Moga News: ਪਿੰਡ ਲੰਗੇਆਣਾ ਵਿੱਚ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 4 ਦੀ ਮੌਤ
Published : Sep 4, 2024, 4:50 pm IST
Updated : Sep 4, 2024, 4:50 pm IST
SHARE ARTICLE
A car collided with a motorcycle in Langeana village 4 died
A car collided with a motorcycle in Langeana village 4 died

ਹਾਦਸੇ ਵਿੱਚ ਇਕੋ ਪਰਿਵਾਰ ਦੇ ਚਾਰ ਮੈਂਬਰ ਦੀ ਹੋਈ ਮੌਤ

Moga News: ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਲੰਗੇਆਣਾ ਨਜ਼ਦੀਕ ਇਕ ਭਿਆਨਕ ਹਾਦਸਾ ਵਾਪਰ ਗਿਆ ਹੈ। ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਦੋ ਮਾਸੂਮ ਬੱਚਿਆ ਸਮੇਤ 4 ਦੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਪਰਿਵਾਰ ਬਾਘਾ ਪੁਰਾਣਾ ਤੋਂ ਜੈਮਲਵਾਲਾ ਜਾ ਰਿਹਾ ਸੀ। ਹਾਦਸੇ ਵਿੱਚ ਪਤੀ-ਪਤਨੀ ਤੇ ਦੋ ਮਾਸੂਮ ਬੱਚਿਆ ਦੀ ਮੌਤ ਵੀ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਪਿੰਡ ਜੈਮਲਵਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ ਧਰਮਪ੍ਰੀਤ ਸਿੰਘ, ਕੁਲਦੀਪ ਕੌਰ ਅਤੇ ਵਿਸ਼ਾਲ ਅਤੇ ਅਭਿਜੋਤ ਸਿੰਘ ਦੀ ਮੌਤ ਹੋਈ ਹੈ। ਇਹ ਇਕੋ ਪਰਿਵਾਰ ਦੇ ਚਾਰ ਮੈਂਬਰ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement