ਲੁਧਿਆਣਾ 'ਚ ਭਰਾ ਨੇ ਕੁਹਾੜੀ ਮਾਰ ਕੇ ਕੀਤਾ ਭੈਣ ਦਾ ਕਤਲ

By : GAGANDEEP

Published : Sep 4, 2023, 1:40 pm IST
Updated : Sep 4, 2023, 4:31 pm IST
SHARE ARTICLE
photo
photo

ਖ਼ੁਦ ਦੇ ਵੀ ਗਲੇ 'ਤੇ ਮਾਰਿਆ ਚਾਕੂ, ਗੰਭੀਰ ਰੂਪ ਵਿਚ PGI ਦਾਖ਼ਲ

 

 

ਲੁਧਿਆਣਾ: ਲੁਧਿਆਣਾ ਬੱਡੇਵਾਲ ਰੋਡ ਸਥਿਤ ਭਾਈ ਦਇਆ ਸਿੰਘ ਨਗਰ ਵਿਚ ਚਚੇਰੇ ਭਰਾ ਨੇ ਨਾਬਾਲਗ ਭੈਣ 'ਤੇ ਕੁਲਹਾੜੀ ਨਾਲ ਵਾਰ ਕੀਤੇ। ਇਸ ਤੋਂ ਬਾਅਦ ਦੋਸ਼ੀ ਨੌਜਵਾਨ ਨੇ ਖ਼ੁਦ ਦੇ ਵੀ ਗਲੇ 'ਚ ਚਾਕੂ ਮਾਰ ਲਿਆ। ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ। ਜਿਥੇ ਦੇਰ ਰਾਤ ਨਾਬਾਲਗ ਲੜਕੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਧਿਆ ਵਜੋਂ ਹੋਈ ਹੈ। ਸੰਧਿਆ 'ਤੇ 2 ਸਤੰਬਰ ਨੂੰ ਹਮਲਾ ਹੋਇਆ ਸੀ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਤੇਲ ਭਰਨ ਆਏ ਨੌਜਵਾਨ 'ਤੇ ਚਾਕੂਆਂ ਨਾਲ ਹਮਲਾ, ਹਾਲਤ ਗੰਭੀਰ

ਮੁਲਜ਼ਮ ਭਰਾ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਦਾਖਲ ਕਰਵਾਇਆ ਗਿਆ। ਉਸ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਉਹ ਪਿਛਲੇ 3 ਸਾਲਾਂ ਤੋਂ ਆਪਣੇ ਚਾਚਾ ਰਾਮ ਸੇਵਕ ਕੋਲ ਰਹਿ ਰਿਹਾ ਸੀ।

ਇਹ ਵੀ ਪੜ੍ਹੋ: ਜਲੰਧਰ ਹਸਪਤਾਲ ਨੇੜੇ ਮਿਲੀ ਅੱਧ ਸੜੀ ਲਾਸ਼, ਨਹੀਂ ਹੋ ਸਕੀ ਪਛਾਣ

ਦੂਜੇ ਪਾਸੇ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੂੰ ਸੰਧਿਆ ਦੇ ਕਮਰੇ 'ਚੋਂ ਸਿਲੰਡਰ ਸਮੇਤ ਕੁਝ ਸੜੇ ਹੋਏ ਕੱਪੜੇ ਮਿਲੇ ਹਨ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕਿਤੇ ਕੱਪੜਿਆਂ ਨੂੰ ਲੈ ਕੇ ਦੋਵਾਂ ਵਿਚਾਲੇ ਕੋਈ ਝਗੜਾ ਤਾਂ ਨਹੀਂ ਹੋਇਆ। ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਸ਼ੱਕੀ ਹੈ। ਮ੍ਰਿਤਕ ਸੰਧਿਆ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਜਾ ਰਿਹਾ ਹੈ। ਹਮਲਾ ਕਰਨ ਵਾਲਾ ਨੌਜਵਾਨ ਰਾਕੇਸ਼ ਪੀਜੀਆਈ ਵਿੱਚ ਦਾਖ਼ਲ ਹੈ। ਹਾਲਤ ਨਾਰਮਲ ਹੋਣ ਤੋਂ ਬਾਅਦ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement