
ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ,ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਲਈ ਚੋਣ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ
Punjab News : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਦੱਸਿਆ ਕਿ ਅਜਿਹਾ ਉਨ੍ਹਾਂ ਵਿਧਾਨ ਸਭਾ ਹਲਕਿਆਂ ‘ਚ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਕੀਤਾ ਗਿਆ ਹੈ, ਜਿੱਥੇ ਆਉਣ ਵਾਲੇ ਸਮੇਂ ‘ਚ ਜ਼ਿਮਨੀ ਚੋਣਾਂ ਹੋਣੀਆਂ ਹਨ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ , ਸੀਨੀਅਰ ਅਕਾਲੀ ਆਗੂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਲਈ ਚੋਣ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਹਲਕੇ ਅਤੇ ਹੁਸ਼ਿਆਰਪੁਰ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਲਈ ਚੋਣ ਪ੍ਰਚਾਰ ਇੰਚਾਰਜਾਂ ਦਾ ਐਲਾਨ ਨਹੀ ਕੀਤਾ ਹੈ।