ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ
Published : Sep 4, 2024, 4:52 pm IST
Updated : Sep 4, 2024, 5:00 pm IST
SHARE ARTICLE
Punjab School Education Minister Harjot Singh Bains congratulated teachers on National Teachers' Day
Punjab School Education Minister Harjot Singh Bains congratulated teachers on National Teachers' Day

ਅਧਿਆਪਕ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਮੁੱਲੀ ਸੇਵਾ ਨਿਭਾਉਂਦੇ - ਮੰਤਰੀ

 ਚੰਡੀਗੜ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।

ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਕਾਬਲ ਬਣਾਉਣ ਲਈ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਮੁੱਲੀ ਸੇਵਾ ਨਿਭਾਉਂਦੇ ਹਨ। ਅਧਿਆਪਕਾਂ ਦੀ ਮਹੱਤਤਾ ਇਸ ਤੱਥ ਤੋਂ ਉਜਾਗਰ ਹੁੰਦੀ ਹੈ ਕਿ ਉਹਨਾਂ ਨੂੰ ਮਾਪਿਆਂ ਤੋਂ ਬਾਅਦ ਦਾ ਦਰਜਾ ਦਿੱਤਾ ਗਿਆ ਹੈ।

ਭਾਰਤ ਰਤਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦੇ ਕਹਿਣ ਅਨੁਸਾਰ , “ਸਿੱਖਿਆ ਉਹ ਹੈ ਜੋ ਵਿਅਕਤੀ ਨੂੰ ਨਿਡਰ ਬਣਾਉਂਦੀ ਹੈ, ਉਸਨੂੰ ਏਕਤਾ ਦਾ ਪਾਠ ਸਿਖਾਉਂਦੀ ਹੈ, ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੈ ਅਤੇ ਉਸਨੂੰ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦੀ ਹੈ।’’
ਇਸੇ ਤਰ੍ਹਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਬੋਲ, “ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’, ਸ੍ਰੀ ਬੈਂਸ ਨੇ ਭਵਿੱਖ ਲਈ ਵਿਦਿਆਰਥੀਆਂ ਨੂੰ ਉਸਾਰੂ ਸੇਧ ਦੇਣ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਿੱਚ ਅਧਿਆਪਕਾਂ ਦੇ ਕੰਮ ਦੀ ਭੂਮਿਕਾ ਸ਼ਲਾਘਾ ਵੀ  ਕੀਤੀ।

  ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਵਿਦਿਆਰਥੀਆਂ ਵਿਸ਼ੇਸ਼ ਕਰਕੇ ਸਮਾਜ ਦੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਭਵਿੱਖ ਬਦਲਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅਧਿਆਪਕ, ਸਾਡੇ ਦੇਸ਼ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਮੇ-ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement