ਹਲਕਾ ਸ਼ਾਮਚੁਰਾਸੀ ਤੋਂ AAP ਵਿਧਾਇਕ ਡਾ. ਰਵਜੋਤ ਦੀ ਮਾਤਾ ਦਾ ਦੇਹਾਂਤ
Published : Sep 4, 2023, 10:05 am IST
Updated : Sep 4, 2023, 10:05 am IST
SHARE ARTICLE
Surinder Kaur
Surinder Kaur

ਦੁਪਹਿਰ 12 ਵਜੇ ਹੋਵੇਗਾ ਅੰਤਿਮ ਸਸਕਾਰ

ਹੁਸ਼ਿਆਰਪੁਰ - ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਰਵਜੋਤ ਸਿੰਘ ਨੂੰ ਡੂੰਘਾ ਸਦਮਾ ਲੱਗਿਆ ਹੈ ਕਿਉਂਕਿ ਉਨ੍ਹਾਂ ਦੇ ਮਾਤਾ ਸੁਰਿੰਦਰ ਕੌਰ (76) ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਇਸ ਦੀ ਜਾਣਕਾਰੀ ਖੁਦ ਵਿਧਾਇਕ ਨੇ ਅਪਣੀ ਫੇਸਬੁੱਕ ਪੋਸਟ ਪਾ ਕੇ ਸਾਂਝੀ ਕੀਤੀ ਹੈ। ਡਾ. ਰਵਜੋਤ ਸਿੰਘ ਨੇ 'ਮੇਰੀ ਮਾਂ ਮੇਰਾ ਰੱਬ’ ਸ਼ਬਦ ਬੋਲ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। 

ਪਰਿਵਾਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਦੁਪਹਿਰ 12 ਵਜੇ ਹਰਿਆਣਾ ਰੋਡ ਸਥਿਤ ਸ਼ਿਵਪੁਰੀ ਵਿਖੇ ਅੰਤਿਮ ਸਸਕਾਰ ਦੀ ਰਸਮ ਅਦਾ ਕੀਤੀ ਜਾਵੇਗੀ। ਵਿਧਾਇਕ ਡਾ. ਰਵਜੋਤ ਸਿੰਘ ਦੀ ਮਾਤਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣਨ ਪਿੱਛੋਂ ਜਿੱਥੇ ਹਲਕੇ ਨਾਲ ਸਬੰਧਿਤ ਪਾਰਟੀ ਵਰਕਰਾਂ ਵਿਚ ਸੋਗ ਦੀ ਲਹਿਰ ਹੈ। ਉੱਥੇ ਹੀ ਸਵੇਰ ਤੋਂ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸਖਸ਼ੀਅਤਾਂ ਲਗਾਤਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਨਿਵਾਸ ਅਸਥਾਨ ਪੁੱਜ ਰਹੀਆਂ ਹਨ।


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement