
Punjab News: ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਸਿੱਖਾਂ ਖਿਲਾਫ ਲਗਾਤਾਰ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ
Punjab News: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਿੱਖਾਂ ਖਿਲਾਫ ਨਫਰਤ ਭਰੇ ਭਾਸ਼ਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਸਿੱਖਾਂ ਖਿਲਾਫ ਲਗਾਤਾਰ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਚਾਰ ਮਹੀਨੇ ਪਹਿਲਾਂ ਏਡੀਜੀਪੀ ਸਾਈਬਰ ਕ੍ਰਾਈਮ ਕੋਲ ਉਠਾਇਆ ਸੀ। ਪਰ ਕੁਝ ਨਹੀਂ ਹੋਇਆ। ਪਰਗਟ ਸਿੰਘ ਨੇ ਕਿਹਾ ਕਿ ਮੰਤਰੀ ਧਾਲੀਵਾਲ ਸਾਬ੍ਹ ਨੂੰ ਇਸ ਗੱਲ ਦਾ ਦਰਦ ਹੈ। ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮੋਹਾਲੀ ਵਿੱਚ ਹੋਈ।
ਆਰਡੀਐਫ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਉਹ ਪਲੇਟਫਾਰਮ ਹੈ ਜਿਸ 'ਤੇ ਮੁੱਖ ਮੰਤਰੀ ਨੇ ਇਹ ਮੁੱਦਾ ਉਠਾਉਣਾ ਹੁੰਦਾ ਹੈ। ਉਹ ਨੀਤੀ ਆਯੋਗ ਕਮਿਸ਼ਨ ਹੈ। ਪਰ ਸੀਐਮ ਸਾਬ੍ਹ ਇਸ ਦੀਆਂ ਮੀਟਿੰਗਾਂ ਵਿੱਚ ਨਹੀਂ ਜਾਂਦੇ। ਜੇਕਰ ਉਥੋਂ ਕੋਈ ਪੈਸਾ ਨਹੀਂ ਮਿਲਦਾ ਤਾਂ ਕਿਸੇ ਹੋਰ ਤਰੀਕੇ ਨਾਲ ਪੈਸੇ ਲੈ ਕੇ ਕੰਮ ਕਰਵਾਇਆ ਜਾਵੇ। ਜਿਵੇਂ ਕਿ ਨਾਬਾਰਡ ਮੁੱਖ ਬੈਂਕ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਸਿਫਰ ਕਾਲ ਵਿਚ ਕੋਟਕਪੂਰਾ ਦੇ ਏਐਸਆਈ ਬੋਹੜ ਦੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਨੂੰ ਚੁੱਕਿਆ। ਉਹਨਾਂ ਸਪੀਕਰ ਨੂੰ ਕਿਹਾ ਕਿ ਤੁਸੀਂ ਸਾਰੇ ਵਿਧਾਇਕਾਂ ਦੀ ਸਹਿਮਤੀ ਨਾਲ ਡੀਜੀਪੀ ਤੋਂ ਇਸ ਬਾਰੇ ਰਿਪੋਰਟ ਮੰਗੀ ਸੀ। ਪਰ ਹੁਣ ਆਪਣੇ ਹੋਮ ਸੈਕੇਰਟਰੀ ਤੋਂ ਸਾਰੇ ਸਟਾਫ ਤੋਂ ਰਿਪੋਰਟ ਮੰਗ ਲਈ ਹੈ। ਜਦਕਿ ਆਪ ਸਦਨ ਦੀ ਸਹਿਮਤੀ ਤੋਂ ਬਿਨ੍ਹਾਂ ਅਜਿਹਾ ਨਹੀਂ ਕਰ ਸਕਦੇ।
ਡੀਜੀਪੀ ਸਦਨ ਵਿੱਚ ਨਹੀਂ ਆਏ। ਇਸ 'ਤੇ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਜਿਹੇ ਅਨਸਰਾਂ ਪਿੱਛੇ ਮਾਫੀਆ ਦਾ ਹੱਥ ਹੈ। ਸਦਨ 'ਚ ਹੀ ਇਕ-ਦੋ ਸਾਥੀਆਂ ਨੇ ਕਿਹਾ ਸੀ ਕਿ ਇਸ ਮਾਮਲੇ 'ਤੇ ਸਾਰੇ ਵਿਭਾਗਾਂ ਤੋਂ ਰਿਪੋਰਟਾਂ ਮੁਹੱਈਆ ਕਰਵਾਈਆਂ ਜਾਣ | ਇਸ ਦੇ ਨਾਲ ਹੀ ਇਹ ਸੰਦੇਸ਼ ਜਾਵੇਗਾ ਕਿ ਅਸੀਂ ਭ੍ਰਿਸ਼ਟਾਚਾਰ ਦੇ ਖਿਲਾਫ ਹਾਂ।
ਉੱਥੇ ਹੀ ਸਪੀਕਰ ਨੇ ਕਿਹਾ ਕਿ ਬੋਹੜ ਨੇ ਅਕਾਲੀ ਦਲ ਦੀ ਸਰਕਾਰ ਦੇ ਸਮੇਂ 50 ਹਜ਼ਾਰ ਰੁਪਏ ਰਿਸ਼ਵਤ ਲਈ, ਫਿਰ ਕਾਂਗਰਸ ਦੇ ਸਮੇਂ 50 ਹਜ਼ਾਰ ਰੁਪਏ ਲਏ ਸਨ। ਇਸ ਸਰਕਾਰ ਦੇ ਸਮੇਂ ਵਿਚ ਤਾਂ ਬੋਹੜ ਸਿੰਘ ਉੱਤੇ ਐਫਆਈਆਰ ਦਰਜ ਹੋਈ ਹੈ।