
ਘਰ ਦੀਆਂ ਔਰਤਾਂ ਦੀ ਵੀ ਕੀਤੀ ਕੁੱਟਮਾਰ
ਅੰਮ੍ਰਿਤਸਰ: ਅੰਮ੍ਰਿਤਸਰ 'ਚ ਮਜੀਠਾ ਇਲਾਕੇ ਦੇ ਪਿੰਡ ਗਾਲੋਵਾਲੀ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਕੁਲਵੰਤ ਸਿੰਘ ਦੇ ਘਰ 'ਤੇ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿਤਾ। ਦੇਰ ਰਾਤ ਜਦੋਂ ਹਮਲਾ ਹੋਇਆ ਤਾਂ ਸਰਪੰਚ ਘਰ ਵਿਚ ਮੌਜੂਦ ਸੀ। ਕਰੀਬ 10 ਤੋਂ 12 ਬਦਮਾਸ਼ ਮੁੱਖ ਗੇਟ ਟੱਪ ਕੇ ਅੰਦਰ ਦਾਖ਼ਲ ਹੋ ਗਏ। ਉਨ੍ਹਾਂ ਨੇ ਪਰਿਵਾਰ ਦੀਆਂ ਔਰਤਾਂ ਦੀ ਵੀ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ: ਲੁਧਿਆਣਾ 'ਚ ਬੁਲੇਟ ਨੇ ਸੜਕ ਕਿਨਾਰੇ ਖੜ੍ਹੇ ਵਿਅਕਤੀ ਨੂੰ ਦੂਰ ਤੱਕ ਘਸੀਟਿਆ, ਮੌਤ
ਸਰਪੰਚ ਨੇ ਦੱਸਿਆ ਕਿ ਪਿੰਡ ਵਿੱਚ ਕਈ ਨਸ਼ਾ ਤਸਕਰ ਹਨ। ਉਹ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਦੇ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਹੋਇਆ ਹੈ। ਉਸ ਨੇ ਹਮਲੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿਤੀ ਹੈ। ਪੁਲਿਸ ਦੇ ਜਾਂਚ ਅਧਿਕਾਰੀ ਜਤਿੰਦਰਪਾਲ ਸਿੰਘ ਨੇ ਦਸਿਆ ਕਿ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਛਾਣਬੀਣ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਐਸਜੀਜੀਐਸ ਕਾਲਜ ਚੰਡੀਗੜ੍ਹ 26 ਨੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਮਾਗਮਾਂ ਦਾ ਕੀਤਾ ਆਯੋਜਨ
ਉਨ੍ਹਾਂ ਕਿਹਾ ਕਿ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਪਰ ਇਸ ਮਾਮਲੇ ਵਿਚ ਅਜੇ ਤੱਕ ਕਿਸੇ ਦੀ ਗ੍ਰਿਫ਼਼ਤਾਰੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਸਮਾਜ ਸੇਵੀ ਨਿਤਿਨ ਗਿੱਲ ਨੇ ਵੀ ਪੁਲਿਸ ਪ੍ਰਸ਼ਾਸਨ ’ਤੇ ਢਿੱਲਮੱਠ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸਰਪੰਚ ’ਤੇ ਪਹਿਲਾਂ ਵੀ ਹਮਲਾ ਹੋਇਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਬਦਮਾਸ਼ਾਂ ਨੇ ਫਿਰ ਹਮਲਾ ਕਰ ਦਿਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 8 ਫਰਵਰੀ ਨੂੰ ਵੀ ਹਮਲਾਵਰਾਂ ਨੇ ਸਰਪੰਚ ਕੁਲਵੰਤ ਸਿੰਘ 'ਤੇ ਹਮਲਾ ਕੀਤਾ ਸੀ। ਪਿੰਡ ਦੇ ਲੋਕਾਂ ਅਨੁਸਾਰ ਦੇਰ ਰਾਤ ਤਿੰਨ ਘਰਾਂ ’ਤੇ ਹਮਲਾ ਕੀਤਾ ਗਿਆ। ਬਦਮਾਸ਼ਾਂ ਨੇ 5 ਤੋਂ 6 ਵਾਹਨਾਂ ਦੀ ਭੰਨ-ਤੋੜ ਕੀਤੀ ਹੈ।