Punjab News: ਮਾਸੀ ਦੇ ਘਰ ਵਿਆਹ ’ਚ ਆਏ 18 ਸਾਲਾ ਨੌਜਵਾਨ ਦੀ ਸ਼ੱਕੀ ਹਲਾਤਾਂ ’ਚ ਮੌਤ
Published : Sep 4, 2024, 3:09 pm IST
Updated : Sep 4, 2024, 3:09 pm IST
SHARE ARTICLE
An 18-year-old youth who came to marry at his aunt's house died under suspicious circumstances
An 18-year-old youth who came to marry at his aunt's house died under suspicious circumstances

Punjab News: ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਓਮਸੀ ਕੈਲੇ ਵਾਸੀ ਪਿੰਡ ਭੋਜੋਵਾਲ ਵਜੋਂ ਹੋਈ ਹੈ

 

Punjab News: ਪੰਜਾਬ ਦੇ ਜਲੰਧਰ ਦੇ ਸ੍ਰੀ ਗੁਰੂ ਰਵਿਦਾਸ ਨਗਰ 'ਚ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਆਏ 18 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਓਮਸੀ ਕੈਲੇ ਵਾਸੀ ਪਿੰਡ ਭੋਜੋਵਾਲ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਥਾਣਾ ਡਿਵੀਜ਼ਨ ਨੰਬਰ 1 ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੈ। ਪੋਸਟਮਾਰਟਮ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ। ਫਿਲਹਾਲ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਗਿਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਨੌਜਵਾਨ ਦੇ ਪਿਤਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਆਪਣੀ ਮਾਂ ਅਤੇ ਭੈਣਾਂ ਸਮੇਤ ਮਕਸੂਦਾ ਦੇ ਸ੍ਰੀ ਗੁਰੂ ਰਵਿਦਾਸ ਨਗਰ ਵਿਖੇ ਆਪਣੀ ਮਾਸੀ ਦੇ ਘਰ ਵਿਆਹ ਵਿੱਚ ਆਇਆ ਹੋਇਆ ਸੀ। ਸ਼ਾਮ ਨੂੰ ਪਰਿਵਾਰ ਦੇ ਹੋਰ ਮੈਂਬਰ ਵਿਆਹ ਤੋਂ ਵਾਪਸ ਆ ਗਏ ਸਨ ਪਰ ਹਰਵਿੰਦਰ ਉਥੇ ਹੀ ਰੁਕ ਗਿਆ। ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਉਹ ਰਾਤ ਇੱਥੇ ਰੁਕੇਗਾ ਅਤੇ ਸਵੇਰੇ ਵਾਪਸ ਆ ਜਾਵੇਗਾ।

ਸਵੇਰੇ ਸੂਚਨਾ ਮਿਲੀ ਕਿ ਕੈਲੇ ਦੀ ਤਬੀਅਤ ਖਰਾਬ ਹੈ ਅਤੇ ਉਸ ਨੂੰ ਹਸਪਤਾਲ ਲਿਆਂਦਾ ਗਿਆ ਹੈ। ਉਹ ਤੁਰੰਤ ਉਸ ਨੂੰ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰਿਸ਼ਤੇਦਾਰਾਂ ਨੇ ਦੱਸਿਆ ਸੀ ਕਿ ਕੈਲੇ ਰਾਤ ਨੂੰ ਘਰ ਦੇ ਅੰਦਰ ਹੀ ਸੁੱਤਾ ਪਿਆ ਸੀ। ਸਵੇਰੇ ਜਦੋਂ ਉਹ ਨਾ ਉਠਿਆ ਤਾਂ ਪਰਿਵਾਰ ਵਾਲਿਆਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ। ਜਿੱਥੇ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਹਰਵਿੰਦਰ ਨੇ ਪੁਲਿਸ ਨੂੰ ਦੱਸਿਆ ਕਿ ਕੈਲੇ ’ਤੇ ਪਹਿਲਾਂ ਵੀ ਇੱਕ ਵਾਰ ਹਮਲਾ ਹੋਇਆ ਸੀ। ਪਰ ਫਿਰ ਉਹ ਠੀਕ ਹੋ ਗਿਆ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਕੈਲੇ ਦੀ ਮੌਤ ਕਾਰਨ ਵਿਆਹ ਵਾਲੇ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ। ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ ਅਤੇ ਨੱਕ ਵਿੱਚੋਂ ਖੂਨ ਨਿਕਲ ਰਿਹਾ ਸੀ। ਜਿਸ ਕਾਰਨ ਉਸ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ।
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement