
ਜਬਰਨ ਵਸੂਲੀ ਦਾ ਹੈ ਮਾਮਲਾ
ਜਲੰਧਰ : ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਧਾਇਕ ਰਮਨ ਅਰੋੜਾ ਖਿਲਾਫ਼ ਜਬਰਨ ਵਸੂਲੀ ਦੇ ਆਰੋਪ ਲਗਾਏ ਗਏ ਹਨ। ਇਸ ਮਾਮਲੇ ’ਚ ਜਲੰਧਰ ਦੇ ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਵਿਧਾਇਕ ਨੂੰ ਨਾਭਾ ਜੇਲ੍ਹ ਤੋਂ ਗ੍ਰਿਫਤਾਰ ਕੀਤਾ। ਜਿਸ ਤੋਂ ਬਾਅਦ ਜਲੰਧਰ ਪੁਲਿਸ ਰਿਮਾਂਡ ਹਾਸਲ ਕਰਨ ਲਈ ਕੋਰਟ ਲੈ ਕੇ ਪਹੁੰਚੀ।
ਜ਼ਿਕਰਯੋਗ ਹੈ ਕਿ ਵਿਧਾਇਕ ਰਮਨ ਅਰੋੜਾ ਨੂੰ ਬੀਤੀ ਦਿਨੀਂ ਇਕ ਪੁਰਾਣੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਤੋਂ ਗੈਰੂਲਰ ਜ਼ਮਾਨਤ ਮਿਲੀ ਸੀ, ਪਰ ਉਹ ਇਸ ਨਵੇਂ ਮਾਮਲੇ ਕਾਰਨ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ।