਨਸ਼ੇ ਦਾ ਸੇਵਨ ਕਰਨ ਵਾਲਿਆਂ  ਦੀ ਪਛਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜਕੇ ਉਨ੍ਹਾਂ ਦਾ ਮੁੜਵਸੇਬਾ ਕੀਤਾ ਜਾ ਸਕੇ।

 

ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 242 ਐਫਆਈਆਰਜ਼, ਜਿਹਨਾਂ ਵਿਚ 27 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 333 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ  ਅਤੇ ਉਹਨਾਂ ਕੋਲੋਂ 28.88-ਕਿਲੋ ਹੈਰੋਇਨ, 3.17-ਕਿਲੋ ਅਫੀਮ, 6.36 ਕੁਇੰਟਲ ਭੁੱਕੀ, 1.21 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 10.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ।  ਜ਼ਿਕਰਯੋਗ ਹੈ ਕਿ  ਪਿਛਲੇ ਹਫਤੇ ਐਨਡੀਪੀਐਸ ਕੇਸਾਂ  ਵਿਚ 11 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022  ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ  ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1062 ਤੱਕ ਪਹੁੰਚ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement