
ਮੰਨਿਆ ਜਾ ਰਿਹਾ ਹੈ ਕਿ ਸੂਬੇ ਦੇ ਬੇਰੁਜ਼ਗਾਰਾਂ, ਕਿਸਾਨਾਂ ਅਤੇ ਔਰਤਾਂ ਦੇ ਲਈ ਮਾਨ ਸਰਕਾਰ ਵੱਡੇ ਐਲਾਨ ਕਰ ਸਕਦੀ ਹੈ
Punjab Cabinet Meeting : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 5 ਸਤੰਬਰ 2024 ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ।
ਇਸ ਕੈਬਨਿਟ ਮੀਟਿੰਗ 'ਚ ਸਾਰੇ ਮੰਤਰੀ ਤੇ ਮੁੱਖ ਸਕੱਤਰ ਸ਼ਾਮਿਲ ਹੋਣਗੇ। ਮੀਟਿੰਗ ਦਾ ਅਜੰਡਾ ਬੈਠਕ ਤੋਂ ਬਾਅਦ ਜਾਰੀ ਕੀਤਾ ਜਾਵੇਗਾ। ਮਾਨਸੂਨ ਸੈਸ਼ਨ ਖ਼ਤਮ ਹੋਣ ਮਗਰੋਂ ਇਹ ਪਹਿਲੀ ਕੈਬਨਿਟ ਬੈਠਕ ਹੈ।
ਮੰਨਿਆ ਜਾ ਰਿਹਾ ਹੈ ਕਿ ਸੂਬੇ ਦੇ ਬੇਰੁਜ਼ਗਾਰਾਂ, ਕਿਸਾਨਾਂ ਅਤੇ ਔਰਤਾਂ ਦੇ ਲਈ ਮਾਨ ਸਰਕਾਰ ਵੱਡੇ ਐਲਾਨ ਕਰ ਸਕਦੀ ਹੈ।