
ਪੁਲਿਸ ਨੇ ਦਸਿਆ ਕਿ ਇਸ ਨੈੱਟਵਰਕ ਦਾ ਪਰਦਾਫਾਸ਼ ਲਈ ਕੰਮ ਕੀਤਾ ਜਾ ਰਿਹਾ ਹੈ,
ਤਰਨਤਾਰਨ: ਸੀ.ਆਈ.ਏ. ਸਟਾਫ਼ ਤਰਨਤਾਰਨ ਪੁਲਿਸ ਨੇ 7 ਮੈਂਬਰੀ ਗਰੋਹ ਦੇ 6 ਮੈਂਬਰਾਂ ਕੋਲੋਂ 1 ਕਿਲੋ 200 ਗ੍ਰਾਮ ਹੈਰੋਇਨ, 1 ਪਿਸਤੌਲ 315, 1 ਕਾਰਤੂਸ, 1 ਕਰੋੜ ਰੁਪਏ ਦੀ ਭਾਰਤੀ ਕਰੰਸੀ, 1 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਵਿਰੁਧ ਥਾਣਾ ਸਦਰ ਤਰਨਤਾਰਨ ਵਿਚ ਕੇਸ ਦਰਜ ਕਰਕੇ ਅਦਾਲਤ ਤੋਂ ਰਿਮਾਂਡ ਹਾਸਲ ਕਰ ਕੇ ਅਗਲੇਰੀ ਪੁਛਗਿਛ ਸ਼ੁਰੂ ਕਰ ਦਿਤੀ ਹੈ।
ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਪੰਜਵੜ, ਸੁਖਮਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਹੇਰ (ਅੰਮਿ੍ਤਸਰ) ਅਤੇ ਸ਼ੁਸ਼ਾਕ ਵਧਾਵਨ ਪੁੱਤਰ ਭਾਰਤ ਭੂਸ਼ਨ ਵਾਸੀ ਸ਼ੇਰਗੰਜ (ਮੱਧ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇਕ ਕਿਲੋ 200 ਗ੍ਰਾਮ ਹੈਰੋਇਨ, ਇਕ ਪਿਸਤੌਲ 315, 1 ਬੰਦੂਕ, 30 ਲੱਖ ਰੁਪਏ ਦੀ ਭਾਰਤੀ ਕਰੰਸੀ, 1 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕੀਤੀ ਹੈ। ਜਦਕਿ ਨਿਰਮਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੰਜਵੜ, ਨਵਨੀ ਭਾਟੀਆ ਵਾਸੀ ਅੰਮ੍ਰਿਤਸਰ ਅਤੇ ਨੀਰਜ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਭੇਜੀਆਂ ਗਈਆਂ ਹਨ।
ਪੁਲਿਸ ਨੇ ਮੁਲਜ਼ਮਾਂ ਦਾ ਅਦਾਲਤ ’ਚੋਂ ਰਿਮਾਂਡ ਹਾਸਲ ਕਰਕੇ ਹੋਰ ਪੁਛਗਿਛ ਦੌਰਾਨ ਦੋ ਭਗੌੜੇ ਸਾਥੀਆਂ ਨੂੰ ਐਤਵਾਰ ਦੇਰ ਰਾਤ 70 ਲੱਖ ਰੁਪਏ ਦੀ ਨਗਦੀ ਅਤੇ ਹੋਰ ਸਾਮਾਨ ਸਮੇਤ ਕਾਬੂ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਇਸ ਮਾਮਲੇ 'ਚ ਕਰੀਬ 6 ਮੁਲਜ਼ਮਾਂ ਨੂੰ 1 ਕਰੋੜ ਦੀ ਭਾਰਤੀ ਕਰੰਸੀ, 1 ਕਿਲੋ 200 ਗ੍ਰਾਮ ਹੈਰੋਇਨ, 1 ਪਿਸਤੌਲ, 3 ਗੱਡੀਆਂ, ਬੰਦੂਕ ਸਮੇਤ ਕਾਬੂ ਕੀਤਾ ਹੈ।
ਪੁਲਿਸ ਨੇ ਦਸਿਆ ਕਿ ਇਸ ਨੈੱਟਵਰਕ ਦਾ ਪਰਦਾਫਾਸ਼ ਲਈ ਕੰਮ ਕੀਤਾ ਜਾ ਰਿਹਾ ਹੈ, ਜਲਦ ਹੀ ਹੋਰ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਮੁਲਜ਼ਮਾਂ ਤੋਂ ਪੁਛਗਿਛ ਤੋਂ ਬਾਅਦ ਹਵਾਲਾ ਨੈੱਟਵਰਕ ਦਾ ਖੁਲਾਸਾ ਹੋਇਆ। ਇਹ ਨੈੱਟਵਰਕ ਭਾਰਤ ਦੇ ਅਲੱਗ-ਅਲੱਗ ਹਿੱਸਿਆਂ ਵਿਚ ਕੰਮ ਕਰ ਰਿਹਾ ਹੈ।