Rupnagar News : ਕਾਰ ਸਵਾਰ ਦੀ ਸੈਂਫਲਪੁਰ ਨਦੀ ਵਿੱਚ ਡੁੱਬਣ ਕਾਰਨ ਮੌਤ
Published : Sep 4, 2024, 3:47 pm IST
Updated : Sep 4, 2024, 4:19 pm IST
SHARE ARTICLE
Car rider died due to drowning
Car rider died due to drowning

ਬਰਸਾਤੀ ਨਦੀ 'ਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਨੌਜਵਾਨ ਦੀ ਕਾਰ ਹੋਈ ਬੰਦ ਅਤੇ ਡੁੱਬਣ ਕਾਰਨ ਹੋਈ ਮੌਤ

Rupnagar News : ਬੀਤੀ ਰਾਤ ਪਿੰਡ ਸੈਂਫਲਪੁਰ ਦੀ ਬਰਸਾਤੀ ਨਦੀ ਪਾਰ ਕਰਦਿਆਂ ਪਾਣੀ ਦੇ ਤੇਜ਼ ਵਹਾਅ ਕਾਰਨ ਇੱਕ ਨੌਜਵਾਨ ਦੀ ਕਾਰ ਸਮੇਤ ਰੁੜ੍ਹਨ ਕਾਰਨ ਮੌਤ ਹੋ ਗਈ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਲਖਮੀਪੁਰ ਦਾ ਕਾਰ ਸਵਾਰ ਨੌਜਵਾਨ ਸਰੂਪ ਸਿੰਘ (43) ਪੁੱਤਰ ਅਜੈਬ ਸਿੰਘ ਬੀਤੀ ਸ਼ਾਮ ਆਪਣੀ ਸਵਿੱਫਟ ਕਾਰ ’ਤੇ ਸਵਾਰ ਹੋ ਕੇ ਸੈਂਫਲਪੁਰ ਪਿੰਡ ਤੋਂ ਲਖਮੀਪੁਰ ਵੱਲ ਜਾ ਰਿਹਾ ਸੀ।

ਜਦੋਂ ਉਹ ਨਦੀ ਪਾਰ ਕਰਨ ਲੱਗਿਆ ਤਾਂ ਅਚਾਨਕ ਉਸ ਦੀ ਕਾਰ ਬੰਦ ਹੋ ਗਈ। ਉਸ ਵੱਲੋਂ ਕਾਰ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਵਜੋਂ ਕਾਰ ਦਾ ਦਰਵਾਜਾ ਖੋਲ੍ਹਿਆ ਗਿਆ। ਐਨੇ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਕਾਰ ਸਮੇਤ ਨਦੀ ਵਿੱਚ ਰੁੜ ਗਿਆ।

ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਦੇ ਅਧਿਕਾਰੀ ਘਟਨਾ ਸਥਾਨ 'ਤੇ ਪਹੁੰਚ ਗਏ ਸਨ ਅਤੇ ਗੋਤਾਖੋਰਾਂ ਦੀ ਮਦਦ ਨਾਲ ਕਾਫੀ ਜਦੋਜਹਿਦ ਤੋਂ ਬਾਅਦ ਦੇਰ ਰਾਤ ਨੌਜਵਾਨ ਦੀ ਲਾਸ਼ ਅਤੇ ਕਾਰ ਨਦੀ ਵਿੱਚੋਂ ਬਰਾਮਦ ਕਰਕੇ ਬਾਹਰ ਕੱਢ ਲਈ ਗਈ। 

ਲਾਸ਼ ਸਿਵਲ ਹਸਪਤਾਲ ਰੂਪਨਗਰ ਵਿਖੇ ਮੋਰਚਰੀ ਵਿੱਚ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਸਮੇਤ ਇੱਕ ਬੇਟਾ ਤੇ ਬੇਟੀ ਛੱਡ ਗਿਆ ਹੈ। ਨੌਜਵਾਨ ਦੀ ਦਰਦਨਾਕ ਮੌਤ ਕਾਰਨ ਹਲਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement