ਲੁਧਿਆਣਾ 'ਚ ਬੁਲੇਟ ਨੇ ਸੜਕ ਕਿਨਾਰੇ ਖੜ੍ਹੇ ਵਿਅਕਤੀ ਨੂੰ ਦੂਰ ਤੱਕ ਘਸੀਟਿਆ, ਮੌਤ

By : GAGANDEEP

Published : Sep 4, 2023, 6:37 pm IST
Updated : Sep 4, 2023, 7:02 pm IST
SHARE ARTICLE
photo
photo

ਬੁਲੇਟ ਸਵਾਰ ਵਿਅਕਤੀ ਦੇ ਵੀ ਲੱਗੀਆਂ ਗੰਭੀਰ ਸੱਟਾਂ

 

ਲੁਧਿਆਣਾ: ਲੁਧਿਆਣਾ ਦੇ ਢੋਲੇਵਾਲ ਮਿਲਰ ਗੰਜ ਪੁਲਿਸ ਚੌਕੀ ਨੇੜੇ ਇਕ ਤੇਜ਼ ਰਫ਼ਤਾਰ ਬੁਲੇਟ ਨੇ ਸੜਕ ਕਿਨਾਰੇ ਖੜ੍ਹੇ ਇਕ ਵਿਅਕਤੀ ਨੂੰ ਟੱਕਰ ਮਾਰ ਦਿਤੀ। ਜਿਸ ਕਾਰਨ ਵਿਅਕਤੀ ਕਾਫੀ ਦੂਰ ਜਾ ਡਿੱਗਿਆ। ਰੌਲਾ ਸੁਣ ਕੇ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਲੋਕਾਂ ਨੇ ਉਸ ਨੂੰ ਚੁੱਕ ਕੇ ਹਸਪਤਾਲ ਦਾਖਲ ਕਰਵਾਇਆ ਜਿਥੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ 'ਚ ਬਾਈਕ ਸਵਾਰ ਵਿਅਕਤੀ ਵੀ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ:ਐਸਜੀਜੀਐਸ ਕਾਲਜ ਚੰਡੀਗੜ੍ਹ 26 ਨੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਮਾਗਮਾਂ ਦਾ ਕੀਤਾ ਆਯੋਜਨ  

ਲੋਕਾਂ ਨੇ ਤੁਰੰਤ ਪੁਲਿਸ ਕੰਟਰੋਲ ਨੂੰ ਸੂਚਨਾ ਦਿਤੀ। ਮਿਲਰ ਗੰਜ ਥਾਣੇ ਦੇ ਏਐਸਆਈ ਪੁਰਸ਼ੋਤਮ ਲਾਲ ਘਟਨਾ ਵਾਲੀ ਥਾਂ ’ਤੇ ਪੁੱਜੇ। ਉਸ ਨੇ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਵਿਅਕਤੀ ਦੇ ਸਿਰ ਅਤੇ ਚਿਹਰੇ 'ਤੇ ਕਈ ਸੱਟਾਂ ਲੱਗੀਆਂ ਹਨ। ਫਿਲਹਾਲ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ।
ਦੂਜੇ ਪਾਸੇ ਮ੍ਰਿਤਕ ਵਿਅਕਤੀ ਦੀ ਵੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਪੁਲਿਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਫੋਟੋ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਨੂੰ ਭੇਜ ਦਿੱਤੀ ਗਈ ਹੈ ਤਾਂ ਜੋ ਸ਼ਿਕਾਇਤ ਮਿਲਣ 'ਤੇ ਉਸ ਦੀ ਪਛਾਣ ਕੀਤੀ ਜਾ ਸਕੇ।

ਇਹ ਵੀ ਪੜ੍ਹੋ:ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement