ਬੈਂਸ ਨੇ ਕਿਹਾ ਕਿ ਅਧਿਆਪਕ, ਸਮੇ-ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ।
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿਤੀਆਂ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਵਿਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।
ਇਹ ਵੀ ਪੜ੍ਹੋ: ਗੁਰਦੁਆਰਾ ਸਾਹਿਬ ’ਚੋਂ ਗੋਲਕ ਚੋਰੀ; CCTV 'ਚ ਕੈਦ ਹੋਈ ਵਾਰਦਾਤ
ਅੱਜ ਇਥੇ ਜਾਰੀ ਇਕ ਸੰਦੇਸ਼ ਵਿਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਇਕ ਵਿਆਹ ਸਮਾਗਮ ਵਿਚ ਹੋਈ ਗੋਲੀਬਾਰੀ, ਦੋ ਲੋਕਾਂ ਦੀ ਹੋਈ ਮੌਤ
ਭਾਰਤ ਰਤਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦੇ ਕਹਿਣ ਅਨੁਸਾਰ , “ਸਿੱਖਿਆ ਉਹ ਹੈ ਜੋ ਵਿਅਕਤੀ ਨੂੰ ਨਿਡਰ ਬਣਾਉਂਦੀ ਹੈ, ਉਸ ਨੂੰ ਏਕਤਾ ਦਾ ਪਾਠ ਸਿਖਾਉਂਦੀ ਹੈ, ਉਸ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੈ ਅਤੇ ਉਸ ਨੂੰ ਅਪਣੇ ਅਧਿਕਾਰਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦੀ ਹੈ।’’
ਇਸੇ ਤਰ੍ਹਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਬੋਲ, “ਅਧਿਆਪਨ ਇਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’। ਬੈਂਸ ਨੇ ਭਵਿੱਖ ਲਈ ਵਿਦਿਆਰਥੀਆਂ ਨੂੰ ਉਸਾਰੂ ਸੇਧ ਦੇਣ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਿਚ ਅਧਿਆਪਕਾਂ ਦੇ ਕੰਮ ਦੀ ਭੂਮਿਕਾ ਸ਼ਲਾਘਾ ਵੀ ਕੀਤੀ।
ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ: ਚਾਰਜਸ਼ੀਟ ’ਚ ਪਹਿਲੀ ਵਾਰ ਸਾਬਕਾ ਜਥੇਦਾਰ ਵਲੋਂ ਸੌਦਾ ਸਾਧ ਨੂੰ ਦਿਤੀ ਮੁਆਫ਼ੀ ਦਾ ਵੀ ਜ਼ਿਕਰ
ਅਧਿਆਪਕਾਂ ਨੂੰ ਵਿਦਿਆਰਥੀਆਂ ਵਿਚ ਰਾਸ਼ਟਰਵਾਦ ਦੀ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਵਿਦਿਆਰਥੀਆਂ ਵਿਸ਼ੇਸ਼ ਕਰਕੇ ਸਮਾਜ ਦੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਭਵਿੱਖ ਬਦਲਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਬੈਂਸ ਨੇ ਕਿਹਾ ਕਿ ਅਧਿਆਪਕ, ਸਾਡੇ ਦੇਸ਼ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਮੇ-ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ।